Ludhiana News : ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ
Published : May 2, 2024, 7:10 pm IST
Updated : May 2, 2024, 7:10 pm IST
SHARE ARTICLE
Raja Warring
Raja Warring

ਕਾਂਗਰਸ ਨੂੰ ਪੰਜਾਬ ਵਿੱਚ ਕਿਤੇ ਵੀ ਕੋਈ ਚੁਣੌਤੀ ਜਾਂ ਮੁਕਾਬਲਾ ਨਹੀਂ ਦੀਖਿਆ : ਰਾਜਾ ਵੜਿੰਗ

Ludhiana News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਇੱਥੇ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ, ਰਾਕੇਸ਼ ਪਾਂਡੇ, ਕੈਪਟਨ ਸੰਦੀਪ ਸੰਧੂ, ਸੁਰਿੰਦਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਈਸ਼ਵਰਜੋਤ ਸਿੰਘ ਚੀਮਾ ਆਦਿ ਨੇ ਸ਼ਿਰਕਤ ਕੀਤੀ। ਜਿਨ੍ਹਾਂ ਨੇ ਵੜਿੰਗ ਨੂੰ ਹਾਰ ਪਹਿਨਾ ਕੇ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

ਲੁਧਿਆਣਾ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਸ਼ਹਿਰ ਵਿੱਚ ਵੜਿੰਗ ਦੇ ਸਵਾਗਤ ਲਈ ਪਾਰਟੀ ਦੇ ਝੰਡੇ ਅਤੇ ਬੈਨਰ ਲੈ ਕੇ ਆਏ ਕਾਂਗਰਸੀ ਵਰਕਰਾਂ ਵਿੱਚ ਬੇਮਿਸਾਲ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

ਵਫ਼ਾਦਾਰ ਵਰਕਰਾਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਨਾਲ ਧੋਖਾ ਕਰਨ ਵਾਲੇ ਰਵਨੀਤ ਬਿੱਟੂ ਦੇ ਵਿਰੁੱਧ ਚੋਣ ਲੜਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੁਧਿਆਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣਾ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਨਾ ਸਿਰਫ ਬਿੱਟੂ ਨੇ ਪਾਰਟੀ ਨਾਲ ਧੋਖਾ ਕੀਤਾ ਹੈ, ਸਗੋਂ ਪਾਰਟੀ ਦੇ ਲੱਖਾਂ ਵਰਕਰਾਂ ਨਾਲ ਵੀ ਧੋਖਾ ਕੀਤਾ ਹੈ, ਜਿਨ੍ਹਾਂ ਨੇ ਉਸ ਨੂੰ ਵੋਟਾਂ ਪਾਈਆਂ ਹਨ ਅਤੇ 2014 ਅਤੇ 2019 ਦੀਆਂ ਦੋਵੇਂ ਚੋਣਾਂ ਵਿੱਚ ਲਗਾਤਾਰ ਸਾਥ ਦਿੱਤਾ ਹੈ।

ਇਸ ਮੌਕੇ ਵੜਿੰਗ ਨੇ ਕਿਹਾ ਕਿ ਉਹ ਲੁਧਿਆਣਾ ਵਿੱਚ ਆਪਣੇ ਪਹਿਲੇ ਦਿਨ ਪਾਰਟੀ ਵਰਕਰਾਂ ਵੱਲੋਂ ਦਿਖਾਏ ਗਏ ਪਿਆਰ ਅਤੇ ਸਨੇਹ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸ ਖੁਸ਼ੀ ਦੇ ਮੌਕੇ ਵੜਿੰਗ ਨੇ ਵਰਕਰਾਂ ਨੂੰ ਕਿਹਾ "ਤੁਸੀਂ ਮੇਰੇ ਉੱਤੇ ਜਿਹੜਾ ਪਿਆਰ ਵਰ੍ਹਾਇਆ ਹੈ, ਉਸ ਦਾ ਮੈ ਬਹੁਤ ਸ਼ੁਕਰਗੁਜ਼ਾਰ ਅਤੇ ਅਹਿਸਾਨਮੰਦ ਹਾਂ"। ਉਨ੍ਹਾਂ ਨੇ ਕਿਹਾ “ਚੰਗੀ ਸ਼ੁਰੂਆਤ ਦਾ ਮਤਲੱਬ ਅੱਧੀ ਲੜਾਈ ਜਿੱਤਣਾ ਹੈ। ”ਉਨ੍ਹਾਂ ਨੇ ਭਰੋਸਾ ਜਤਾਇਆ ਕਿ ਪਾਰਟੀ ਵਰਕਰ ਇਸ ਲੜਾਈ ਨੂੰ ਪੂਰੇ ਅੰਜਾਮ ਤੱਕ ਲੈ ਕੇ ਜਾਣਗੇ।

ਪੀਪੀਸੀਸੀ ਪ੍ਰਧਾਨ ਨੇ ਕਿਹਾ ਕਿ ਪੰਜਾਬ 'ਚ ਕੋਈ ਵੀ ਪਾਰਟੀ ਕਾਂਗਰਸ ਪਾਰਟੀ ਜਿੰਨੀ ਹਰਮਨ ਪਿਆਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨਾ ਤਾਂ ਫਿਰਕੂ ਰਾਜਨੀਤੀ ਕਰਦੀ ਹੈ ਅਤੇ ਨਾ ਹੀ ਭਾਜਪਾ, ਅਕਾਲੀ ਜਾਂ ਆਮ ਆਦਮੀ ਪਾਰਟੀ ਦੀ ਤਰ੍ਹਾਂ ਖੇਤਰੀ ਰਾਜਨੀਤਿ ਕਰਦੀ ਹੈ। ਉਨ੍ਹਾਂ ਨੇ ਕਿਹਾ “ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਹਾਂ ਅਤੇ ਹਰ ਕੋਈ ਸਾਡਾ ਸਮਰਥਨ ਕਰਦਾ ਹੈ।

ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੇ ਆਪਣੇ ਮਿਸ਼ਨ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿੱਚ ਕਿਤੇ ਵੀ ਕੋਈ ਚੁਣੌਤੀ ਜਾਂ ਮੁਕਾਬਲਾ ਨਹੀਂ ਦੀਖਿਆ। ਵੜਿੰਗ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਹੈ ਅਤੇ ਦੂਜੇ ਪਾਸੇ ਸਾਰੀਆਂ ਪਾਰਟੀਆਂ ਦੇ ਆਗੂ ਹਨ ਅਤੇ ਜੇਕਰ ਸਾਰੇ ਇਕੱਠੇ ਹੋ ਜਾਣ ਤਾਂ ਵੀ ਸਾਡੇ ਨਾਲ ਮੇਲ ਨਹੀਂ ਖਾਂ ਸਕਦੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement