ਪਟਿਆਲਾ ਹਿੰਸਾ : ਖ਼ਾਲਿਸਤਾਨ ਨਹੀਂ, ਪੰਜਾਬ ਨੂੰ ਪੰਜਾਬ ਹੀ ਬਣਾਵਾਂਗੇ : ਮਾਲਵਿੰਦਰ ਕੰਗ
Published : May 2, 2022, 12:55 am IST
Updated : May 2, 2022, 12:55 am IST
SHARE ARTICLE
image
image

ਪਟਿਆਲਾ ਹਿੰਸਾ : ਖ਼ਾਲਿਸਤਾਨ ਨਹੀਂ, ਪੰਜਾਬ ਨੂੰ ਪੰਜਾਬ ਹੀ ਬਣਾਵਾਂਗੇ : ਮਾਲਵਿੰਦਰ ਕੰਗ

 

ਕਿਹਾ, ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ  ਬਖ਼ਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ, 1 ਮਈ (ਸੁਰਜੀਤ ਸਿੰਘ ਸੱਤੀ) : ਪਟਿਆਲਾ ਕਾਂਡ ਦੇ ਸਾਜਸ਼ਕਾਰ ਬਰਜਿੰਦਰ ਸਿੰਘ ਪਰਵਾਨਾ ਨੂੰ  ਗਿ੍ਫ਼ਤਾਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੀ ਤੁਰਤ ਕੀਤੀ ਕਾਰਵਾਈ ਕਾਰਨ ਪਟਿਆਲਾ ਹਿੰਸਾ ਕਾਂਡ ਦੇ ਸਾਜਸ਼ਕਾਰ ਨੂੰ  48 ਘੰਟਿਆਂ ਅੰਦਰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਐਤਵਾਰ ਨੂੰ  ਪਾਰਟੀ ਮੁੱਖ ਦਫ਼ਤਰ ਵਿਚ ਪੱਤਰਕਾਰਾਂ ਨੂੰ  ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਨੇ ਹੀ ਘਟਨਾ ਦੀ ਪੂਰੀ ਸਾਜਸ਼ ਰਚੀ ਸੀ | ਹੁਣ ਤਕ ਇਸ ਮਾਮਲੇ 'ਚ 6 ਐਫ਼.ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਘਟਨਾ ਲਈ ਜ਼ਿੰਮੇਵਾਰ 9 ਲੋਕਾਂ ਨੂੰ  ਗਿ੍ਫ਼ਤਾਰ ਕੀਤਾ ਗਿਆ ਹੈ | ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ  ਬਖ਼ਸ਼ਿਆ ਨਹੀਂ ਜਾਵੇਗਾ | ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਤੁਰਤ ਕਾਰਵਾਈ ਕੀਤੇ ਜਾਣ ਕਾਰਨ ਹਲਾਤ ਬਹੁਤ ਜਲਦੀ ਕਾਬੂ 'ਚ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਅਖੰਡਤਾ 'ਚ ਰੁਕਾਵਟ ਪਾਉਣ ਵਾਲੀ ਕਿਸੇ ਵੀ ਗਤੀਵਿਧੀ ਨੂੰ  ਸਹਿਣ ਨਹੀਂ ਕੀਤਾ ਜਾਵੇਗਾ |
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖ਼ਾਲਿਸਤਾਨ ਜਾਂ ਇਸ ਤਰ੍ਹਾਂ ਦੇ ਪੰਜਾਬ ਵਿਰੋਧੀ ਬਿਆਨਾਂ ਦੀ ਜ਼ਰੂਰਤ ਨਹੀਂ ਹੈ, ਅੱਜ ਪੰਜਾਬ ਨੂੰ  ਤਰੱਕੀ ਦੇ ਰਸਤੇ 'ਤੇ ਵਾਪਸ ਲਿਆਉਣ ਦੀ ਜ਼ਰੂਰਤ ਹੈ | ਨੌਜਵਾਨਾਂ ਅਤੇ ਕਿਸਾਨਾਂ ਨੂੰ  ਬਚਾਉਣ ਦੀ ਜ਼ਰੂਰਤ ਹੈ | ਪੰਜਾਬ ਦੇ ਪਾਣੀ ਅਤੇ ਕੁਦਰਤੀ ਸਾਧਨਾਂ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ | ਉਨਾਂ ਕਿਹਾ ਕਿ ਪੰਜਾਬ ਨੂੰ  ਸਹੀ ਦਿਸ਼ਾ 'ਚ ਲੈ ਕੇ ਜਾਣ ਲਈ ਮਾਫ਼ੀਆ ਅਤੇ ਭਿ੍ਸ਼ਟਾਚਾਰ ਵਿਰੁਧ ਮਾਨ ਸਰਕਾਰ ਲਗਾਤਾਰ ਕਾਰਵਾਈ ਕਰ ਰਹੀ ਹੈ, ਜਿਸ ਨਾਲ ਕੁੱਝ ਲੋਕਾਂ ਦੀਆਂ ਰਾਜਨੀਤਕ ਦੁਕਾਨਾਂ ਅਤੇ ਗ਼ੈਰ ਕਾਨੂੰਨੀ ਕੰਮ ਬੰਦ ਹੋ ਰਹੇ ਹਨ | ਇਸ ਲਈ ਅਜਿਹੇ ਲੋਕ ਕੋਝੀਆਂ ਗਤੀਵਿਧੀਆਂ ਨੂੰ  ਅੰਜ਼ਾਮ ਦੇ ਕੇ ਵਿਕਾਸ ਕਾਰਜਾਂ ਤੋਂ ਸਰਕਾਰ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਨੂੰ  ਖ਼ਾਲਿਸਤਾਨ ਨਹੀਂ ਬਣਨ ਦਿਆਂਗੇ, ਪੰਜਾਬ ਨੂੰ  ਪੰਜਾਬ ਹੀ ਬਣਾਵਾਂਗੇ |
'ਆਪ' ਬੁਲਾਰੇ ਨੇ ਕਿਹਾ ਕਿ ਪੰਜਾਬ 'ਚ ਇਸ ਤਰ੍ਹਾਂ ਦੀਆਂ ਹਿੰਸਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਦੇ ਸਫ਼ਲ ਨਹੀਂ ਹੋਣਗੀਆਂ | ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਸਮਾਜਕ ਸਦਭਾਵਨਾ ਨੂੰ  ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ   ਨਹੀਂ ਬਖ਼ਸ਼ੇਗੀ | ਅਜਿਹੇ ਰਾਸ਼ਟਰ ਵਿਰੋਧੀ ਅਸਮਾਜਕ ਤੱਤਾਂ ਵਿਰੁਧ ਮਾਨ ਸਰਕਾਰ ਵਲੋਂ ਤੁਰਤ ਕਾਰਵਾਈ ਕਰਨਾ ਸਵਾਗਤਯੋਗ ਹੈ |

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement