Gurdaspur News : ਸੈਰ ਕਰਨ ਗਈ ਵਿਆਹੁਤਾ ਔਰਤ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਮੌਤ
Published : May 2, 2024, 5:30 pm IST
Updated : May 2, 2024, 5:30 pm IST
SHARE ARTICLE
  Woman dies
Woman dies

ਪੇਕੇ ਘਰ ਰਹਿਣ ਲਈ ਆਈ ਸੀ ਉਕਤ ਮਹਿਲਾ

Gurdaspur News : ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ 'ਚ ਕੁੱਝ ਦਿਨਾਂ ਤੋਂ ਆਪਣੇ ਪੇਕੇ ਆਈ ਇੱਕ ਵਿਆਹੁਤਾ ਔਰਤ ਨੂੰ ਅੱਜ ਸਵੇਰੇ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਨੋਚ -ਨੋਚ ਕੇ ਮਾਰ ਮੁਕਾਇਆ ਹੈ। ਉਹ ਸੈਰ ਕਰਨ ਲਈ ਘਰੋਂ ਨਿਕਲੀ ਸੀ, ਜਿਸ ਦੌਰਾਨ ਉਸ ਨੂੰ ਕੁੱਤਿਆਂ ਨੇ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਉਸ ਮਹਿਲਾ ਨੂੰ ਇੰਨੀ ਬੁਰੀ ਤਰ੍ਹਾਂ ਘਸੀਟਿਆ ਗਿਆ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾ ਵਿਆਹੁਤਾ ਹਰਜੀਤ ਕੌਰ ਪੁੱਤਰੀ ਪ੍ਰੀਤਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਹਰਜੀਤ ਕੌਰ ਦਾ ਵਿਆਹ ਪਿੰਡ ਖੋਜੀਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਨੌਕਰੀ ਕਰਦਾ ਹੈ। ਉਸ ਦਾ ਇੱਕ 8 ਸਾਲ ਅਤੇ ਇੱਕ 4 ਸਾਲ ਦੇ ਦੋ ਬੇਟੇ ਹਨ। 

ਦੱਸਿਆ ਜਾ ਰਿਹਾ ਹੈ ਕਿ ਹਰਜੀਤ ਕੌਰ ਪਿਛਲੇ ਕੁਝ ਦਿਨਾਂ ਤੋਂ ਆਪਣੇ ਪੇਕੇ ਘਰ ਆਈ ਹੋਈ ਸੀ। ਉਹ ਅੱਜ ਸਵੇਰੇ ਕਰੀਬ ਪੰਜ ਵਜੇ ਸੈਰ ਕਰਨ ਲਈ ਘਰੋਂ ਨਿਕਲੀ ਸੀ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।ਉਸ ਦੀ ਲਾਸ਼ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਕੋਲ ਪਈ ਮਿਲੀ। ਨੇੜੇ ਹੀ ਕੁੱਤਿਆਂ ਦਾ ਝੂੰਡ ਵੀ ਬੈਠਾ ਸੀ। 

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ ਤਾਂ ਜੋ ਕੋਈ ਹੋਰ ਇਨ੍ਹਾਂ ਦਾ ਸ਼ਿਕਾਰ ਨਾ ਹੋਵੇ। ਪੁਲਸ ਥਾਣਾ ਭੈਣੀ ਮੀਆਂ ਖਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement