Hoshiarpur News : ਹੁਸ਼ਿਆਰਪੁਰ ’ਚ ਵਿਅਕਤੀ ਦੀ ਲਾਸ਼ ਨਹਿਰ 'ਚ ਤੈਰਦੀ ਮਿਲੀ 

By : BALJINDERK

Published : May 2, 2024, 2:16 pm IST
Updated : May 2, 2024, 2:16 pm IST
SHARE ARTICLE
ਪੁਲਿਸ ਵਿਅਕਤੀ ਦੀ ਲਾਸ਼ ਲਿਜਾਂਦੀ ਹੋਈ
ਪੁਲਿਸ ਵਿਅਕਤੀ ਦੀ ਲਾਸ਼ ਲਿਜਾਂਦੀ ਹੋਈ

Hoshiarpur News : ਵਿਅਕਤੀ ਦੀ ਨਹੀਂ ਹੋ ਸਕੀ ਸ਼ਨਾਖਤ, ਪੁਲਿਸ ਜਾਂਚ ’ਚ ਜੁਟੀ 

Hoshiarpur News : ਹੁਸ਼ਿਆਰਪੁਰ ਵੀਰਵਾਰ ਸਵੇਰੇ ਹਲਕਾ ਦਸੂਹਾ ਦੇ ਪਿੰਡ ਬਡਲਾ ਨੇੜੇ ਨਹਿਰ 'ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਜਾਣਕਾਰੀ ਦਿੰਦੇ ਹੋਏ ਬਡਲਾ ਨਿਵਾਸੀ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਮੈਂ ਸਵੇਰੇ 7 ਵਜੇ ਜਦੋਂ ਨਹਿਰ ਦੇ ਕਿਨਾਰੇ ਸੈਰ ਕਰ ਰਿਹਾ ਸੀ ਤਾਂ ਮੈਂ ਨਹਿਰ 'ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਦੇਖੀ। ਇਸ ਤੋਂ ਬਾਅਦ ਮੈਂ ਹੋਰ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਲੋਕਾਂ ਨੇ ਪੁਲਿਸ ਚੌਕੀ ਸੰਸਾਰਪੁਰ ਨੂੰ ਸੂਚਨਾ ਦਿੱਤੀ।

ਇਹ ਵੀ ਪੜੋ:Punjab news : ਇਟਲੀ ’ਚ ਅੰਮ੍ਰਿਤਧਾਰੀ ਸਿੱਖਾਂ ਨੂੰ ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ ਦਰਜ

ਇਸ ਦੌਰਾਨ ਥਾਣਾ ਦਸੂਹਾ ਦੇ ASI ਬਲਵੰਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ।ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ ਅਤੇ ਇਸ ਸਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

(For more news apart from Person's body found floating in canal in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement