ਨਾਜਾਇਜ਼ ਮਾਈਨਿੰਗ ਮਾਮਲਾ : ਭੁਪਿੰਦਰ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ 
Published : May 2, 2022, 2:23 pm IST
Updated : May 2, 2022, 2:23 pm IST
SHARE ARTICLE
Bhupinder singh honey
Bhupinder singh honey

4 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਹੈ ਭੁਪਿੰਦਰ ਹਨੀ 

ਚੰਡੀਗੜ੍ਹ : ਮਾਈਨਿੰਗ ਮਾਫੀਆ ਨਾਲ ਮਿਲ ਕੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਫਸੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਵੀ 2 ਵਾਰ ਅਦਾਲਤ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਤਰੀਕ 'ਤੇ ਤਰੀਕ ਦੇ ਚੁੱਕੀ ਹੈ। ਇੱਕ ਵਾਰ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਬਹਿਸ ਹੋ ਚੁੱਕੀ ਹੈ ਪਰ ਅੱਜ ਮੁੜ ਸੁਣਵਾਈ ਦੌਰਾਨ ਦੋਵੇਂ ਧਿਰਾਂ ਜ਼ਮਾਨਤ ਪਟੀਸ਼ਨ ’ਤੇ ਆਪੋ-ਆਪਣੀਆਂ ਦਲੀਲਾਂ ਰੱਖਣਗੀਆਂ।

ਪਿਛਲੇ ਮਹੀਨੇ 20 ਅਪ੍ਰੈਲ ਨੂੰ ਹਨੀ ਦੀ ਪੇਸ਼ੀ ਦੌਰਾਨ ਬਚਾਅ ਪੱਖ ਦੇ ਵਕੀਲਾਂ ਵੱਲੋਂ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੇ ਜੋ ਸਬੂਤ ਇਕੱਠੇ ਕਰਨੇ ਸਨ, ਉਹ ਇਕੱਠੇ ਕਰ ਲਏ ਹਨ। ਈਡੀ ਨੇ ਅਦਾਲਤ ਵਿੱਚ ਆਪਣੀ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ।

Bhupinder HoneyBhupinder Honey

ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੁਣ ਮੁਕੱਦਮਾ ਚੱਲੇਗਾ। ਹੁਣ ਇਸ ਗੱਲ ਦੀ ਕੋਈ ਸੰਭਾਵਨਾ ਨਹੀਂ ਹੈ ਕਿ ਉਸ ਦਾ ਮੁਵੱਕਿਲ ਜੇਲ੍ਹ ਤੋਂ ਬਾਹਰ ਆ ਕੇ ਸਬੂਤਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਹੁਣ ਉਸ ਨੂੰ ਜੇਲ੍ਹ ਵਿੱਚ ਰੱਖਣਾ ਠੀਕ ਨਹੀਂ ਹੈ।

Bhupinder Singh Honey (File photo)Bhupinder Singh Honey (File photo)

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਦੇ ਵਕੀਲਾਂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਇਸ 'ਤੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ। ਨਿਸ਼ਚਿਤ ਤਰੀਕ ਨੂੰ ਲੈ ਕੇ ਬਚਾਅ ਪੱਖ ਅਤੇ ਈਡੀ ਦੋਵਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਪਰ ਅਦਾਲਤ ਨੇ ਫ਼ੈਸਲਾ ਦੇਣ ਦੀ ਬਜਾਏ ਤਰੀਕ ਅੱਗੇ ਪਾ ਦਿੱਤੀ।

Bhupinder Singh Honey's ED custody extended till Feb 11Bhupinder Singh Honey 

ਅਦਾਲਤ ਨੇ ਮੁੜ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਤੈਅ ਕੀਤੀ ਪਰ 30 ਅਪ੍ਰੈਲ ਨੂੰ ਵੀ ਕੋਈ ਫ਼ੈਸਲਾ ਨਹੀਂ ਆਇਆ ਅਤੇ ਅਦਾਲਤ ਵੱਲੋਂ ਸੁਣਵਾਈ ਦੀ ਨਵੀਂ ਤਰੀਕ 2 ਮਈ ਤੈਅ ਕੀਤੀ ਗਈ। ਅੱਜ ਫਿਰ ਜ਼ਮਾਨਤ ਪਟੀਸ਼ਨ 'ਤੇ ਬਚਾਅ ਪੱਖ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲਾਂ ਵਿਚਾਲੇ ਬਹਿਸ ਹੋਵੇਗੀ, ਉਸ ਤੋਂ ਬਾਅਦ ਹੀ ਅਦਾਲਤ ਕਿਸੇ ਨਤੀਜੇ 'ਤੇ ਪਹੁੰਚੇਗੀ ਕਿ ਜ਼ਮਾਨਤ ਦਿੱਤੀ ਜਾਵੇ ਜਾਂ ਨਹੀਂ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement