Punjab news: ਐਸਕੇਐਮ ਗ਼ੈਰ ਰਾਜਨੀਤਕ ਤੇ ਕਿਸਾਨ ਮਜ਼ਦੂਰ ਮੋਰਚੇ ਨੇ ਬਾਗ਼ੀ ਕਿਸਾਨ ਆਗੂਆਂ ਨੂੰ ਇਕ ਮਹੀਨੇ ਲਈ ਕੀਤਾ ਸਸਪੈਂਡ 

By : PARKASH

Published : May 2, 2025, 12:47 pm IST
Updated : May 2, 2025, 12:47 pm IST
SHARE ARTICLE
SKM Non-Political and Kisan Mazdoor Morcha suspends rebel farmer leaders for one month
SKM Non-Political and Kisan Mazdoor Morcha suspends rebel farmer leaders for one month

Punjab news: ਸੁਖਜਿੰਦਰ ਸਿੰਘ ਖੋਸਾ ਤੇ ਇੰਦਰਜੀਤ ਸਿੰਘ ਕੋਟ ਬੁੱਢਾ ਵਿਰੁਧ ਹੋਈ ਕਾਰਵਾਈ

 

Punjab News: ਸੰਯੁਕਤ ਕਿਸਾਨ ਮੋਰਚਾ ਰਾਜਨੀਤਕ ਤੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਬਾਗ਼ੀ ਕਿਸਾਨ ਆਗੂਆਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦੋਹਾਂ ਫਰਮਾਂ ਨੇ ਮੋਰਚੇ ਦੇ ਸੀਨੀਅਰ ਕਿਸਾਨ ਆਗੂਆਂ ’ਤੇ ਲਾਏ ਝੂਠੇ ਅਤੇ ਬੇਬੁਨੀਆਦ ਦੋਸ਼ਾਂ ਕਾਰਨ ਬੀਕੇਯੂ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਪੰਜਾਬ ਸੰਘਰਸ਼ ਕਮੇਟੀ(ਕੋਟ ਬੁੱਢਾ) ਇੰਦਰਜੀਤ ਸਿੰਘ ਕੋਟ ਬੁੱਢਾ ਨੂੰ ਨੋਟਿਸ ਭੇਜ ਕੇ ਇਕ ਮਹੀਨੇ ਲਈ ਸਸਪੈਂਡ ਕਰ ਦਿਤਾ ਹੈ। ਦੋਹਾਂ ਫਾਰਮਾਂ ਨੇ ਇਨ੍ਹਾਂ ਆਗੂਆਂ ਦਾ ਪੱਖ ਸੁਨਣ ਲਈ ਤੇ ਅਪਣਾ ਫ਼ੈਸਲਾ ਸੁਨਾਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ’ਚ ਅਮਰਜੀਤ ਸਿੰਘ ਰੜਾ, ਜਰਨੈਲ ਸਿੰਘ ਚਾਹਲ, ਸੰਦੀਪ ਸਿੰਘ, ਸੁਖਪਾਲ ਸਿੰਘ ਡੱਫਰ ਸ਼ਾਮਲ ਕੀਤਾ ਗਿਆ ਹੈ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਐਸਕੇਐਮ ਗ਼ੈਰ ਰਾਜਨੀਤਕ ਦੇ ਸਿਧਾਂਤਾਂ ਦੇ ਵਿਰੁਧ ਜਾ ਕੇ ਮੋਰਚੇ ਦੇ ਆਗੂਆਂ ਵਿਰੁਧ ਬਿਆਨਬਾਜ਼ੀ ਕਰਨ ਦੇ ਮਾਮਲੇ ’ਚ ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕੁੱਝ ਹੋਰ ਆਗੂਆਂ ਵਿਰੁਧ ਬਿਆਨਬਾਜ਼ੀ ਕੀਤੀ ਸੀ ਕਿ ਇਨ੍ਹਾਂ ਆਗੂਆਂ ਨੇ ਮੋਰਚੇ ਦੌਰਾਨ ਕਰੋੜਾਂ ਰੁਪਏ ਦਾ ਘਪਲਾ ਕੀਤਾ ਸੀ। ਇਸ ਤੋਂ ਬਾਅਦ ਮੋਰਚਾ ਦੋਫਾੜ ਹੋਣਾ ਸ਼ੁਰੂ ਹੋਇਆ। ਅੱਜ ਇਸੇ ਤਹਿਤ ਬਾਗ਼ੀ ਆਗੂਆਂ ਵਿਰੁਧ ਕਾਰਵਾਈ ਕੀਤੀ ਗਈ ਹੈ।

(For more news apart from Punjab farmers Latest News, stay tuned to Rozana Spokesman)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement