ਪਰਵਾਸੀ ਕਸ਼ਮੀਰੀ ਕਈ-ਕਈ ਵਿਅਕਤੀ ਇਕ ਕਮਰੇ ਵਿਚ ਰਹਿਣ ਲਈ ਮਜਬੂਰ
Published : May 2, 2020, 12:15 pm IST
Updated : May 2, 2020, 12:15 pm IST
SHARE ARTICLE
ਪਰਵਾਸੀ ਕਸ਼ਮੀਰੀ ਕਈ-ਕਈ ਵਿਅਕਤੀ ਇਕ ਕਮਰੇ ਵਿਚ ਰਹਿਣ ਲਈ ਮਜਬੂਰ
ਪਰਵਾਸੀ ਕਸ਼ਮੀਰੀ ਕਈ-ਕਈ ਵਿਅਕਤੀ ਇਕ ਕਮਰੇ ਵਿਚ ਰਹਿਣ ਲਈ ਮਜਬੂਰ

ਵਾਪਸ ਜਾਣ ਦੇ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਤੋਂ ਕੀਤੀ ਮੰਗ

ਪਾਤੜਾਂ, 1 ਮਈ (ਬਲਵਿੰਦਰ ਸਿੰਘ ਕਾਹਨਗੜ੍ਹ, ਪਿਆਰਾ ਪਟਵਾਰ) : ਦੇਸ਼ ਅੰਦਰ ਚੱਲ ਰਹੀ ਕਰੋਨਾ ਮਹਾਂਮਾਰੀ ਕਰਕੇ ਕਰਫਿਊ ਦੌਰਾਨ ਜਿੱਥੇ ਸਥਾਨਕ ਲੋਕਾਂ ਨੂੰ ਆਰਥਿਕ ਪੱਖੋਂ ਵੱਡੀ ਮਾਰ ਝੱਲਣੀ ਪੈ ਰਹੀ ਹੈ ਉੱਥੇ ਹੀ ਜੰਮੂ ਕਸ਼ਮੀਰ ਤੋਂ ਆਏ ਪ੍ਰਵਾਸੀ ਮਜ਼ਦੂਰ ਬਸ਼ੀਰ ਅਹਿਮਦ ਨੇ ਦੱਸਿਆ ਕਿ ਕਰਫਿਊ ਲੱਗੇ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਜਿਸ ਕਾਰਨ ਉਨ੍ਹਾਂ ਕੋਲ ਪੈਸੇ ਵੀ ਖਤਮ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਦਸ ਦਸ ਬੰਦਿਆਂ ਨਾਲ ਇੱਕ ਕਮਰੇ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਉਨ੍ਹਾਂ ਦੇ ਸੂਬੇ ਵਿੱਚ ਭੇਜਿਆ ਜਾਵੇ ।


ਇਸੇ ਤਰ੍ਹਾਂ ਹੋਰ ਪ੍ਰਵਾਸੀ ਮਜ਼ਦੂਰ ਨਿਸਾਰ ਅਹਿਮਦ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਇੱਥੇ ਪੈ ਰਹੀ ਗਰਮੀ ਦੌਰਾਨ ਰੋਜ਼ੇ ਰੱਖਣ ਵਿੱਚ ਭਾਰੀ ਦਿੱਕਤ ਆ ਰਹੀ ਹੈ ਅਤੇ ਠੰਡੇ ਇਲਾਕੇ ਦੇ ਵਸਨੀਕ ਹੋਣ ਕਾਰਨ ਪੰਜਾਬ ਵਿੱਚ ਪੈ ਰਹੀ ਗਰਮੀ ਨੂੰ ਨਹੀਂ ਸਹਾਰ ਸਕਦੇ ਜਿਸ ਨਾਲ ਉਨ੍ਹਾਂ ਮਾਂ ਨੂੰ ਆਪਣੀ ਸਿਹਤ ਖ਼ਰਾਬ ਹੋਣ ਦੀ ਵੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਆਪਣੇ ਡਾਕਟਰੀ ਜਾਂਚ ਕਰਵਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਜਲਦ ਤੋਂ ਜਲਦ ਉਨ੍ਹਾਂ ਦੇ ਸੂਬੇ ਵਿੱਚ ਭੇਜਿਆ ਜਾਵੇ ਤਾਂ ਜੋ ਆਉਣ ਵਾਲੀ ਈਦ ਉਹ ਆਪਣੇ ਪਰਿਵਾਰਾਂ ਨਾਲ ਮਨਾ ਸਕਣ।


ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਡਾ ਪਾਲਿਕਾ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਹੁਣ ਜੋ ਵੀ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਅੰਦਰ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਤਿੰਨ ਦਿਨਾਂ ਦੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਸ਼ਹਿਰਾਂ ਅੰਦਰ ਨਗਰ ਕੌਸਲ, ਨਗਰ ਪੰਚਾਇਤ ਅਤੇ ਪਿੰਡਾਂ ਅੰਦਰ ਪੰਚਾਇਤਾਂ ਵੱਲੋਂ ਵੀ ਮੁਨਿਆਦੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣਾ ਚਾਹੁੰਦੇ ਹਨ ਉਨ੍ਹਾਂ ਦਾ ਮੈਡੀਕਲ ਚੈੱਕਅਪ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਬੱਸਾਂ ਰਾਹੀਂ ਬਾਹਰ ਭੇਜਣ ਦੀ ਇਜਾਜ਼ਤ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement