ਪੰਜਾਬ ਨੂੰ ਡੇਅਰੀ ਵਿਕਾਸ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ
Published : Jun 2, 2018, 4:28 am IST
Updated : Jun 2, 2018, 4:28 am IST
SHARE ARTICLE
Radha Mohan Singh recieving  Award
Radha Mohan Singh recieving Award

ਡੇਅਰੀ ਖੇਤਰ ਦੇ ਵਿਕਾਸ ਲਈ ਕੀਤੀ ਗਈ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਪਾਲ ਰਤਨ ਐਵਾਰਡ-2018 ਨਾਲ ਨਿਵਾਜ਼ਿਆ ਗਿਆ ਹੈ। ਅੱਜ...

ਨਵੀਂ ਦਿੱਲੀ,ਡੇਅਰੀ ਖੇਤਰ ਦੇ ਵਿਕਾਸ ਲਈ ਕੀਤੀ ਗਈ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਪਾਲ ਰਤਨ ਐਵਾਰਡ-2018 ਨਾਲ ਨਿਵਾਜ਼ਿਆ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਦੁੱਧ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਤੇ ਕਿਸਾਨ ਭਲਾਈ, ਡੇਅਰੀ  ਵਿਕਾਸ ਮੰਤਰੀ ਰਾਧਾ ਮੋਹਨ ਸਿੰਘ ਪਾਸੋਂ ਅੱਜ ਇਹ ਐਵਾਰਡ ਪ੍ਰਾਪਤ ਕੀਤਾ।

ਐਵਾਰਡ ਪ੍ਰਾਪਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਡੇਅਰੀ ਖੇਤਰ ਦੇ ਵਿਕਾਸ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਕਿਸਾਨਾਂ ਲਈ ਆਮਦਨ ਵਾਧੇ ਦੇ ਬਦਲਬੇਂ ਸਾਧਨ ਸਿਰਜੇ ਜਾ ਸਕਣ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਕਿਸਾਨਾਂ ਨੂੰ ਡੇਅਰੀ, ਮੱਛੀ ਪਾਲਣ, ਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਲੰਮੇਂ ਸਮੇਂ ਦੌਰਾਨ ਖੇਤੀ ਲਾਗਤਾਂ ਵਿਚ ਹੋਏ ਵਾਧੇ ਕਾਰਨ ਆਰਥਕ ਸੰਕਟ ਨਾਲ ਜੂਝ ਰਹੀ ਪੰਜਾਬ ਦੀ ਕਿਸਾਨੀ ਲਈ ਵਿਕਾਸ ਦੇ ਨਵੇਂ ਰਸਤੇ ਖੋਲ੍ਹੇ ਜਾ ਸਕਣ।

ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਖੇਤੀ ਵਿੰਭਿਨਤਾਂ ਲਈ ਵੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ, ਖੋਜ, ਪਸ਼ੂ ਪਾਲਣ ਤੇ ਨਸਲ ਸੁਧਾਰ, ਸਹਾਇਕ ਧੰਦਿਆਂ ਲਈ ਬੁਨਿਆਦੀ ਢਾਂਚੇ ਦੀ ਮਜਬੂਤੀ ਨਾਲ ਸਬੰਧਤ ਕਈ ਅਹਿਮ ਪ੍ਰਾਜੈਕਟਾਂ ਦਾ ਪ੍ਰਸਤਾਵ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਸੌਂਪਿਆਂ ਗਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਅੰਮ੍ਰਿਤਸਰ ਵਿਖੇ ਕੁਆਰੈਨਟਾਈਨ ਸਟੇਸ਼ਨ ਦੀ ਸਥਾਪਤੀ, ਸੀਮਨ ਸਟੇਸ਼ਨ ਨਾਭਾ ਵਿਖੇ ਸੁਵਿਧਾਵਾਂ ਦੀ ਮਜਬੂਤੀ, ਐਕੁਆ ਕਲਚਰ ਕੇਂਦਰੀ ਸੰਸਥਾਨ ਬਠਿੰਡਾ ਵਿਖੇ ਖੇਤਰੀ ਖੋਜ ਕੇਂਦਰ ਲਈ ਬਜਟਰੀ ਐਲੋਕੇਸ਼ਨ, ਖੇਤਰੀ ਡਿਜੀਜ਼ ਡਾਇਗਨੌਸਟਿਕ ਲੈਬ ਜਲੰਧਰ ਨੂੰ ਐਚ. ਐਸ. ਏ. ਡੀ. ਡੀ. ਐਲ ਭੋਪਾਲ ਦੇ ਪੱਧਰ ਦੀ ਅਪਗ੍ਰੇਡੇਸ਼ਨ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ।

ਇਸ ਮੌਕੇ ਕੇਂਦਰ ਸਰਕਾਰ ਵਲੋਂ ਡੇਅਰੀ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਸਨਮਾਨੇ ਗਏ ਪਸ਼ੂ ਪਾਲਕਾਂ ਵਿਚ ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਕਿਸਾਨ ਬੀਬੀ ਸੁਰਜੀਤ ਕੌਰ ਨੂੰ ਵੀ ਸਨਮਾਨਿਆ ਗਿਆ। ਇਸ ਮੌਕੇ ਵਧੀਕ ਸਕੱਤਰ ਡੇਅਰੀ ਵਿਕਾਸ ਪੰਜਾਬ ਜੀ. ਵਜਰਾਲਿੰਗਮ, ਡਾਇਰੈਕਟਰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਡਾ. ਅਮਰਜੀਤ ਸਿੰਘ ਤੇ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement