Harjot Bains ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
Published : May 2, 2025, 7:44 pm IST
Updated : May 2, 2025, 7:44 pm IST
SHARE ARTICLE
Harjot Bains calls on 'Village Watchmen' to take anti-drug message door to door
Harjot Bains calls on 'Village Watchmen' to take anti-drug message door to door

"ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ

ਚੰਡੀਗੜ੍ਹ/ਹੁਸ਼ਿਆਰਪੁਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ।

ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰ) ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਖ਼ਾਤਮਾ ਕਰਨਾ ਸਮੇਂ ਦੀ ਮੰਗ ਹੈ ਅਤੇ ਇਸ ਤਰ੍ਹਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਜਿਕ ਖ਼ਤਰੇ ਨੂੰ ਦੂਰ ਕਰਨ ਲਈ ਜਨਤਕ ਸ਼ਮੂਲੀਅਤ ਦੀ ਲੋੜ 'ਤੇ ਜ਼ੋਰ ਦਿੱਤਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਟੀਚਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸੁਨੇਹਾ ਸੂਬੇ ਭਰ ਦੇ ਹਰ ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਲਾਹਨਤ ਤੋਂ ਛੁਟਕਾਰਾ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ।

ਸ. ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਫੈਸਲਾ ਪੂਰੀ ਤਰ੍ਹਾਂ ਗੈਰ-ਵਾਜ਼ਬ ਹੈ ਅਤੇ ਇਹ ਸੂਬੇ ਦੇ ਜਲ ਸਰੋਤਾਂ ਦੀ ਯੋਜਨਾਬੱਧ ਲੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸਦਾ ਆਧਾਰ ਪਾਣੀ ਹੈ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਬੀ.ਬੀ.ਐਮ.ਬੀ. ਦੇ ਗੈਰ-ਵਾਜ਼ਬ ਫੈਸਲੇ ਨੇ ਸੂਬੇ ਨੂੰ ਨਵੇਂ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੀ ਹੈ ਜਿਸਨੂੰ ਤਰਕਪੂਰਨ ਅੰਤ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਜਨਤਕ ਹਿੱਤ ਲਈ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਅਤੇ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਮਿਲ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement