ਦੁਬਈ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ

By : KOMALJEET

Published : May 2, 2023, 8:10 pm IST
Updated : May 2, 2023, 8:10 pm IST
SHARE ARTICLE
Punjabi News
Punjabi News

ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਨੰਗਲ : ਦੁਬਈ 'ਚ ਭਿਆਨਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ  (ਉਮਰ 23 ਸਾਲ) ਪੁੱਤਰ ਬਖਸ਼ੀਸ ਸਿੰਘ ਵਜੋਂ ਹੋਈ ਹੈ। ਨੌਜਵਾਨ ਨੰਗਲ ਤਹਿਸੀਲ ਦੇ ਪਿੰਡ ਭੱਲੜੀ ਨਾਲ ਸਬੰਧਿਤ ਸੀ ਅਤੇ ਕਰੀਬ ਡੇਢ ਸਾਲ ਪਹਿਲਾਂ ਬਤੌਰ ਡਰਾਈਵਰ ਦੁਬਈ ਗਿਆ ਸੀ।

ਜਾਣਕਾਰੀ ਅਨੁਸਾਰ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੱਦ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲਗ ਗਈ ਤੇ ਨੌਜਵਾਨ ਗੱਡੀ ਵਿਚ ਹੀ ਜ਼ਿੰਦਾ ਸੜ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ 'ਤੇ ਵਾਇਰਲ ਹੋਣ ਮਗਰੋਂ ਪਿੰਡ ਭੱਲੜੀ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਵਾਰਸਾਂ ਵਲੋਂ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਦੇਹ ਨੂੰ ਭਾਰਤ ਲਿਆਉਣ 'ਚ ਇਕ ਦੋ ਦਿਨ ਦਾ ਸਮਾਂ ਲਗ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement