ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਅਤੇ ਗੱਗੀ ਪੰਡਤ ਸਮੇਤ ਛੇ ਜਣੇ ਗਿ੍ਫ਼ਤਾਰ
Published : May 2, 2022, 12:48 am IST
Updated : May 2, 2022, 12:48 am IST
SHARE ARTICLE
image
image

ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਅਤੇ ਗੱਗੀ ਪੰਡਤ ਸਮੇਤ ਛੇ ਜਣੇ ਗਿ੍ਫ਼ਤਾਰ

ਪੁਲਿਸ ਪੂਰੇ ਪੇਸ਼ੇਵਾਰਾਨਾ ਢੰਗ ਨਾਲ ਕਰ ਰਹੀ ਹੈ ਪੂਰੀ ਘਟਨਾ ਦੀ ਜਾਂਚ : ਐਸ.ਐਸ.ਪੀ. ਦੀਪਕ ਪਾਰਿਕ

ਪਟਿਆਲਾ, 1 ਮਈ (ਪਪ) : ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ  ਇਥੇ ਕਾਲੀ ਦੇਵੀ ਮੰਦਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਅਤੇ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ ਵਾਲੇ ਅਸ਼ਵਨੀ ਕੁਮਾਰ ਗੱਗੀ ਪੰਡਤ ਸਮੇਤ 6 ਜਣਿਆਂ ਨੂੰ  ਗਿ੍ਫ਼ਤਾਰ ਕਰ ਲਿਆ ਹੈ | ਇਹ ਪ੍ਰਗਟਾਵਾ ਅੱਜ ਇਥੇ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕੀਤੀ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ |
ਆਈ.ਜੀ. ਛੀਨਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਗ਼ੈਰ ਸਮਾਜੀ ਅਨਸਰਾਂ ਤੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ  ਬਖ਼ਸ਼ਿਆ ਨਹੀਂ ਜਾਵੇਗਾ ਪ੍ਰੰਤੂ ਕਿਸੇ ਨਿਰਦੋਸ਼ ਵਿਅਕਤੀ ਨੂੰ  ਤੰਗ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ  ਅਜਿਹੀਆਂ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ ਤਾਕਿ ਭਵਿੱਖ 'ਚ ਕੋਈ ਅਜਿਹੀਆਂ ਹਿੰਸਕ ਘਟਨਾਵਾਂ ਨੂੰ  ਅੰਜਾਮ ਨਾ ਦੇ ਸਕੇ |
ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦਸਿਆ ਕਿ ਬਰਜਿੰਦਰ ਸਿੰਘ ਪਰਵਾਨਾ, ਨੂੰ  ਐਸ.ਏ.ਐਸ. ਨਗਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਨੂੰ  ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਤਫ਼ਤੀਸ਼ ਨੂੰ  ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਹੋਰ ਦਸਿਆ ਕਿ ਹਿੰਸਕ ਘਟਨਾ 'ਚ ਨਾਮਜ਼ਦ ਹੋਰ ਵਿਅਕਤੀਆਂ, ਸ਼ਿਵਦੇਵ ਵਾਸੀ ਪਿੰਡ ਬਾਲ ਸਿਕੰਦਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਦਵਿੰਦਰ ਸਿੰਘ ਵਾਸੀ ਜੀਂਦ ਤੇ ਰਾਜਿੰਦਰ
 ਸਿੰਘ ਵਾਸੀ ਸਮਾਣਾ ਨੂੰ  ਵੀ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਹੁਣ ਤਕ ਕੁਲ 9 ਗਿ੍ਫ਼ਤਾਰੀਆਂ ਹੋਈਆਂ ਹਨ |
ਆਈ.ਜੀ. ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | 
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਦਸਿਆ ਕਿ ਜ਼ਿਲ੍ਹੇ 'ਚ ਸਾਰੀਆਂ ਸਬ ਡਵੀਜ਼ਨਾਂ 'ਚ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਗ਼ੈਰ ਸਮਾਜੀ 
ਤੇ ਸ਼ਰਾਰਤੀ ਤੱਤਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੀਡੀਆ, ਖਾਸ ਕਰ ਕੇ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਹੈਾਡਲਰਜ਼ ਨੂੰ  ਵੀ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਜ਼ਰੂਰ ਕਰ ਲਈ ਜਾਵੇ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਜ਼ਿਲ੍ਹੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਸੇ ਵੀ ਅਜਿਹੀ ਤੱਥਹੀਣ ਪੋਸਟ ਨੂੰ  ਟਵਿਟਰ, ਇੰਸਟਾਗ੍ਰਾਮ ਜਾਂ ਫ਼ੇਸਬੁਕ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਸਾਂਝੀ ਨਾ ਕੀਤਾ ਜਾਵੇ, ਜਿਹੜੀ ਕਿ ਸਮਾਜ ਵਿੱਚ ਅਸ਼ਾਂਤੀ ਤੇ ਦੋ ਫ਼ਿਰਕਿਆਂ ਜਾਂ ਲੋਕਾਂ ਵਿੱਚ ਝਗੜੇ ਪੈਦਾ ਕਰਦੀ ਹੋਵੇ | ਐਸ.ਐਸ.ਪੀ. ਦੀਪਕ ਪਾਰਿਕ ਨੇ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁਕੱਦਮੇ ਦੀ ਪੂਰੀ ਪੜਤਾਲ ਕਰ ਕੇ ਕਿਸੇ ਦੋਸ਼ੀ ਨੂੰ  ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਮਾਮਲੇ ਦੀ ਤਹਿ ਤਕ ਜਾ ਕੇ ਇਸ ਸਾਜਸ਼ ਪਿਛੇ ਅਸਲ ਦੋਸ਼ੀਆਂ ਨੂੰ  ਬੇਨਕਾਬ ਕਰੇਗੀ | ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ |
ਫੋਟੋ ਨੰ 1ਪੀਏਟੀ. 1
 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement