War on drugs ਤਹਿਤ ਮੋਗਾ 'ਚ ਕਰਵਾਏ ਗਏ ਸਮਾਗਮ ਵਿੱਚ ਮੰਤਰੀ ਹਰਦੀਪ ਮੁੰਡੀਆਂ ਨੇ ਕੀਤੀ ਸ਼ਿਰਕਤ
Published : May 2, 2025, 4:14 pm IST
Updated : May 2, 2025, 4:40 pm IST
SHARE ARTICLE
Minister Hardeep Mundian attended the event organized in Moga under the War on Drugs
Minister Hardeep Mundian attended the event organized in Moga under the War on Drugs

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

War on drugs: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੈਜਿਸਟਿਕ ਰਿਜੋਰਟ ਮੋਗਾ ਵਿੱਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ  ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਵੇਂ ਨਸ਼ਿਆਂ ਦੀ ਗੱਲ ਹੋਵੇ, ਭਾਵੇਂ ਪਾਣੀਆਂ ਦੀ, ਡਟ ਕੇ ਪਹਿਰਾ ਦੇ ਰਹੇ ਹਨ। ਸਰਕਾਰ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹੈ ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਕੇਂਦਰ ਸਰਕਾਰ ਨੇ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਪਾਣੀਆਂ ਨੂੰ ਲੈ ਕੇ ਚਾਲਾਂ ਚੱਲੀਆਂ। ਗੁਆਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲਣਾ ਬਹੁਤ ਹੀ ਮੰਦਭਾਗੀ ਸੋਚ ਹੈ, ਜੋ ਨਾ ਬਰਦਾਸ਼ਯੋਗ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਮਾਗਮ ਦੌਰਾਨ ਪਿੰਡਾਂ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪਿੰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਪੰਡਾਲ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਹੋਇਆ ਨੁੱਕੜ ਨਾਟਕ ਇਪਟਾ ਟੀਮ ਵੱਲੋਂ ਪੇਸ਼ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਵਿਧਾਇਕਾਂ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਜਿਸ ਦਾ ਲੋਕਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ ਅੱਜ ਮੋਗਾ ਵਿਖੇ ਵੀ ਸਮਾਗਮ ਕਰਾਇਆ ਜਾ ਰਿਹਾ ਹੈ ਜਿਸ ਵਿੱਚ ਮੋਗਾ ਹਲਕਾ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਨਸ਼ੇ ਨੂੰ ਖਤਮ ਕਰਨ ਲਈ ਸਹਿਯੋਗ ਦੇਣ ਦੀ ਗੱਲ ਕਹੀ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਜਾਵੇਗਾ ਉਥੇ ਹੀ ਉਹਨਾਂ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਨਸ਼ਾ ਖਤਮ ਕਰਨ ਦੀ ਗੱਲ ਨਹੀਂ ਕੀਤੀ ਗਈ ਸਾਡੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਨਸ਼ਾ ਖਤਮ ਕਰਨ ਨੂੰ ਲੈ ਕੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਉਹਨਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾ ਹੀ ਸਾਡੀ ਪਾਰਟੀ ਦਾ ਕੋਈ ਵੀ ਵਰਕਰ ਜਾਂ ਮੰਤਰੀ ਉਹਨਾਂ ਦੇ ਪਿੱਛੇ ਪੈਰਵਾਈ ਕਰਨ ਨਹੀਂ ਪਹੁੰਚੇਗਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement