ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਧੰਨਵਾਦ 
Published : May 2, 2022, 7:11 pm IST
Updated : May 2, 2022, 7:11 pm IST
SHARE ARTICLE
Minister Kuldeep Singh Dhaliwal thanked the family for giving up possession of government land
Minister Kuldeep Singh Dhaliwal thanked the family for giving up possession of government land

ਮੰਤਰੀ ਕੁਲਦੀਪ ਧਾਲੀਵਾਲ ਨੇ ਮਾਤਾ ਦੀ ਝੋਲੀ ਕਣਕ ਦੇ ਦਾਣੇ ਪਾ ਕੇ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਕੀਤੀ

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਨਜਾਇਜ਼ ਕਾਬਜ਼ਕਾਰ - ਕੁਲਦੀਪ ਧਾਲੀਵਾਲ
ਨੈਣ ਖੁਰਦ/ਪਟਿਆਲਾ :
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ ਵਿਖੇ ਪੁੱਜਕੇ, ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ ਕਣਕ ਦੇ ਦਾਣੇ ਪਾ ਕੇ ਰਵਾਇਤੀ ਢੰਗ ਨਾਲ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਰਵਾਇਤੀ ਢੰਗ ਨਾਲ ਪਰਿਵਾਰ ਦੀ ਬਜ਼ੁਰਗ ਔਰਤ ਦੀ ਝੋਲੀ 'ਚ ਕਣਕ ਪਾ ਕੇ ਪਰਮਾਤਮਾ ਕੋਲ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਮਹਿਕ ਰਣਜੀਤ ਸਿੰਘ ਗਰੇਵਾਲ ਅਤੇ ਮੰਤਰੀ ਦੇ ਨਾਲ ਵਿਸ਼ੇਸ਼ ਤੌਰ 'ਤੇ ਪੁੱਜੇ ਬਲਤੇਜ ਪੰਨੂ ਵੀ ਮੌਜੂਦ ਸਨ।

Minister Kuldeep Singh Dhaliwal thanked the family for giving up possession of government landMinister Kuldeep Singh Dhaliwal thanked the family for giving up possession of government land

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ, ''ਇਸ ਪਰਿਵਾਰ ਨੇ ਸਰਕਾਰ ਦੇ ਰਿਜਕ 'ਚ ਵਾਧੇ ਲਈ ਇਸ ਜ਼ਮੀਨ ਨੂੰ ਛੱਡਿਆ ਹੈ ਇਸ ਲਈ ਪੰਜਾਬ ਸਰਕਾਰ ਵੱਲੋਂ ਉਹ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਕਰਦੇ ਹੋਏ ਕਣਕ ਦੇ ਦਾਣੇ ਲੈ ਕੇ ਆਏ ਹਨ।''

ਇਸ ਤੋਂ ਮਗਰੋਂ ਕੁਲਦੀਪ ਧਾਲੀਵਾਲ ਨੇ ਉਜ ਜ਼ਮੀਨ ਦਾ ਵੀ ਦੌਰਾ ਕੀਤਾ, ਜਿਥੋਂ ਦਹਾਕਿਆਂ ਪੁਰਾਣਾ ਨਾਜਾਇਜ਼ ਕਬਜ਼ਾ ਵੀ ਛੁਡਵਾਇਆ ਗਿਆ ਹੈ, ਇੱਥੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੇ ਛੱਪੜਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੂੰ ਰਾਜ ਭਰ 'ਚ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਜ਼ਮੀਨਾਂ 'ਤੇ ਕੁਝ ਕਬਜ਼ੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਹੋਏ, ਕੁਝ ਵੋਟਾਂ ਦੀ ਗੰਧਲੀ ਸਿਆਸਤ ਕਰਕੇ ਅਤੇ ਬਾਕੀ ਸੀਨਾਜ਼ੋਰੀ ਨਾਲ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਕਰਕੇ ਸਾਰੇ ਨਾਜਾਇਜ਼ ਕਬਜ਼ੇ ਛੁਡਵਾ ਲਏ ਜਾਣਗੇ।

Minister Kuldeep Singh Dhaliwal thanked the family for giving up possession of government landMinister Kuldeep Singh Dhaliwal thanked the family for giving up possession of government land

ਇੱਕ ਸਵਾਲ ਦੇ ਜਵਾਬ 'ਚ ਪੰਚਾਇਤ ਮੰਤਰੀ ਨੇ ਕਿਹਾ ਕਿ ਬਹੁਤੀਆਂ ਜ਼ਮੀਨਾਂ ਖੇਤੀਬਾੜੀ ਵਾਲੀਆਂ ਹਨ, ਜੋਕਿ ਖਾਲੀ ਕਰਵਾ ਕੇ ਖੁੱਲੀ ਬੋਲੀ ਤੇ ਪਾਰਦਰਸ਼ੀ ਢੰਗ ਨਾਲ ਠੇਕੇ 'ਤੇ ਦਿੱਤੀਆਂ ਜਾਣਗੀਆਂ ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਇੱਕ ਦੋ ਹੋਰ ਸ਼ਹਿਰਾਂ 'ਚ ਸਨਅਤੀ ਖੇਤਰ ਦੀਆਂ ਵੀ ਜ਼ਮੀਨਾਂ ਹਨ, ਜਿਨ੍ਹਾਂ 'ਤੇ ਸਨਅਤਾਂ ਲਾਈਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਹ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ ਪਰੰਤੂ ਅਜਿਹਾ ਨਾ ਹੋਣ 'ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕਰੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ 'ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।

ਪਿੰਡਾਂ ਦੇ ਵਿਕਾਸ ਬਾਬਤ ਇੱਕ ਸਵਾਲ ਦਾ ਜਵਾਬ ਦਿੰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ 'ਚ ਦੋ ਵੱਡੀਆਂ ਸਮੱਸਿਆਵਾਂ ਹਨ, ਪਹਿਲੀ ਪੀਣ ਵਾਲੇ ਸਾਫ਼ ਪਾਣੀ ਦੀ ਅਤੇ ਦੂਜੀ ਗੰਦੇ ਪਾਣੀ ਦੇ ਨਿਕਾਸ ਦੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਹੀ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਸਰਕਾਰ ਬਹੁਤ ਹੀ ਵਧੀਆ ਢੰਗ ਨਾਲ ਕਰੇਗੀ।

Minister Kuldeep Singh Dhaliwal thanked the family for giving up possession of government landMinister Kuldeep Singh Dhaliwal thanked the family for giving up possession of government land

ਕੁਲਦੀਪ ਧਾਲੀਵਾਲ ਨੇ ਹੋਰ ਕਿਹਾ ਕਿ ਪਹਿਲਾਂ ਬਿਨ੍ਹਾਂ ਯੋਜਨਾਬੰਦੀ ਤੋਂ ਫੰਡ ਆਪਹੁੰਦਰੇ ਢੰਗ ਨਾਲ ਖ਼ਰਚੇ ਜਾਂਦੇ ਰਹੇ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਤਹਿਤ ਪੂਰੀ ਡਿਜ਼ਾਇਨ ਬਣਾ ਕੇ ਪਿੰਡਾਂ ਦੇ ਵਿਕਾਸ ਕਾਰਜ ਹੋਣਗੇ ਤਾਂ ਕਿ ਲੋਕ ਇਨ੍ਹਾਂ ਨੂੰ ਸਦੀਆਂ ਤੱਕ ਯਾਦ ਰੱਖਣ। ਇਸ ਤੋਂ ਬਿਨ੍ਹਾਂ ਸਰਕਾਰ ਨੇ ਬਜਟ ਬਣਾਉਣ 'ਚ ਵੀ ਲੋਕਾਂ ਦੇ ਸੁਝਾਓ ਲੈਣ ਦਾ ਫ਼ੈਸਲਾ ਕੀਤਾ ਹੈ ਅਤੇ ਜੂਨ ਮਹੀਨੇ ਗ੍ਰਾਮ ਸਭਾਵਾਂ 'ਚ ਪਿੰਡਾਂ ਦੇ ਵਿਕਾਸ ਲਈ ਮਤੇ ਪਾਸ ਕਰਕੇ ਸਰਕਾਰ ਨੂੰ ਭੇਜਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement