ਸਹੁਰੇ ਤੇ ਅਪਣੇ ਹੀ ਪਰਵਾਰਕ ਮੈਂਬਰਾਂ ਤੋਂ ਤੰਗ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Jun 2, 2018, 5:19 am IST
Updated : Jun 2, 2018, 5:19 am IST
SHARE ARTICLE
Young Boy Suicides
Young Boy Suicides

ਪਿੰਡ ਗਿੱਲ ਨਿਵਾਸੀ ਇਕਬਾਲ ਸਿੰਘ ਵਲੋਂ ਆਪਣੇ ਸਹੁਰੇ ਅਤੇ ਆਪਣੇ ਹੀ ਪਰਿਵਾਰ ਦੇ ਮੈਂਬਰਾਂ ਤੋਂ ਤੰਗ ਆ ਕੇ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਗਲੇ ਵਿਚ...

ਬਾਘਾ ਪੁਰਾਣਾ,  ਪਿੰਡ ਗਿੱਲ ਨਿਵਾਸੀ ਇਕਬਾਲ ਸਿੰਘ ਵਲੋਂ ਆਪਣੇ ਸਹੁਰੇ ਅਤੇ ਆਪਣੇ ਹੀ ਪਰਿਵਾਰ ਦੇ ਮੈਂਬਰਾਂ ਤੋਂ ਤੰਗ ਆ ਕੇ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਗਲੇ ਵਿਚ ਫਾਹਾ ਪਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੇ ਲੋਕਾਂ ਵਲੋਂ ਇਸ ਦੀ ਸੂਚਨਾ ਪਿੰਡ ਦੇ ਸਾਬਕਾ ਸਰਪੰਚ ਮੇਜਰ ਸਿੰਘ ਨੂੰ ਦਿੱਤੀ ਗਈ।

ਬਾਘਾ ਪੁਰਾਣਾ ਪੁਲਸ ਵਲੋਂ ਮ੍ਰਿਤਕ ਦੀ ਡੇਅਰੀ ਤੋਂ ਮਿਲੇ ਖੁਦਕੁਸ਼ੀ ਨੋਟ ਦੇ ਅਧਾਰ ਤੇ ਪਿੰਡ ਦੇ ਸਾਬਕਾ ਸਰਪੰਚ ਮੇਜਰ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੇ ਸਹੁਰਾ ਬਲਵੀਰ ਸਿੰਘ, ਸਾਲਾ ਦਰਸ਼ਨ ਸਿੰਘ, ਨਿਵਾਸੀ ਪਿੰਡ ਰਾਜੇਆਣਾ, ਸੁਰਜੀਤ ਸਿੰਘ, ਦਲਜੀਤ ਸਿੰਘ ਦੋਨੋਂ ਸਕੇ ਚਾਚੇ ਅਤੇ ਚਾਚੀਆਂ ਕੁਲਵਿੰਦਰ ਕੌਰ ਅਤੇ ਚਰਨਜੀਤ ਕੌਰ ਨਿਵਾਸੀ ਪਿੰਡ ਗਿੱਲ ਦੇ ਖਿਲਾਫ ਆਤਮਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਦੋਸਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਬਾਘਾ ਪੁਰਾਣਾ ਦੇ ਇੰਚਾਰਜ ਇੰਸਪੈਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਨਿਰਮਲ ਸਿੰਘ ਦਾ ਵਿਆਹ ਦਾ ਕਰੀਬ  ਚਾਰ ਸਾਲ ਪਹਿਲਾਂ ਹੋਇਆ ਸੀ, ਉਸਦੇ ਦੋ ਬੇਟੀਆਂ ਹਨ। ਉਸਦੇ ਪਰਿਵਾਰ ਵਾਲਿਆਂ ਨੇ ਸਾਨੂੰ ਜਾਣਕਾਰੀ ਦਿੱਤੀ ਕਿ ਮ੍ਰਿਤਕ ਕਥਿਤ ਤੌਰ ਤੇ ਨਸ਼ੇ ਕਰਨ ਦਾ ਆਦੀ ਸੀ, ਜਿਸ ਨੂੰ ਨਸ਼ਾ ਛੁਡਾਉ ਕੇਂਦਰ ਵਿਚ ਵੀ ਦਾਖਲ ਕਰਵਾਇਆ ਗਿਆ ਸੀ, ਜਿਸ ਤੇ ਡੇਢ ਲੱਖ ਦੇ ਕਰੀਬ ਖਰਚਾ ਆਇਆ, ਜੋ ਅਸੀਂ ਦਿੱਤੇ।

ਉਸ ਨੂੰ ਉਸਦੇ ਸਹੁਰੇ ਪਰਿਵਾਰ ਵਾਲੇ ਅਤੇ ਚਾਚਾ-ਚਾਚੀ ਵੀ ਰੋਕਦੇ ਅਤੇ ਸਮਝਾਉਂਦੇ ਰਹਿੰਦੇ ਸਨ ਅਤੇ ਬੀਤੇ ਦਿਨ ਉਸਦੀ ਪਤਨੀ ਨੂੰ ਵੀ ਪੇਕੇ ਜਾਣ ਦੇ ਲਈ ਆਪਣੇ ਕੋਲੋਂ ਪੈਸੇ ਦਿੱਤੇ ਸਨ, ਤਾਂਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਸਕੂਲਾਂ ਵਿਚ ਛੁੱਟੀਆਂ ਹੋਣ ਦੇ ਚੱਲਦੇ ਪੇਕੇ ਘਰ ਜਾ ਸਕੇ। ਉਨਾਂ ਕਿਹਾ ਕਿ ਮ੍ਰਿਤਕ ਵਿਅਕਤੀ ਵਲੋਂ ਲਿਖੇ ਖੁਦਕੁਸ਼ੀ ਨੋਟ 'ਚ ਕਿਹਾ ਗਿਆ ਕਿ ਉਸਦੇ ਸਹੁਰੇ ਪਰਿਵਾਰ ਵਾਲੇ ਅਤੇ ਉਸਦੇ ਚਾਚਾ ਚਾਚੀ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਸਾਡੇ ਘਰ 'ਚ ਦਖਲ ਅੰਦਾਜ਼ੀ ਕਰਦੇ ਰਹਿੰਦੇ ਸਨ। ਮੈਂ ਆਪਣੇ ਸਹੁਰੇ ਪਰਿਵਾਰ ਦੇ ਕਹਿਣ ਤੇ ਆਪਣੀ ਢਾਈ ਏਕੜ ਜ਼ਮੀਨ ਵੀ ਆਪਣੀ ਪਤਨੀ ਦੇ ਨਾਮ ਕਰਵਾ ਦਿੱਤੀ ਸੀ।

ਇਸ ਦੇ ਬਾਵਜੂਦ ਵੀ ਉਹ ਬੀਤੇ ਦਿਨ ਉਹ ਮੇਰੀ ਪਤਨੀ ਨੂੰ ਆਪਣੇ ਨਾਲ ਲੈ ਕੇ ਪੇਕੇ ਘਰ ਲੈ ਗਏ, ਜਿਸ ਕਾਰਨ ਮੈਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਗਿਆ ਅਤੇ ਉਕਤ ਸਾਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਹਾਂ। ਥਾਣਾ ਮੁਖੀ ਇੰਸਪੈਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਉਥੇ ਪਹੁੰਚੇ ਅਤੇ ਜਾਂਚ ਦੇ ਬਾਅਦ ਖੁਦਕੁਸ਼ੀ ਨੋਟ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।

ਉਨਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਕਰ ਰਹੇ ਹਨ। ਖੁਦਕੁਸ਼ੀ ਨੋਟ ਨੂੰ ਜਾਂਚ ਲਈ ਲੈਬਾਰਟਰੀ 'ਚ ਭੇਜ ਦਿੱਤਾ ਗਿਆ ਹੈ। ਜਾਂਚ ਦੇ ਬਾਅਦ ਸਚਾਈ ਸਾਹਮਣੇ ਆਉਣ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜਦ ਕਥਿਤ ਦੋਸ਼ੀਆਂ ਨਾਲ ਗੱਲਬਾਤ ਕੀਤੀ ਤਾਂ ਉਨਾਂ ਇਕਬਾਲ ਸਿੰਘ ਵਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਅਤੇ ਕਿਹਾ ਕਿ ਉਕਤ ਮਾਮਲੇ 'ਚ ਅਸੀਂ ਉਚ ਪੁਲਿਸ ਅਧਿਕਾਰੀਆਂ ਤੋਂ ਜਾਂਚ ਦੀ ਗੁਹਾਰ ਲਗਾਵਾਂਗੇ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement