
Amritsar Accident News: ਵਰਨਾ ਕਾਰ ਤੇ ਟਿੱਪਰ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Amritsar Accident News in punjabi : ਅੰਮ੍ਰਿਤਸਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਵਾਪਰੇ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੁੱਤ ਨੂੰ ਵਿਦੇਸ਼ ਭੇਜਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ ਕਿ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।
ਮ੍ਰਿਤਕਾਂ ਵਿਚ ਦੋ ਔਰਤਾਂ ਤੇ ਦੋ ਵਿਅਕਤੀ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ। ਥਾਣਾ ਤਰਸਿੱਕਾ ਦੀ ਪੁਲਿਸ ਪਾਰਟੀ ਸਮੇਤ ਬਚਨ ਸਿੰਘ ਏ. ਐਸ. ਆਈ. ਤੁਰੰਤ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(For more news apart from 'Amritsar Accident News in punjabi', stay tuned to Rozana Spokesman)