ਨਾਜਾਇਜ਼ ਮਾਈਨਿੰਗ ਮਾਮਲਾ : ਭੁਪਿੰਦਰ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਨਹੀਂ ਹੋਇਆ ਕੋਈ ਫ਼ੈਸਲਾ
Published : May 2, 2022, 7:46 pm IST
Updated : May 2, 2022, 7:46 pm IST
SHARE ARTICLE
Bhupinder Singh Honey
Bhupinder Singh Honey

4 ਮਈ ਤੱਕ ਹੈ ਹਨੀ ਦੀ ਨਿਆਂਇਕ ਹਿਰਾਸਤ ਅਤੇ ਹੁਣ ਉਸ ਦਿਨ ਹੀ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

ਚੰਡੀਗੜ੍ਹ : ਮਾਈਨਿੰਗ ਮਾਫੀਆ ਨਾਲ ਮਿਲ ਕੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਫੜੇ ਗਏ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਸੁਣਵਾਈ ਨਹੀਂ ਹੋ ਸਕੀ। ਫਿਲਹਾਲ ਅਦਾਲਤ ਨੇ ਉਸ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਹੁਣ ਅਗਲੀ ਸੁਣਵਾਈ ਲਈ 4 ਮਈ ਦੀ ਤਰੀਕ ਤੈਅ ਕੀਤੀ ਹੈ।

ਇਸ ਤੋਂ ਪਹਿਲਾਂ ਵੀ 2 ਵਾਰ ਅਦਾਲਤ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਤਰੀਕ 'ਤੇ ਤਰੀਕ ਦੇ ਚੁੱਕੀ ਹੈ। ਹੁਣ ਤੀਜੀ ਵਾਰ ਮੁੜ ਸੁਣਵਾਈ ਕਰਦਿਆਂ ਅਦਾਲਤ ਨੇ ਅਗਲੀ ਤਰੀਕ 4 ਮਈ ਤੈਅ ਕੀਤੀ ਹੈ। ਅਦਾਲਤ 'ਚ ਦੋਵੇਂ ਧਿਰਾਂ ਪਹਿਲਾਂ ਵੀ ਬਹਿਸ ਕਰ ਚੁੱਕੀਆਂ ਹਨ ਪਰ ਹੁਣ ਤੱਕ ਅਦਾਲਤ 'ਚੋਂ ਫ਼ੈਸਲਾ ਨਹੀਂ ਆ ਰਿਹਾ ਹੈ।

Bhupinder Honey Bhupinder Honey

ਦੱਸ ਦੇਈਏ ਕਿ ਪਿਛਲੇ ਮਹੀਨੇ 20 ਅਪ੍ਰੈਲ ਨੂੰ ਹਨੀ ਦੀ ਪੇਸ਼ੀ ਦੌਰਾਨ ਬਚਾਅ ਪੱਖ ਦੇ ਵਕੀਲਾਂ ਵੱਲੋਂ ਭੁਪਿੰਦਰ ਸਿੰਘ ਚੰਨੀ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੇ ਜੋ ਸਬੂਤ ਇਕੱਠੇ ਕਰਨੇ ਸਨ, ਉਹ ਇਕੱਠੇ ਕਰ ਲਏ ਹਨ।

Enforcement DirectorateEnforcement Directorate

ਈਡੀ ਨੇ ਅਦਾਲਤ ਵਿੱਚ ਆਪਣੀ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੁਣ ਸੁਣਵਾਈ ਹੋਵੇਗੀ। ਹੁਣ ਇਸ ਗੱਲ ਦੀ ਕੋਈ ਸੰਭਾਵਨਾ ਨਹੀਂ ਹੈ ਕਿ ਉਸ ਦਾ ਮੁਵੱਕਿਲ ਜੇਲ੍ਹ ਤੋਂ ਬਾਹਰ ਆ ਕੇ ਸਬੂਤਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਹੁਣ ਉਸ ਨੂੰ ਜੇਲ੍ਹ ਵਿੱਚ ਰੱਖਣਾ ਠੀਕ ਨਹੀਂ ਹੈ।

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਦੇ ਵਕੀਲਾਂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਇਸ 'ਤੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ। ਨਿਰਧਾਰਤ ਤਰੀਕ ਨੂੰ ਲੈ ਕੇ ਬਚਾਅ ਪੱਖ ਅਤੇ ਈਡੀ ਦੋਵਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਪਰ ਅਦਾਲਤ ਨੇ ਫ਼ੈਸਲਾ ਦੇਣ ਦੀ ਬਜਾਏ ਤਰੀਕ ਅੱਗੇ ਪਾ ਦਿੱਤੀ। ਅਦਾਲਤ ਨੇ ਮੁੜ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਤੈਅ ਕੀਤੀ ਪਰ 30 ਅਪਰੈਲ ਨੂੰ ਵੀ ਕੋਈ ਫ਼ੈਸਲਾ ਨਹੀਂ ਆਇਆ ਅਤੇ ਅਦਾਲਤ ਵੱਲੋਂ ਸੁਣਵਾਈ ਦੀ ਨਵੀਂ ਤਰੀਕ 2 ਮਈ ਤੈਅ ਕੀਤੀ ਗਈ। ਅੱਜ ਫਿਰ ਜ਼ਮਾਨਤ ਪਟੀਸ਼ਨ 'ਤੇ ਕੋਈ ਫ਼ੈਸਲਾ ਨਹੀਂ ਆਇਆ, ਹੁਣ ਨਵੀਂ ਤਰੀਕ ਮਿਲ ਗਈ ਹੈ।

Bhupinder HoneyBhupinder Honey

ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 4 ਮਈ ਨੂੰ ਖਤਮ ਹੋ ਰਹੀ ਹੈ। ਜ਼ਮਾਨਤ ਪਟੀਸ਼ਨ 'ਤੇ ਹੁਣ ਉਸੇ ਦਿਨ ਸੁਣਵਾਈ ਹੋਵੇਗੀ। ਪਿਛਲੀ ਵਾਰ 20 ਅਪ੍ਰੈਲ ਨੂੰ ਅਦਾਲਤ ਨੇ ਹਨੀ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਸੀ ਅਤੇ ਉਸ ਨੂੰ ਮੁੜ ਜੇਲ੍ਹ ਭੇਜ ਦਿੱਤਾ ਸੀ। ਹੁਣ 4 ਮਈ ਨੂੰ ਪਤਾ ਲੱਗੇਗਾ ਕਿ ਹਨੀ ਨੂੰ ਜ਼ਮਾਨਤ ਮਿਲੇਗੀ ਜਾਂ ਫਿਰ ਜੇਲ੍ਹ 'ਚ ਰਹਿਣਾ ਪਵੇਗਾ।

Bhupinder HoneyBhupinder Honey

ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਹੈ। ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸਥਿਤ ਈਡੀ ਦੇ ਦਫ਼ਤਰ ਆ ਕੇ ਆਪਣੇ ਬਿਆਨ ਦਰਜ ਕਰਵਾਏ ਸਨ। ਉਨ੍ਹਾਂ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement