
ਕੋਰੋਨਾ ਵਾਇਰਸ : ਨੋਇਡਾ ’ਚ 31 ਮਈ ਤਕ ਧਾਰਾ-144 ਲਾਗੂ
ਨੋਇਡਾ, 2 ਮਈ : ਦੇਸ਼ ’ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਮੁੜ ਵਧਣ ਲੱਗਾ ਹੈ। ਤਾਜ਼ਾ ਖਬਰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਆ ਰਹੀ ਹੈ। ਇੱਥੇ ਪ੍ਰਸ਼ਾਸਨ ਨੇ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਧਾਰਾ 144 ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 31 ਮਈ ਤਕ ਲਾਗੂ ਰਹੇਗੀ। ਪ੍ਰਸ਼ਾਸਨ ਦੇ ਇਸ ਹੁਕਮ ਤੋਂ ਬਾਅਦ ਕਿਸੇ ਵੀ ਜਨਤਕ ਥਾਂ ’ਤੇ ਲੋਕਾਂ ਦੀ ਭੀੜ ਇਕੱਠੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਮਾਸਕ ਜ਼ਰੂਰੀ ਕਰ ਦਿਤਾ ਗਿਆ ਹੈ। ਨੋਇਡਾ ’ਚ ਧਾਰਾ-144 ਲਾਗੂ ਹੋਣ ਦਾ ਮਤਲਬ ਹੈ ਕਿ ਉੱਚ ਅਧਿਕਾਰੀਆਂ ਦੀ ਆਗਿਆ ਦੇ ਬਿਨਾਂ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਜਾਂ ਭੁੱਖ-ਹੜਤਾਲ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ। ਗੌਤਮਬੁੱਧ ਨਗਰ ਦੇ ਪੁਲਿਸ ਕਮਿਸ਼ਨਰ ਨੇ ਇਕ ਬਿਆਨ ’ਚ ਕਿਹਾ ਕਿ ਜਨਤਕ ਥਾਵਾਂ ’ਤੇ ਪੂਜਾ ਅਤੇ ਨਮਾਜ਼ ਦੇ ਆਯੋਜਨ ਦੀ ਆਗਿਆ ਨਹੀਂ ਹੋਵੇਗੀ। (ਪੀਟੀਆਈ)