ਸਪਾਈਸਜੈੱਟ ਦੀ ਮੁੰਬਈ-ਦੁਰਗਾਪੁਰ ਫ਼ਲਾਈਟ ਹਾਦਸੇ ਦਾ ਸ਼ਿਕਾਰ
Published : May 2, 2022, 9:42 pm IST
Updated : May 2, 2022, 9:42 pm IST
SHARE ARTICLE
image
image

ਸਪਾਈਸਜੈੱਟ ਦੀ ਮੁੰਬਈ-ਦੁਰਗਾਪੁਰ ਫ਼ਲਾਈਟ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ, 2 ਮਈ : ਸਪਾਈਸ ਜੈਟ ਦੀ ਮੁੰਬਈ-ਦੁਰਗਾਪੁਰ ਉਡਾਣ ਐਤਵਾਰ ਨੂੰ ਹਵਾਈ ਅੱਡੇ ’ਤੇ ਉਤਰਦੇ ਸਮੇਂ ਵਾਯੂਮੰਡਲ ਵਿਚ ਗੰਭੀਰ ਗੜਬੜ ਦਾ ਸ਼ਿਕਾਰ ਹੋ ਗਈ। ਖ਼ਰਾਬ ਮੌਸਮ ਕਾਰਨ ਜਹਾਜ ਤੂਫ਼ਾਨ ਦੀ ਲਪੇਟ ਵਿਚ ਆ ਗਿਆ ਅਤੇ ਕੈਬਿਨ ਵਿਚ ਪਿਆ ਸਮਾਨ ਯਾਤਰੀਆਂ ਦੇ ਉਪਰ ਡਿੱਗ ਗਿਆ। ਇਸ ਕਾਰਨ ਜਹਾਜ ਵਿਚ ਸਵਾਰ 15 ਯਾਤਰੀ ਜ਼ਖ਼ਮੀ ਹੋ ਗਏ।  ਸੂਤਰਾਂ ਨੇ ਦਸਿਆ ਕਿ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਸਪਾਈਸਜੈਟ ਦੇ ਬੁਲਾਰੇ ਨੇ ਕਿਹਾ, ‘1 ਮਈ ਨੂੰ ਸਪਾਈਸਜੈਟ ਦਾ ਬੋਇੰਗ ਬੀ737 ਜਹਾਜ਼ ਮੁੰਬਈ ਤੋਂ ਦੁਰਗਾਪੁਰ ਲਈ ਉਡਾਣ ਜੇ7-945 ਦਾ ਸੰਚਾਲਨ ਕਰਦੇ ਸਮੇਂ ਹਵਾਈ ਅੱਡੇ ’ਤੇ ਲੈਂਡ ਕਰ ਰਿਹਾ ਸੀ ਕਿ ਉਸ ਸਮੇਂ ਇਸ ਵਿਚ ਗੰਭੀਰ ਖ਼ਰਾਬੀ ਆ ਗਈ, ਜਿਸ ਕਾਰਨ ਕੁਝ ਯਾਤਰੀ ਜ਼ਖਮੀ ਹੋ ਗਏ।
ਬੁਲਾਰੇ ਨੇ ਦਸਿਆ ਕਿ ਦੁਰਗਾਪੁਰ ਵਿਖੇ ਜਹਾਜ਼ ਦੇ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ। ਬੁਲਾਰੇ ਨੇ ਕਿਹਾ ਸਪਾਈਸਜੈਟ ਇਸ ਮੰਦਭਾਗੀ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਾ ਹੈ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।     (ਪੀਟੀਆਈ)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement