ਪੰਜਾਬ ਨੇ ਅਪ੍ਰੈਲ ’ਚ 1481.83 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਕਮਾਇਆ
Published : May 2, 2021, 12:43 am IST
Updated : May 2, 2021, 12:43 am IST
SHARE ARTICLE
image
image

ਪੰਜਾਬ ਨੇ ਅਪ੍ਰੈਲ ’ਚ 1481.83 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਕਮਾਇਆ

ਚੰਡੀਗੜ੍ਹ, 1 ਮਈ (ਭੁੱਲਰ) : ਪੰਜਾਬ ਨੇ ਅਪ੍ਰੈਲ 2021 ਦੇ ਮਹੀਨੇ ਦੌਰਾਨ ਜੀਐਸਟੀ ਰਾਹੀਂ 1481.83 ਕਰੋੜ ਰੁਪਏ ਦਾ ਮਾਲੀਆ ਉਗਰਾਹਿਆ ਹੈ ਜੋ ਕਿ ਜੀਐਸਟੀ ਲਾਗੂ ਹੋਣ (ਜੁਲਾਈ, 2017) ਤੋਂ ਬਾਅਦ ਹੁਣ ਤੱਕ ਕਿਸੇ ਵੀ ਮਹੀਨੇ ਵਿੱਚ ਜੀਐਸਟੀ ਤੋਂ ਉਗਰਾਹੇ ਮਾਲੀਏ ਦੀ ਸਭ ਤੋਂ ਵੱਡੀ ਰਾਸੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਕਮਿਸਨਰ ਦਫਤਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ, 2019 ਦੌਰਾਨ ਜੀਐਸਟੀ ਤੋਂ ਸਭ ਤੋਂ ਵੱਧ 1216 ਕਰੋੜ ਰੁਪਏ ਮਹੀਨਾਵਾਰ ਮਾਲੀਆ ਕਮਾਇਆ ਗਿਆ ਸੀ ਜਦੋਂਕਿ ਅਪ੍ਰੈਲ, 2020 ਵਿੱਚ ਜੀਐਸਟੀ ਤੋਂ ਸਿਰਫ 156 ਕਰੋੜ ਪ੍ਰਾਪਤ ਹੋਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਘੱਟ ਉਗਰਾਹੀ ਟੈਕਸ ਭੁਗਤਾਨ ਕਰਨ ਵਾਲਿਆਂ ਨੂੰ ਫਰਵਰੀ, ਮਾਰਚ ਅਤੇ ਅਪ੍ਰੈਲ, 2020 ਦੇ ਮਹੀਨਿਆਂ ਵਿੱਚ ਕੋਵਿਡ -19 ਅਤੇ 23 ਮਾਰਚ, 2020 ਤੋਂ ਤਾਲਾਬੰਦੀ ਕਾਰਨ ਦੇਸ ਵਿੱਚ ਟੈਕਸ ਦੀ ਰਿਟਰਨ ਭਰਨ ਵਿੱਚ ਦਿੱਤੀ ਰਾਹਤ ਕਾਰਨ ਹੋਈ ਸੀ। ਦੱਸਣਯੋਗ ਹੈ ਕਿ ਅਪ੍ਰੈਲ, 2019 ਦੌਰਾਨ ਜੋ ਕਿ ਇੱਕ ਆਮ ਵਰ੍ਹਾ ਸੀ, ਸੂਬੇ ਨੂੰ ਜੀਐਸਟੀ ਤੋਂ 1087.55 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਅਪ੍ਰੈਲ, 2019 ਦੌਰਾਨ ਦੇ ਮੁਕਾਬਲੇ ਪੰਜਾਬ ਦਾ ਇਸ ਵਰੇ  ਦਾ ਮਾਲੀਆ 36 ਫੀਸਦੀ  ਵਧਿਆ ਹੈ।  ਜਿਸ ਵਿੱਚ ਟੈਲੀਕਾਮ , ਆਇਰਨ ਅਤੇ ਸਟੀਲ, ਇਲੈਕਟ੍ਰਾਨਿਕ ਸਮਾਨ, ਸੀਮਿੰਟ, ਪੈਟਰੋਲੀਅਮ ਉਤਪਾਦ (ਜੋ ਜੀਐਸਟੀ ਵਿੱਚ ਸ਼ਾਮਿਲ ਹਨ) ਵਰਗੇ ਖੇਤਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਪੰਜਾਬ ਦੇ ਟੈਕਸ ਦੇਣ ਵਾਲਿਆਂ ਨੇ 1924.10 ਕਰੋੜ ਰੁਪਏ ਦਾ ਜੀ.ਐੱਸ.ਟੀ. ਨਕਦ ਅਦਾ ਕੀਤਾ ਹੈ ਜੋ ਕਿ ਇਕ ਹੋਰ ਇਤਿਹਾਸਕ ਤੱਥ ਹੈ ਕਿਉਂਕਿ ਜੀਐਸਟੀ ਦੇ ਲਾਗੂ ਹੋਣ ਤੋਂ ਬਾਅਦ ਇਹ ਰਾਜ ਨੂੰ ਮਹੀਨਾਵਾਰ ਇਕੱਤਰ ਹੋਈ ਸਭ ਤੋਂ ਵੱਡੀ ਰਾਸੀ ਹੈ। ਪਿਛਲੇ ਸਭ ਤੋਂ ਵੱਡੀ ਰਾਸੀ ਨਵੰਬਰ, 2020 ਦੇ ਮਹੀਨੇ ਵਿਚ ਪ੍ਰਾਪਤ ਹੋਈ ਸੀ ਜੋ 1396 ਕਰੋੜ ਰੁਪਏ ਸੀ। ਜੀਐਸਟੀ ਤੋਂ ਇਲਾਵਾ ਪੰਜਾਬ, ਵੈਟ ਅਤੇ ਸੀਐਸਟੀ ਤੋਂ ਵੀ ਮਾਲੀਆ ਇਕੱਠਾ ਕਰਦਾ ਹੈ ਜਿਸ ਵਿੱਚ ਮਨੁੱਖੀ ਖਪਤ ਵਾਲੀ ਸਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਜੋ ਜੀਐਸਟੀ ਦੇ ਦਾਇਰੇ ਤੋਂ ਬਾਹਰ ਹਨ , ਦਾ ਵੀ ਵੱਡਾ ਯੋਗਦਾਨ ਹੈ। ਅਪ੍ਰੈਲ, 2021 ਦੇ ਮਹੀਨੇ ਲਈ ਕੁੱਲ ਵੈਟ ਅਤੇ ਸੀਐਸਟੀ ਕੁਲੈਕਸਨ 701.13 ਕਰੋੜ ਰੁਪਏ ਹੈ  ਜਦਕਿ ਸਾਲ 2019 ਵਿਚ ਇਸੇ ਮਹੀਨੇ ਵਿੱਚ ਇਹ ਰਾਸੀ 430.82 ਕਰੋੜ ਰੁਪਏ ਸੀ ਜੋ ਕਿ ਲਗਭਗ 63% ਦੀ ਵਾਧਾ ਦਰ ਦਰਸਾਉਂਦੀ ਹੈ।  ਪੰਜਾਬ ਰਾਜ ਵਿਕਾਸ ਟੈਕਸ (ਐੱਸ. ਪੀ. ਐੱਸ. ਟੀ.) ਦੀ ਉਗਰਾਹੀ  ਸਥਿਰ ਹੈ ਕਿਉਂਕਿ ਸਾਲ 2019 ਵਿਚ ਅਪ੍ਰੈਲ ਮਹੀਨੇ ਦੀ 13.86 ਕਰੋੜ ਦੇ ਮੁਕਾਬਲੇ ਅਪ੍ਰੈਲ 2021 ਵਿਚ ਰਾਜ ਨੇ ਪੀ.ਐੱਸ.ਡੀ.ਟੀ. ਦੇ 13.83 ਕਰੋੜ ਰੁਪਏ ਕਮਾਏ ਸਨ।   
 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement