ਕਰਫਿਊ ਸਮੇ ਦਿੱਤੀ ਛੋਟ ਚ ਸਰਕਾਰ ਨੇ ਕੀਤੀ ਤਬਦੀਲੀ, ਦੁਕਾਨਾਂ ਸਵੇਰੇ 9 ਤੋ ਦੁਪਹਿਰ 1 ਤੱਕ ਖੁਲਣਗੀਆਂ
Published : May 2, 2020, 8:44 pm IST
Updated : May 2, 2020, 8:48 pm IST
SHARE ARTICLE
lockdown
lockdown

ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਕੱਲ (3 ਮਈ) ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ

ਚੰਡੀਗੜ੍ਹ, 2 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਕੱਲ (3 ਮਈ) ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ।

lockdown police defaulters sit ups cock punishment alirajpur mp lockdown 

ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ਉਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। 'ਸਖਤੀ ਨਾਲ ਰਾਹਤ ਦੇਣ' ਬਾਰੇ ਆਪਣੀ ਨੀਤੀ 'ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

filefile

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਵਜ੍ਹਾ ਬਾਹਰ ਨਾ ਨਿਕਲਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ,''ਅਸੀਂ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕਰਾਂਗੇ।''

coronavirus coronavirus

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਾਹਰੀ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਇੱਥੇ ਪਰਵਾਸੀ ਮਜ਼ਦੂਰਾਂ ਸਮੇਤ ਫਸੇ ਹੋਰ ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਸਾਰੇ ਢੁੱਕਵੇਂ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ 'ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ ਅਤੇ ਉਹ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰ ਚੁੱਕੇ ਹਨ ਜੋ ਅਗਲੇ ਕੁਝ ਦਿਨਾਂ ਤੱਕ ਚੱਲਣਗੀਆਂ ਕਿਉਂਕਿ ਇਸ ਵੇਲੇ ਰੇਲਵੇ ਦੱਖਣੀ ਭਾਰਤ ਤੋਂ ਪਰਵਾਸੀ ਕਾਮਿਆਂ ਨੂੰ ਲਿਆਉਣ ਦੇ ਪ੍ਰਬੰਧਾਂ ਵਿੱਚ ਜੁਟਿਆ ਹੋਇਆ ਹੈ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement