400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ’ਚ ਸ਼ਾਮਲ ਹੋਏ ਮੁੱਖ ਮੰਤਰੀ
Published : May 2, 2021, 12:09 am IST
Updated : May 2, 2021, 12:09 am IST
SHARE ARTICLE
image
image

400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ’ਚ ਸ਼ਾਮਲ ਹੋਏ ਮੁੱਖ ਮੰਤਰੀ

ਨੌਵੇਂ ਗੁਰੂ ਸਾਹਿਬ ਜੀ ਦਾ ਜੀਵਨ ਅਤੇ ਫ਼ਿਲਾਸਫ਼ੀ ਸਮੁੱਚੇ ਸੰਸਾਰ ਲਈ ਪ੍ਰੇਰਨਾ ਦਾ ਸਰੋਤ

ਚੰਡੀਗੜ੍ਹ, 1 ਮਈ (ਭੁੱਲਰ): ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ।   
ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ ਵਿਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਕ ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤਮਈ ਸਹਿ-ਹੋਂਦ ਦੇ ਦਿਤੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਪਾਵਨ ਦਿਹਾੜੇ ਨੂੰ ਮਾਨਵਤਾ ਅਤੇ ਧਾਰਮਕ ਆਜ਼ਾਦੀ ਦੀ ਖ਼ਾਤਰ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਦੇ ਸੰਦੇਸ਼ ਦੇ ਪਾਸਾਰ ਲਈ ਮੌਕਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਜੀ ਦਾ ਜੀਵਨ ਅਤੇ ਫਿਲਾਸਫੀ ਸਮੁੱਚੇ ਸੰਸਾਰ ਲਈ ਪ੍ਰੇਰਨਾ ਦਾ ਸਰੋਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਅਪਣੇ ਪਿਛਲੇ ਸ਼ਾਸਨਕਾਲ ਦੌਰਾਨ ਸਾਲ 2004 ਵਿਚ ਅੰਮਿ੍ਰਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦਾ 400 ਸਾਲਾ ਮਨਾਉਣ, ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਕ ਯਾਦਗਾਰ ਸਮੇਤ ਅਨੇਕਾਂ ਯਾਦਗਾਰਾਂ ਸਥਾਪਤ ਕਰਨ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਕਈ ਯਾਦਗਾਰੀ ਗੇਟ ਉਸਾਰਨ ਦਾ ਸੁਭਾਗ ਹਾਸਲ ਹੋਇਆ। ਉਨ੍ਹਾਂ ਕਿਹਾ, “ਸਾਨੂੰ ਮੌਜੂਦਾ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖ਼ਸ਼ਿਸ਼ ਪ੍ਰਾਪਤ ਹੋਈ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਸਨ ਜਿਨ੍ਹਾਂ ਤਹਿਤ ਗੁਰੂ ਕਾ ਮਹਿਲ (ਅੰਮਿ੍ਰਤਸਰ) ਤੋਂ ਸ੍ਰੀ ਅਨੰਦਪੁਰ ਸਾਹਿਬ ਤਕ ਨਗਰ ਕੀਰਤਨ ਸਜਾਉਣਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਤੇ ਕੀਰਤਨ ਦਰਬਾਰ ਕਰਵਾਉਣ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਮੂਰਤੀਮਾਨ ਕਰਨ ਲਈ ਪ੍ਰਦਰਸ਼ਨੀਆਂ, ਦਸਤਕਾਰੀ ਵਸਤਾਂ ਦੀ ਪ੍ਰਦਰਸ਼ਨੀ, ਪੰਜਾਬੀ ਸਾਹਿਤਕ ਮੇਲਾ, ਡਰਾਮਾ (ਹਿੰਦ ਦੀ ਚਾਦਰ), ਖੇਡ ਸਮਾਗਮ, ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਅਤੇ ਇਕ ਸੂਫ਼ੀ ਸੰਗੀਤਕ ਸਮਾਰੋਹ ਕਰਵਾਇਆ ਜਾਣਾ ਸੀ।
ਹਾਲਾਂਕਿ, ਕੋਵਿਡ ਦੀ ਦੂਜੀ ਅਤੇ ਘਾਤਕ ਲਹਿਰ ਨੇ ਇਨ੍ਹਾਂ ਯੋਜਨਾਵਾਂ ਨੂੰ ਬਦਲਣ ਲਈ ਮਜਬੂਰ ਕਰ ਦਿਤਾ ਅਤੇ ਇਹ ਸਮਾਗਮ ਹੁਣ ਵਰਚੂਅਲ ਤੌਰ ਉਤੇ ਕਰਵਾਏ ਜਾ ਰਹੇ ਹਨ ਤਾਂ ਕਿ ਵੱਡੇ ਇਕੱਠਾਂ ਤੋਂ ਬਚਿਆ ਜਾ ਸਕੇ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਲ ਭਰ ਚਲਣ ਵਾਲੇ ਸਮਾਗਮਾਂ ਦੌਰਾਨ ਜਦੋਂ ਵੀ ਸਥਿਤੀ ਵਿਚ ਸੁਧਾਰ ਹੋਵੇਗਾ ਤਾਂ ਇਸ ਇਤਿਹਾਸਤ ਦਿਹਾੜੇ ਨੂੰ ਮਨਾਉਣ ਲਈ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਟਾਈਮਜ਼ ਆਫ਼ ਇੰਡੀਆ ਗਰੁਪ ਦੁਆਰਾ ਤਿਆਰ ਕੀਤੀ ਕੌਫ਼ੀ ਟੇਬਲ ਬੁੱਕ ‘ਪ੍ਰਗਟ ਭਏ ਗੁਰ ਤੇਗ਼ ਬਹਾਦਰ” ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਪ੍ਰਕਾਸ਼ਿਤ ਕਰਵਾਈ ਇਕ ਯਾਦਗਾਰੀ ਕਿਤਾਬ ਜਾਰੀ ਕੀਤੀਆਂ। ਇਸ ਯਾਦਗਾਰੀ ਕਿਤਾਬ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਫਿਲਾਸਫੀ ਨਾਲ ਸਬੰਧਤ ਘਟਨਾਵਾਂ ਨੂੰ ਦਰਸਾਇਆ ਗਿਆ ਹੈ।  ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਧਾਰਮਕ ਹਕੂਕ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਨੇ ਦੁਨੀਆ ਸਾਹਮਣੇ ਇਕ ਮਿਸਾਲ ਕਾਇਮ ਕੀਤੀ ਹੈ।   ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਨੂੰ ਮਨੁੱਖਤਾ ਦੀਆਂ ਸੱਚੀਆਂ-ਸੁੱਚੀਆਂ ਰਵਾਇਤਾਂ ਵਿਚ ਗੁਰੂ ਸਾਹਿਬ ਵਲੋਂ ਦਿਖਾਏ ਸਚਾਈ ਦੇ ਰਾਹ ਉਤੇ ਚੱਲਣ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement