
Tarn Taran Accident News: ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
Tarn Taran Accident News in punjabi: ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਾਲ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦਰਅਸਲ, ਅੱਜ ਸਵੇਰੇ ਪੱਟੀ ਡਿਪੂ ਦੀ ਇੱਕ ਬੱਸ ਅਤੇ ਇੱਕ ਟਿੱਪਰ ਵਿਚਕਾਰ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੇ ਡਰਾਈਵਰ ਸਮੇਤ ਅੱਧਾ ਦਰਜਨ ਦੇ ਕਰੀਬ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ( Tarn Taran Accident News) ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ( Tarn Taran Accident News in punjabi) ਗਈ।
ਉਨ੍ਹਾਂ ਕਿਹਾ ਕਿ ਟੱਕਰ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਵਿੱਚ ਸਫ਼ਰ ਕਰ ਰਹੇ ਇੱਕ ਵਿਅਕਤੀ ਮੋਹਨ ਸਿੰਘ ਨੇ ਦੱਸਿਆ ਕਿ ਪੱਟੀ ਤੋਂ ਤਰਨਤਾਰਨ ਆ ਰਹੀ ਬੱਸ ਤਰਨਤਾਰਨ ਤੋਂ ਪੱਟੀ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਅੱਧੀ ਦਰਜਨ ਤੋਂ ਵੱਧ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵਿੱਚੋਂ ਕਈਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ।
(For more news apart from 'Tarn Taran Accident News in punjabi', stay tuned to Rozana Spokesman)