ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : May 2, 2022, 1:48 pm IST
Updated : May 2, 2022, 6:06 pm IST
SHARE ARTICLE
photo
photo

ਮ੍ਰਿਤਕ ਦੇ ਪਿਤਾ, ਭਰਾ ਨੂੰ ਨਸ਼ਿਆਂ ਨੇ ਪਹਿਲਾਂ ਹੀ ਨਿਗਲ ਲਿਆ

 

ਅੰਮ੍ਰਿਤਸਰ : ਪੰਜਾਬ 'ਚ ਅੰਮ੍ਰਿਤਸਰ ਦੇ ਪਿੰਡ ਕਾਲਾ 'ਚ ਇੱਕੋ ਘਰ ਦੇ ਤਿੰਨ ਲੋਕਾਂ ਦੀ ਨਸ਼ਿਆਂ ਨਾਲ ਮੌਤ ਹੋਈ ਹੈ। ਕੁਝ ਸਾਲ ਪਹਿਲਾਂ ਪਿਤਾ ਅਤੇ ਭਰਾ ਤੋਂ ਬਾਅਦ ਇਕਲੌਤੇ ਬਚੇ ਨੌਜਵਾਨ ਨੂੰ ਵੀ ਨਸ਼ੇ ਨੇ ਨਿਗਲ ਲਿਆ ਸੀ। ਨੌਜਵਾਨ ਪੁੱਤ ਦੀ ਨਸ਼ਿਆਂ ਕਾਰਨ ਹੋਈ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪਿੰਡ ਵਾਸੀ ਸਰਕਾਰ ਨੂੰ ਨਸ਼ਾ ਖ਼ਤਮ ਕਰਨ ਦੀ ਅਪੀਲ ਕਰ ਰਹੇ ਹਨ।

Drug traffickingDrug 

 

ਪਿੰਡ ਕਾਲੇ ਦਾ ਲਾਟੀ ਨਾਂ ਦਾ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਦੇ ਪਿਤਾ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਸੀ। ਉਸ ਤੋਂ ਬਾਅਦ ਲਾਟੀ ਦੇ ਵੱਡੇ ਭਰਾ ਦੀ ਵੀ ਨਸ਼ਾ ਕਰਦੇ ਹੋਏ ਮੌਤ ਹੋ ਗਈ। ਹੁਣ ਲਾਟੀ ਨਾਲ ਵੀ ਅਜਿਹਾ ਹੀ ਹੋਇਆ ਹੈ। ਲਾਟੀ ਦੀ ਮੌਤ ਤੋਂ ਬਾਅਦ ਉਸ ਦੀ ਬਜ਼ੁਰਗ ਮਾਂ ਘਰ ਵਿਚ ਇਕੱਲੀ ਰਹਿ ਗਈ ਹੈ।

 

DeathDeath

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਟੀ ਪਹਿਲਾਂ ਦਿਹਾੜੀ ਕਰਦਾ ਸੀ, ਪਰ ਹੁਣ ਕੰਮ ਛੱਡ ਕੇ ਨਸ਼ੇ ਕਰਨ ਲੱਗ ਪਿਆ ਸੀ। ਪੈਸੇ ਨਾ ਮਿਲਣ 'ਤੇ ਉਹ ਘਰ ਦਾ ਸਮਾਨ ਵੇਚ ਦਿੰਦਾ ਸੀ। ਘਰ ਦਾ ਸਿਲੰਡਰ, ਡੱਬੇ, ਭਾਂਡੇ ਆਦਿ ਸਭ ਵਿਕ ਚੁੱਕਾ ਸੀ। 

 

DeathDeath

ਪਿੰਡ ਕਾਲੇ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇੱਥੇ ਨਸ਼ਾ ਬਹੁਤ ਜ਼ਿਆਦਾ ਹੋ ਗਿਆ ਹੈ। ਨੌਜਵਾਨ ਪੂਰੀ ਤਰ੍ਹਾਂ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ। ਜਦੋਂ ਚੋਣਾਂ ਆਉਂਦੀਆਂ ਹਨ ਤਾਂ ਹਰ ਕੋਈ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਵੋਟਾਂ ਲੈਂਦਾ ਹੈ। ਇਸ ਤੋਂ ਬਾਅਦ ਵੀ ਪਿੰਡ ਵਾਸੀ ਕਈ ਵਾਰ ਵਿਧਾਇਕ ਦੇ ਚੱਕਰ ਲਗਾਉਂਦੇ ਰਹਿੰਦੇ ਹਨ ਪਰ ਪਿੰਡ ਵਿੱਚੋਂ ਨਸ਼ਾ ਖਤਮ ਨਹੀਂ ਹੋ ਰਿਹਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM
Advertisement