
ਉਤਰੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ: ਪਛਮੀ ਗੜਬੜੀ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁੱਝ ਦਿਨਾਂ ਤਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਬਾਰਸ਼ ਦਾ ਅਸਰ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿਚ ਪਈ ਕਣਕ 'ਤੇ ਵੀ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ: ਯੂਥ ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ: ਚੰਡੀਗੜ੍ਹ ਦੀ ਸ਼ਿਰੀਨ ਨੇ ਏਸ਼ੀਅਨ ਐਥਲੈਟਿਕਸ 'ਚ ਜਿੱਤਿਆ ਸੋਨ ਤਗਮਾ
ਮੌਸਮ ਵਿਭਾਗ ਅਨੁਸਾਰ ਪਛਮੀ ਗੜਬੜੀ ਕਾਰਨ ਪੰਜਾਬ ਤੋਂ ਇਲਾਵਾ ਉਤਰੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮਈ ਵਿਚ ਪੰਜਾਬ ਦੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਂਦਾ ਹੈ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਨੇੜੇ ਦਰਜ ਕੀਤਾ ਜਾਂਦਾ ਹੈ, ਪਰ ਬੇਮੌਸਮੀ ਬਰਸਾਤ ਕਾਰਨ ਮੰਗਲਵਾਰ ਦੀ ਸਵੇਰ ਲੁਧਿਆਣਾ, ਫਰੀਦਕੋਟ ਅਤੇ ਪਟਿਆਲਾ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਹੋਇਆ ਦਿਹਾਂਤ, 89 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੋਂ ਘੱਟ ਹੈ। ਪਿਛਲੇ ਦਿਨੀਂ ਪੰਜਾਬ ਵਿਚ ਸੱਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿਚ 32 ਡਿਗਰੀ ਦਰਜ ਕੀਤਾ ਗਿਆ ਸੀ। ਪੰਜਾਬ 'ਚ ਪਛਮੀ ਗੜਬੜੀ ਕਾਰਨ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤਕ ਹੋ ਸਕਦੀ ਹੈ। ਜਿਸ ਕਾਰਨ ਕੱਚੇ ਮਕਾਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਪੁਰਾਣੇ ਦਰੱਖ਼ਤ ਵੀ ਡਿੱਗ ਸਕਦੇ ਹਨ। ਜਿਸ ਕਾਰਨ ਲੋਕਾਂ ਨੂੰ ਖ਼ਰਾਬ ਮੌਸਮ ਵਿਚ ਬੇਲੋੜਾ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿਤੀ ਗਈ ਹੈ।
ਇਹ ਵੀ ਪੜ੍ਹੋ: ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ‘ਗੌਡਫ਼ਾਦਰ' ਜੈਫ਼ਰੀ ਹਿੰਟਨ ਨੇ ਗੂਗਲ ਤੋਂ ਦਿਤਾ ਅਸਤੀਫ਼ਾ
ਪੰਜਾਬ ਵਿਚ ਮੌਸਮ ਦੇ ਚਲਦਿਆਂ ਮਾਲਵਾ ਖੇਤਰ ਦੇ 6 ਜ਼ਿਲ੍ਹਿਆਂ ਵਿਚ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਕੁੱਝ ਘੰਟਿਆਂ ਦੌਰਾਨ ਜਲੰਧਰ, ਨਵਾਂ ਸ਼ਹਿਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।