ਕੇਂਦਰ ਦੀ ਕਿਸਾਨ ਵਿਰੋਧੀ ਸੋਚ ਨੂੰ ਦਰਸਾਉਂਦੀਆਂ ਹਨ ਪੋਟਾਸ਼ ਦੀਆਂ ਵਧੀਆਂ ਕੀਮਤਾਂ - ਡਾ. ਅਮਨਦੀਪ ਅਰੋੜਾ 
Published : May 2, 2022, 4:07 pm IST
Updated : May 2, 2022, 4:07 pm IST
SHARE ARTICLE
Aam Aadmi Party
Aam Aadmi Party

ਕਿਹਾ, DAP ਤੇ ਪੋਟਾਸ਼ ਦੀਆਂ ਵਧੀਆਂ ਕੀਮਤਾਂ ਤੁਰੰਤ ਲਈਆਂ ਜਾਣ ਵਾਪਸ 

ਚੰਡੀਗੜ੍ਹ : ਕੇਂਦਰ ਸਰਕਾਰ ਦੇ ਫ਼ੈਸਲੇ ਬਾਅਦ ਡੀ.ਏ.ਪੀ. ਖਾਦ ਦੀਆਂ ਕੀਮਤਾਂ ਵਿਚ ਵਾਧੇ ਮਗਰੋਂ ਹੁਣ ਖਾਦ ਕੰਪਨੀਆਂ ਨੇ ਚੁੱਪ ਚੁਪੀਤੇ ਹੀ ਪੋਟਾਸ਼ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਦਿਤਾ ਹੈ। ਕਿਸਾਨ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਹਨ ਪਰ ਖਾਦ ਕੰਪਨੀਆਂ ਨੇ ਡੀ.ਏ.ਪੀ ਅਤੇ ਪੋਟਾਸ਼ ਦੀਆਂ ਕੀਮਤਾਂ ਵਿਚ ਵਾਧੇ ਨਾਲ ਇਨ੍ਹਾਂ ਦੀ ਆਉਣ ਵਾਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਪ੍ਰੇਸ਼ਾਨੀ ਹੋਰ ਵਧਾ ਦਿਤੀ ਹੈ।

 Potash Fertilizer Price hike Potash Fertilizer Price hike

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਫ਼ੈਸਲਾ ਤੁਰੰਤ ਵਾਪਸ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। DAP ਅਤੇ ਪੋਟਾਸ਼ ਦੀਆਂ ਕੀਮਤਾਂ ਵਿਚ ਹੋਏ ਵਾਧੇ ਬਾਰੇ ਆਪ ਵਿਧਾਇਕਾ ਡਾ. ਅਮਨਦੀਪ ਅਰੋੜਾ ਨੇ ਟਵੀਟ ਕਰਦਿਆਂ ਇਸ ਫ਼ੈਸਲੇ ਦੀ ਨਿਖੇਦੀ ਕੀਤੀ ਹੈ।

tweettweet

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ DAP ਅਤੇ ਪੋਟਾਸ਼ ਦੀਆਂ ਕੀਮਤਾਂ ਵਧਾ ਕੇ ਆਪਣੀ ਕਿਸਾਨ ਵਿਰੋਧੀ ਸੋਚ ਨੂੰ ਦਰਸਾਇਆ ਹੈ। ਅਮਨਦੀਪ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਪੰਜਾਬ ਸਰਕਾਰ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਕੇਂਦਰ ਨੂੰ ਅਪੀਲ ਕਰਦੀ ਹੈ ਕਿ ਵਧੀਆਂ ਕੀਮਤਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement