ਪੰਜਾਬ ਸਰਕਾਰ ਨੇ ਇਜ਼ਰਾਈਲ ਤੋਂ ਤਕਨੀਕੀ ਸਹਾਇਤਾ ਅਤੇ ਮੁਹਾਰਤ ਦੀ ਕੀਤੀ ਮੰਗ
Published : May 2, 2020, 7:32 am IST
Updated : May 2, 2020, 7:32 am IST
SHARE ARTICLE
File Photo
File Photo

ਕੋਵਿਡ-19 ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ

ਚੰਡੀਗੜ੍ਹ, 1 ਮਈ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਮਹਾਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਸਬੰਧੀ ਯਤਨਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਇਜ਼ਰਾਈਲ ਤੋਂ ਤਕਨੀਕੀ ਸਹਾਇਤਾ ਅਤੇ ਮੁਹਾਰਤ ਦੀ ਮੰਗ ਕੀਤੀ ਹੈ ਤਾਂ ਜੋ ਕੋਰੋਨਾਵਾਇਰਸ ਪ੍ਰਭਾਵਸ਼ਾਲੀ ਢੰਗ ਨਾਲ ਨਜਿਠਿਆ ਜਾ ਸਕੇ। ਕੋਵਿਡ-19 ਮਹਾਮਾਰੀ ਨੇ ਪੂਰੀ ਦੁਨੀਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ ਹੈ, ਇਜ਼ਰਾਈਲ ਨੇ ਇਸ ਨੂੰ ਘਟਾਉਣ ਅਤੇ ਪ੍ਰਭਾਵੀ ਢੰਗ ਨਾਲ ਠੱਲ੍ਹ ਪਾਉਣ ਲਈ ਕਈ ਤਕਨੀਕੀ ਉਪਕਰਨ ਤਿਆਰ ਕੀਤੇ ਹਨ

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਨਵੈਸਟ ਪੰਜਾਬ ਨੇ ਇਸ ਸਬੰਧ ਵਿਚ ਭਾਰਤ ਵਿਚ ਇਜ਼ਰਾਈਲ ਦੇ ਦੂਤਾਵਾਸ ਨਾਲ ਇਕ ਵਿਸ਼ੇਸ਼ ਵੈਬੀਨਾਰ ਰਾਹੀਂ ਤਾਲਮੇਲ ਕੀਤਾ ਜੋ ਕਿ ਇਜ਼ਰਾਈਲ ਦੇ ਕੋਵਿਡ-19 ਸਬੰਧੀ ਪ੍ਰਬੰਧਨ ਲਈ ਕੀਤੀ ਤਕਨੀਕੀ ਤਰੱਕੀ 'ਤੇ ਆਧਾਰਤ ਸੀ। ਵੈਬੀਨਾਰ ਦੌਰਾਨ ਕਈ ਤਕਨੀਕੀ ਔਜ਼ਾਰਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਇਕ ਮਹੱਤਵਪੂਰਨ ਤਕਨੀਕੀ ਉਪਕਰਨ ਹੈ ਜੋ ਨਾ ਕੇਵਲ ਨਾਗਰਿਕਾਂ ਨੂੰ ਸਹੀ ਤੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਦਾ ਹੈ ਸਗੋਂ ਰਾਜ ਸਰਕਾਰ ਨੂੰ ਡਾਟਾ ਅਤੇ ਮੌਜੂਦਾ ਰੁਝਾਨਾਂ ਦੀ ਸਹਾਇਤਾ ਨਾਲ ਪ੍ਰਭਾਵਸ਼ਾਲੀ ਨੀਤੀ ਤਿਆਰ ਕਰਨ ਵਿਚ ਸਹਾਇਤਾ ਕਰਦਾ ਹੈ। ਪੰਜਾਬ ਸਰਕਾਰ ਕੋਵਿਡ-19 ਮਹਾਂਮਾਰੀ ਦੇ ਵਿਰੁਧ ਰਾਜ ਸਰਕਾਰ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਇਜ਼ਰਾਈਲ ਵਲੋਂ ਵਰਤੀਆਂ ਤਕਨੀਕੀ  ਵਿਧੀਆਂ ਅਤੇ ਇਸ ਦੇ ਸੰਭਾਵਿਤ ਲਾਭਾਂ ਦਾ ਮੁਲਾਂਕਣ ਕਰੇਗੀ।

ਬੁਲਾਰੇ ਨੇ ਅੱਗੇ ਦਸਿਆ ਕਿ ਇਹ ਵੈਬੀਨਾਰ ਰਾਜ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਪ੍ਰਮੁੱਖ ਖੇਤਰਾਂ ਵਿਚ ਪੰਜਾਬ ਅਤੇ ਇਜ਼ਰਾਈਲ ਸਰਕਾਰ ਦੇ ਉਪਰਾਲਿਆਂ ਦੀ ਲੜੀ ਦਾ ਸਭ ਤੋਂ ਤਾਜ਼ਾ ਉਦਾਹਰਣ ਸੀ। ਜ਼ਿਕਰਯੋਗ ਹੈ ਕਿ ਇਜ਼ਰਾਈਲੀ ਮਾਹਿਰ ਪੰਜਾਬ ਸਰਕਾਰ ਨਾਲ ਮਿਲ ਕੇ ਵਾਟਰ ਮੈਨੇਜਮੈਂਟ ਯੋਜਨਾ ਵਿਕਸਤ ਕਰਨ ਲਈ ਰਾਜ ਦੇ ਜਲ ਸਰੋਤਾਂ ਦੀ ਸੰਭਾਲ ਅਤੇ ਬਿਹਤਰ ਪ੍ਰਬੰਧਨ' ਤੇ ਧਿਆਨ ਕੇਂਦਰਿਤ ਕਰ ਰਹੇ ਹਨ।

ਪੰਜਾਬ ਰਾਜ ਕਿਸਾਨ ਕਮਿਸ਼ਨ ਨੇ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਇਜ਼ਰਾਈਲੀ ਡੇਅਰੀ ਮਾਹਿਰ ਸ੍ਰੀ ਯੇਹੂਦਾ ਸਪਰੇਚਰ ਦੀਆਂ ਸੇਵਾਵਾਂ ਲਈਆਂ ਹਨ ਜਿਸ ਤਹਿਤ ਸਿੱਟਾਪੂਰਨ ਢੰਗ ਨਾਲ ਕਿਸਾਨਾਂ ਦੀ ਆਮਦਨੀ ਦੀ ਪੂਰਤੀ ਕੀਤੀ ਜਾ ਸਕਦੀ ਹੈ। ਗੌਰਤਲਬ ਹੈ ਕਿ ਸਾਲ 2018 ਵਿਚ ਇਜ਼ਰਾਈਲ ਦੇ ਦੌਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਵਫ਼ਦ ਨੇ ਇਜ਼ਰਾਈਲ ਦੇ ਏ.ਆਰ.ਏ.ਵੀ.ਏ. ਇੰਸਟੀਚਿਊਟ, ਤਲ ਅਵੀਵ ਯੂਨੀਵਰਸਿਟੀ (ਟੀ.ਏ.ਯੂ.) ਅਤੇ ਗੈਲਿਲੀ ਇੰਟਰਨੈਸ਼ਨਲ ਮੈਨੇਜਮੈਂਟ ਇੰਸਟੀਚਿਊਟ ਨਾਲ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਤਿੰਨ ਸਮਝੌਤਿਆਂ 'ਤੇ ਹਸਤਾਖਰ ਕੀਤੇ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement