Lok Sabha Elections 2024: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ
Published : May 2, 2024, 5:53 pm IST
Updated : May 2, 2024, 5:53 pm IST
SHARE ARTICLE
ECI Appoints 15 Expenditure Observers for Punjab Lok Sabha Constituencies : Sibin C
ECI Appoints 15 Expenditure Observers for Punjab Lok Sabha Constituencies : Sibin C

ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ

Lok Sabha Elections 2024: ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿਤੀ ਗਈ ਹੈ।  ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।  

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।  

ਮੁੱਖ ਚੋਣ ਅਧਿਕਾਰੀ ਨੇ ਅੱਗੇ ਦਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ।

ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ, ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹਰੇਕ ਖਰਚਾ ਆਬਜ਼ਰਵਰ ਆਪਣੇ ਸਬੰਧਤ ਲੋਕ ਸਭਾ ਹਲਕੇ ਵਿਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement