ਵਿਜੀਲੈਂਸ ਵਲੋਂ ਗਮਾਡਾ ਵਿਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫ਼ਾਸ਼
Published : May 2, 2023, 9:34 pm IST
Updated : May 2, 2023, 9:34 pm IST
SHARE ARTICLE
Vigilance Bureau unearth big scam in compensation of land in GMADA
Vigilance Bureau unearth big scam in compensation of land in GMADA

ਕਰੋੜਾਂ ਰੁਪਏ ਦਾ ਮੁਆਵਜ਼ਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫ਼ਤਾਰ

 

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜ਼ਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਸਮਰਥਨ ਦੇਣ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰ. 16 ਮਿਤੀ 02/05/23 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਿਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦੁਬਈ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ, ਵਿਸ਼ਾਲ ਭੰਡਾਰੀ ਆਦਿ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿਚ ਗਮਾਡਾ ਨੇ ਐਸ.ਏ.ਐਸ. ਨਗਰ ਜਿਲੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿਚ ਧਾਰਾ 4 ਅਤੇ 2020 ਵਿਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ। 

 ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਲੁਧਿਆਣਾ ਦਾ ਦੌਰਾ ਕਰ ਕੇ ਗੈਸ ਲੀਕ ਪੀੜਤਾਂ ਨਾਲ ਕੀਤੀ ਮੁਲਾਕਾਤ ਅਤੇ ਦਿਤਾ ਮਦਦ ਦਾ ਭਰੋਸਾ

ਉਨ੍ਹਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ‘ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ‘ਚ ਉਸਨੇ 2016 ਤੋਂ ਆਪਣੀ ਜਮੀਨ ‘ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ ਤੌਰ ‘ਤੇ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ।

ਇਹ ਵੀ ਪੜ੍ਹੋ: ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਵਿਰੁਧ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ

ਉਨ੍ਹਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲਗਭਗ 24 ਕਰੋੜ ਰੁਪਏ ਦਾ ਮੁਆਵਜਾ ਲਿਆ। ਇਸੇ ਤਰਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜਮੀਨ ਵਿਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜਾ ਲਿਆ ਹੈ। ਇਸ ਤਰਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement