
ਮ੍ਰਿਤਕ ਸੁਖਦੇਵ ਸਿੰਘ ਦਾ ਅੱਜ ਉਹਨਾਂ ਦੇ ਪਿੰਡ ਭੰਗਚੜ੍ਹੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਮੁਕਤਸਰ ਸਾਹਿਬ - ਪਿੰਡ ਭੰਗਚੜ੍ਹੀ ਦੇ ਕਿਸਾਨ ਸੁਖਦੇਵ ਸਿੰਘ ਉਮਰ 68 ਸਾਲ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਹ ਪਿਛਲੇਂ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਆਪਣੇ ਘਰ ਵਿਚ ਹੀ ਸਨ।
ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਨੇ ਕਿਸਾਨੀ ਸੰਘਰਸ਼ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਵੀ ਲਗਾਤਾਰ ਸ਼ਮੂਲੀਅਤ ਕੀਤੀ ਹੈ। ਮ੍ਰਿਤਕ ਸੁਖਦੇਵ ਸਿੰਘ ਦਾ ਅੱਜ ਉਹਨਾਂ ਦੇ ਪਿੰਡ ਭੰਗਚੜ੍ਹੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਖਦੇਵ ਸਿੰਘ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ।