
ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਨਸ਼ਾ ਨੀਤੀ ਘੜਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਨਸ਼ਾ ਨੀਤੀ ਘੜਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਨਸ਼ੇ ਦੇ ਖ਼ਾਤਮੇ ਲਈ ਵਿੱਤੀ ਮਦਦ ਦੀ ਮੰਗ ਵੀ ਕੀਤੀ।
national policy on drugs
ਮੁੱਖ ਮੰਤੀ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ 'ਤੇ ਨਕੇਲ ਕੱਸਣ, ਨਸ਼ੇ ਛੁਡਾਉਣ ਤੇ ਰੋਕਥਾਮ ਲਈ ਤਿੰਨ ਧੁਰੀ ਕੌਮੀ ਨੀਤੀ ਦਾ ਨਿਰਮਾਣ ਕਰਨ। ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬੇ ਮੰਨਣ ਤਾਂ ਜੋ ਰਣਨੀਤਕ ਤੌਰ 'ਤੇ ਨਸ਼ੇ ਦੀ ਸਮੱਸਿਆ ਨੂੰ ਨਜਿੱਠਿਆ ਜਾ ਸਕੇ ਤੇ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।
national policy on drugs
ਕੈਪਟਨ ਨੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਪੰਜਾਬ ਗੁਆਂਢੀ ਦੇਸ਼ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਸਾਂਝੀ ਕਰਦਾ ਹੈ, ਜਿਸ ਕਾਰਨ ਇੱਥੇ ਸੁਰੱਖਿਆ ਤੇ ਨਾਰਕੋ ਅੱਤਵਾਦ ਦੇ ਖ਼ਤਰੇ ਕਾਫੀ ਗੰਭੀਰ ਹਨ। ਇਸ ਦੇ ਨਾਲ ਹੀ ਕੈਪਟਨ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ।