Punjab Haryana water Row : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

By : BALJINDERK

Published : May 2, 2025, 5:23 pm IST
Updated : May 2, 2025, 5:23 pm IST
SHARE ARTICLE
ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ
ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

Punjab Haryana water Row : ਕਿਹਾ- ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ, 'BBMB 'ਚੋਂ ਹਿੱਸੇਦਾਰੀ ਘਟਾਉਣ ਸਮੇਂ ਸਰਕਾਰ ਕਿਉਂ ਨਹੀਂ ਬੋਲੀ'

Punjab Haryana water Row : ਫਰੀਦਕੋਟ ਵਿਚ ਅੱਜ ਐਸਕੇਐਮ ਗੈਰ ਰਾਜਨੀਤਿਕ ਵੱਲੋਂ ਮਿੰਨੀ ਸਕੱਤਰੇਤ ਫਰੀਦਕੋਟ ਵਿਚ ਧਰਨਾਂ ਲਗਾ ਕੇ ਰੋਸ਼ ਪ੍ਰਧਰਸ਼ਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲਾ ਨੇ ਬੀਬੀਐਮਬੀ ਦੇ ਮੁੱਦੇ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਨੇਤਾ ਨੇ ਕਿਹਾ ਕਿ ਜਿਹੜੇ ਲੋਕ ਸਾਡੀਆਂ ਵੋਟਾਂ ਲੈ ਕੇ ਸੱਤਾ ਵਿਚ ਆ ਜਾਂਦੇ ਹਨ ਫਿਰ ਉਹੀ ਸਾਡੇ ਉਪਰ ਆਪਣੀ ਤਾਕਤ ਅਜਮਾਉਣ ਲਗ ਜਾਂਦੇ ਹਨ। ਉਹਨਾਂ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਵੀ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਇਆ ਜਾ ਰਿਹਾ।

ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਜਿਸ ਦਿਨ ਬੀਬੀਐਮਬੀ ਵਿਚੋਂ ਪੰਜਾਬ ਦੀ ਹਿੱਸੇਦਾਰੀ ਘਟਾਈ ਜਾ ਰਹੀ ਸੀ ਉਸ ਦਿਨ ਭਗਵੰਤ ਮਾਨ ਕਿੱਥੇ ਸੀ।ਇਹ ਪੰਜਾਬ ਅਤੇ ਹਰਿਆਣਾ ਨੂੰ ਆਪਸ ਵਿਚ ਲੜਾਉਣ ਦੀ ਸਾਜ਼ਿਸ ਤੋਂ ਸਿਵਾਏ ਕੁਝ ਵੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਕਿੰਨੀਆਂ ਸਰਕਾਰਾਂ ਆਈਆਂ ਤੇ ਗਈਆਂ ਇਹਨਾਂ ਨੂੰ ਅੱਜ ਤੱਕ ਮਾਧੋਪੁਰ ਹੈਡਵਰਕਸ ਦੀ ਲੀਕੇਜ ਨਹੀਂ ਦਿਖੀ ਜਿਸ ਰਾਹੀ ਇਕ ਨਦੀ ਦੇ ਬਰਾਬਰ ਪਾਣੀ ਬੇ ਮਤਲਬ ਵਹਿ ਰਿਹਾ ਹੈ। 

ਡੱਲੇਵਾਲ ਨੇ ਕਿਹਾ ਕਿ ਇਹ ਸਭ ਕੁਝ ਅਮਰੀਕਾ ਵਰਗੇ ਦੇਸ਼ਾਂ ਨਾਲ ਹੋਏ ਸਮਝੌਤਿਆ ਤੋਂ ਧਿਆਨ ਭਟਕਾਉਣ ਲਈ ਅਤੇ ਉਹਨਾਂ ਖਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਆਪਸ ਵਿਚ ਲੜਾਉਣ ਲਈ ਕੀਤਾ ਜਾ ਰਿਹਾ ਹੈ। 

ਜਿਹੜੇ ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਵੱਲੋਂ ਮੋਰਚਿਆਂ ਨੂੰ ਖਦੇੜਨ ਨੂੰ ਲੈ ਕੇ ਸੰਸਦ ’ਚ ਮਗਰਮੱਛ ਦੇ ਹੰਝੂ ਵਹਾਅ ਰਿਹਾ ਸੀ ਹੁਣ ਉਹੀ ਕਹਿੰਦਾ ਪੰਜਾਬ ਸਰਕਾਰ ਬਿਨਾਂ ਮੀਟਿੰਗ ਨਹੀਂ ਅਸਲ ’ਚ ਕੇਂਦਰ ਅਤੇ ਪੰਜਾਬ ਸਰਕਾਰ ਨੇ ਮਿਲ ਕੇ ਕਿਸਾਨਾਂ ਦੇ ਮੋਰਚੇ ਖਦੇੜਣ। ਅਸੀਂ ਪੰਜਾਬ ਸਰਕਾਰ ਨਾਲ ਲੜਾਂਗੇ ਅਤੇ ਆਪਣੀ ਭਰਪਾਈ ਕਰਵਾ ਕੇ ਰਹਾਂਗੇ। 

 (For more news apart from  Farmer leader Jagjit Singh Dallewal big statement on the water issue News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement