
ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ
ਮੁਹਾਲੀ: ਕਹਿਰ ਦੀ ਗਰਮੀ ਨਾਲ ਜੂਝ ਰਹੇ ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨ ਗਰਮੀ ਤੋਂ ਰਾਹਤ ਮਿਲੇਗੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਰਾਜਾਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅੱਜ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ।
Rain
4 ਅਤੇ 5 ਮਈ ਨੂੰ ਹਲਕੀ ਬਾਰਿਸ਼ ਦੇ ਨਾਲ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 39 ਅਤੇ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੋਗਾ, ਮੁਕਤਸਰ ਅਤੇ ਫ਼ਰੀਦਕੋਟ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਬੁੱਧਵਾਰ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਕਮੀ ਆਵੇਗੀ।
RAIN
ਇਸ ਤੋਂ ਬਾਅਦ ਪੰਜ ਮਈ ਤੋਂ ਮੌਸਮ ਸਾਫ਼ ਹੋ ਜਾਵੇਗਾ । ਐਤਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਨਾਲ ਕੁਝ ਰਾਹਤ ਮਿਲੀ ਪਰ ਕੁਝ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਸੂਬੇ ਵਿੱਚ ਫਿਰੋਜ਼ਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
Rain