ਰਾਜਾ ਵੜਿੰਗ ਨੇ ਲੁਧਿਆਣਾ ਦਾ ਦੌਰਾ ਕਰ ਕੇ ਗੈਸ ਲੀਕ ਪੀੜਤਾਂ ਨਾਲ ਕੀਤੀ ਮੁਲਾਕਾਤ ਅਤੇ ਦਿਤਾ ਮਦਦ ਦਾ ਭਰੋਸਾ 

By : KOMALJEET

Published : May 2, 2023, 8:02 pm IST
Updated : May 2, 2023, 8:02 pm IST
SHARE ARTICLE
Punjab News
Punjab News

ਪੰਜਾਬ ਪ੍ਰਧਾਨ ਨੇ ਪੀੜਤਾਂ ਲਈ ਸਰਕਾਰੀ ਨੌਕਰੀ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿਖੇ ਹੋਏ ਘਾਤਕ ਗੈਸ ਲੀਕ ਦੀ ਘਟਨਾ ਵਿਚ ਜਾਨਾਂ ਗਵਾਉਣ ਵਾਲੇ ਪਰਿਵਾਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਲੁਧਿਆਣਾ ਦਾ ਦੌਰਾ ਕੀਤਾ।

ਸੂਬਾ ਸਰਕਾਰ ਦੀ ਘੋਰ ਲਾਪਰਵਾਹੀ ਲਈ ਨਿੰਦਾ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਐਤਵਾਰ ਨੂੰ ਸੰਘਣੀ ਆਬਾਦੀ ਵਾਲੇ ਗਿਆਸਪੁਰਾ ਇਲਾਕੇ ਵਿਚ 11 ਦੇ ਕਰੀਬ ਜਾਨਾਂ ਲੈ ਲੈਣ ਵਾਲੀ ਦੁਖਦਾਈ ਘਟਨਾ ਨੇ ‘ਆਪਣੀ ਇਸ਼ਤਿਹਾਰ ਪਾਰਟੀ’ ਦੇ ਮਾੜੇ ਪ੍ਰਸ਼ਾਸਨ ਅਤੇ ਅਣਦੇਖੀ ਦਾ ਪਰਦਾਫ਼ਾਸ਼ ਕਰ ਦਿਤਾ ਹੈ। ਇਸ ਤੋਂ ਇਲਾਵਾ, ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੇ ਮੁਆਵਜ਼ੇ ਦੇ ਐਲਾਨ ਨੇ ਪੀੜਤ ਪ੍ਰਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਨਾਲ-ਨਾਲ 'ਆਪ' ਦੇ ਅਣਮਨੁੱਖੀ ਚਿਹਰੇ ਨੂੰ ਨੰਗਾ ਕੀਤਾ ਹੈ।
 
ਕਾਂਗਰਸ ਪ੍ਰਧਾਨ ਨੇ ਗੈਸ ਲੀਕ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਲੁਧਿਆਣਾ ਦੇ ਹਸਪਤਾਲ ਦਾ ਦੌਰਾ ਵੀ ਕੀਤਾ। ਮੁੱਖ ਮੰਤਰੀ ਨੂੰ ਸਰਕਾਰੀ ਨੌਕਰੀ ਦਾ ਐਲਾਨ ਕਰਨ ਅਤੇ ਇਸ ਭਿਆਨਕ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਵੜਿੰਗ ਨੇ ਅੱਗੇ ਕਿਹਾ, “ਇਹ ਸਮਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਪ੍ਰਵਾਰਾਂ ਦੀ ਬਿਨਾਂ ਪੱਖਪਾਤ ਤੋਂ ਮਦਦ ਕਰਨ ਦਾ ਹੈ। ਕਾਂਗਰਸ ਪਾਰਟੀ ਇਸ ਖੇਤਰ ਵਿਚ ਰਾਹਤ ਕਾਰਜਾਂ ਨੂੰ ਚਲਾਉਣ ਲਈ ਸੱਤਾਧਾਰੀ ਸਰਕਾਰ ਨੂੰ ਪੂਰਾ ਸਹਿਯੋਗ ਦਿੰਦੀ ਹੈ।”

ਪੀੜਤ ਪ੍ਰਵਾਰਾਂ ਨੂੰ ਪੂਰਨ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਵੜਿੰਗ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਤਾ ਕਿ ਪੰਜਾਬ ਕਾਂਗਰਸ ਪੀੜਤਾਂ ਦੇ ਹੱਕਾਂ ਲਈ ਲੜੇਗੀ ਅਤੇ ਸੂਬਾ ਸਰਕਾਰ ਨੂੰ ਮੁਆਵਜ਼ਾ ਰਾਸ਼ੀ 2 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰਨ ਲਈ ਮਜ਼ਬੂਰ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਲੀਡਰਸ਼ਿਪ ਸੰਕਟ ਦੀ ਸਥਿਤੀ ਵਿਚ ਉਨ੍ਹਾਂ ਦੇ ਨਾਲ ਹੈ ਅਤੇ ਪੀੜਤਾਂ ਨੂੰ ਕਿਸੇ ਡਾਕਟਰੀ ਸਹਾਇਤਾ, ਕਰਿਆਨੇ ਜਾਂ ਕਿਸੇ ਹੋਰ ਸਹਾਇਤਾ ਦੀ ਲੋੜ ਪੈਣ 'ਤੇ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement