ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ 'ਚ ਮਾਮੂਲੀ ਵਾਧਾ-ਭਗਵੰਤ ਮਾਨ
Published : Jun 2, 2020, 6:12 pm IST
Updated : Jun 2, 2020, 6:21 pm IST
SHARE ARTICLE
Bhagwant Mann
Bhagwant Mann

ਕੈਬਨਿਟ ਬੈਠਕ ਦੌਰਾਨ ਮੋਦੀ ਸਾਹਮਣੇ ਪੰਜਾਬ ਦੇ ਅੰਨਦਾਤਾ ਲਈ ਕਿਉਂ ਨਹੀਂ ਬੋਲਦੇ ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 'ਚ ਕੀਤੇ ਮਾਮੂਲੀ ਵਾਧੇ ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।

Bhagwant mann bjp captain amarinder singhBhagwant mann

ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਫ਼ਸਲਾਂ ਦੀ ਲਾਗਤ (ਖ਼ਰਚ) ਉੱਪਰ ਕਿਸਾਨਾਂ ਨੂੰ 50 ਪ੍ਰਤੀਸ਼ਤ ਮੁਨਾਫ਼ੇ ਬਾਰੇ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਰੱਦੀ ਦੀ ਟੋਕਰੀ 'ਚ ਸੁੱਟ ਕੇ ਮੋਦੀ ਸਰਕਾਰ ਬੇਸ਼ਰਮੀ ਨਾਲ ਝੂਠ ਬੋਲਣ ਲੱਗੀ ਹੈ। ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਨਵੀਆਂ ਕੀਮਤਾਂ ਦਾ ਐਲਾਨ ਕਰਨ ਮੌਕੇ ਇਹ ਦਾਅਵਾ ਕਰਨਾ, ਨਵੀਂ ਐਮ.ਐਸ.ਪੀ ਤੈਅ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ, ਬੜੀ ਢੀਠਤਾ ਨਾਲ ਬੋਲਿਆ ਗਿਆ ਕੋਰਾ ਝੂਠ ਹੈ।

FarmerFarmer

ਦੇਸ਼ ਦੇ ਅੰਨਦਾਤਾ ਨਾਲ ਅਜਿਹਾ 'ਪਾਪ' ਕਮਾਉਣ ਵਾਲੇ ਨਰਿੰਦਰ ਤੋਮਰ ਨੂੰ ਖੇਤੀਬਾੜੀ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ, '' ਇਹ ਦੇਸ਼ ਅਤੇ ਦੇਸ਼ ਦੇ ਅੰਨਦਾਤਾ ਦੀ ਬਦਕਿਸਮਤੀ ਹੈ ਕਿ ਤੁਹਾਡੇ ਵਰਗੇ ਅਸੰਵੇਦਨਸ਼ੀਲ ਲੀਡਰਾਂ ਹੱਥ ਕਿਰਸਾਨੀ ਦਾ ਭਵਿੱਖ ਤੈਅ ਕਰਨ ਦੀ ਜ਼ਿੰਮੇਵਾਰੀ ਲੱਗ ਗਈ ਹੈ।

Narendra Singh TomarNarendra Singh Tomar

ਤੁਸੀਂ ਬੇਸ਼ੱਕ ਕਿੰਨੇ ਵੀ ਚੁਸਤ-ਚਲਾਕ ਕਿਉਂ ਨਾ ਹੋਵੋ, ਪ੍ਰੰਤੂ ਇੱਕ ਅਨਪੜ੍ਹ ਕਿਸਾਨ ਤੇ ਖੇਤ ਮਜ਼ਦੂਰ ਵੀ ਆਪਣੀ ਫ਼ਸਲ 'ਤੇ ਹੋਏ ਕੁੱਲ ਖ਼ਰਚ ਅਤੇ ਆਮਦਨੀ ਦਾ ਹਿਸਾਬ-ਕਿਤਾਬ ਆਪਣੀਆਂ ਉਗਲਾਂ 'ਤੇ ਹੀ ਤੁਹਾਡੇ ਪੜੇ ਲਿਖੇ ਗਵਾਰ ਮਾਹਿਰਾਂ ਨਾਲੋਂ ਜ਼ਿਆਦਾ ਤਰਕਸੰਗਤ ਅਤੇ ਵਧੀਆਂ ਕਰ ਲੈਂਦਾ ਹੈ। ਇਸ ਲਈ ਅੰਨਦਾਤਾ ਨੂੰ ਆਪਣੇ ਲੱਛੇਦਾਰ ਅੰਕੜਿਆਂ ਰਾਹੀਂ ਬੇਵਕੂਫ਼ ਬਣਾਉਣ ਦੀ ਨੀਚ ਕੋਸ਼ਿਸ਼ ਨਾ ਕਰੋ।''

PhotoFarmer

ਭਗਵੰਤ ਮਾਨ ਨੇ ਮੋਦੀ ਸਰਕਾਰ 'ਚ ਭਾਈਵਾਲ ਬਾਦਲ ਪਰਿਵਾਰ ਨੂੰ ਚੁਨੌਤੀ ਦਿੱਤੀ ਕਿ ਉਹ ਕੇਂਦਰ ਵੱਲੋਂ ਝੋਨੇ ਦੇ ਮੁੱਲ 'ਚ ਕੀਤੇ 53 ਰੁਪਏ ਪ੍ਰਤੀ ਕਵਿੰਟਲ ਦੇ ਐਲਾਨ ਦਾ ਸਵਾਗਤ ਕਰਕੇ ਦਿਖਾਉਣ ਅਤੇ ਸਾਬਤ ਕਰਨ ਕਿ ਕੀ ਸੱਚਮੁੱਚ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ?

Harsimrat BadalHarsimrat Badal

ਮਾਨ ਨੇ ਕਿਹਾ ਕਿ ਝੋਨੇ ਉੱਪਰ ਪਿਛਲੀ ਕੀਮਤ ਦੇ ਮੁਕਾਬਲੇ ਮਹਿਜ਼ 3 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਜੇਕਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕਰਜ਼ ਦੇ ਭੰਨੇ ਪੰਜਾਬ ਦੇ ਅੰਨਦਾਤਾ ਦੀ ਰੱਤੀ ਭਰ ਵੀ ਪ੍ਰਵਾਹ ਹੁੰਦੀ ਤਾਂ ਮੋਦੀ ਵਜ਼ਾਰਤ ਵੱਲੋਂ ਕਿਸਾਨਾਂ ਨਾਲ ਐਨਾ ਕੋਝਾ ਮਜ਼ਾਕ ਨਾ ਕਰਨ ਦਿੰਦੀ ਅਤੇ ਲੋੜ ਪੈਣ 'ਤੇ ਤੁਰੰਤ ਆਪਣਾ ਅਸਤੀਫ਼ਾ ਦੇਣ ਦੀ ਜੁਰਅਤ ਦਿਖਾਉਂਦੇ।

Narendra modiNarendra modi

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਮਾਹਿਰਾਂ ਵੱਲੋਂ ਕੁੱਲ ਲਾਗਤ ਖ਼ਰਚਿਆਂ ਦੇ ਹਿਸਾਬ ਨਾਲ 2902 ਰੁਪਏ ਪ੍ਰਤੀ ਕਵਿੰਟਲ ਦੀ ਸਿਫ਼ਾਰਿਸ਼ ਕੇਂਦਰ ਨੂੰ ਭੇਜੀ ਗਈ ਸੀ। ਇੱਥੋਂ ਤੱਕ ਕਿ ਖੇਤੀਬਾੜੀ ਲਾਗਤ ਅਤੇ ਕੀਮਤਾਂ ਬਾਰੇ ਕਮਿਸ਼ਨ (ਸੀਏਸੀਪੀ) ਵੱਲੋਂ ਤੈਅ ਮਾਪਦੰਡ ਸੀ-2 ਅਨੁਸਾਰ ਇਸ ਸਾਉਣੀ ਦੇ ਝੋਨੇ ਦੀ ਪ੍ਰਤੀ ਕਵਿੰਟਲ ਕੀਮਤ 1665 ਰੁਪਏ ਕੱਢੀ ਗਈ ਸੀ, ਜੇਕਰ ਇਸ ਲਾਗਤ ਖ਼ਰਚ ਉੱਪਰ ਮੋਦੀ ਸਰਕਾਰ ਕਿਸਾਨਾਂ ਨੂੰ 50 ਪ੍ਰਤੀਸ਼ਤ ਮੁਨਾਫ਼ਾ ਦਿੰਦੀ (ਸਵਾਮੀਨਾਥਨ ਫ਼ਾਰਮੂਲੇ ਅਨੁਸਾਰ) ਤਾਂ ਵੀ ਨਵੀਂ ਕੀਮਤ 2497 ਰੁਪਏ ਪ੍ਰਤੀ ਕਵਿੰਟਲ ਤੈਅ ਹੁੰਦੀ, ਜਦਕਿ ਕੀਤੀ ਸਿਰਫ਼ 1868 ਰੁਪਏ ਹੈ, ਜੋ ਲੇਬਰ ਦੀਆਂ ਵਧੀਆਂ ਕੀਮਤਾਂ (ਲਗਭਗ 300 ਰੁਪਏ ਪ੍ਰਤੀ ਕਵਿੰਟਲ) ਦੀ ਵੀ ਪੂਰਤੀ ਨਹੀਂ ਕਰਦੀ, ਜਦਕਿ ਕੋਰੋਨਾ ਵਾਇਰਸ ਕਾਰਨ ਅਗਲੇ 6 ਮਹੀਨਿਆਂ 'ਚ ਮਹਿੰਗਾਈ ਹੋਰ ਵਿਕਰਾਲ ਰੂਪ ਧਾਰੇਗੀ ਅਤੇ ਵਿੱਤੀ ਸੰਕਟ ਹੋਰ ਗਹਿਰਾ ਹੋਵੇਗਾ।

Harsimrat Kaur BadalHarsimrat Kaur Badal

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੂਰਦਰਸੀ ਸੋਚ ਰੱਖਣ ਦੇ ਕਾਬਲ ਹੁੰਦੀ ਤਾਂ ਖੇਤੀਬਾੜੀ ਖੇਤਰ ਨੂੰ ਤਕੜਾ ਰੱਖਣ ਲਈ ਫ਼ਸਲਾਂ ਦੀਆਂ ਕੀਮਤਾਂ ਅਸਲੀਅਤ 'ਚ ਸਵਾਮੀਨਾਥਨ ਸਿਫ਼ਾਰਿਸ਼ਾਂ ਮੁਤਾਬਿਕ ਵਧਾਉਂਦੀ, ਕਿਉਂਕਿ ਅੱਜ ਵੀ ਭਾਰਤੀ ਆਰਥਿਕਤਾ ਦੀਆਂ ਨੀਂਹਾਂ ਖੇਤੀਬਾੜੀ ਖੇਤਰ 'ਤੇ ਨਿਰਭਰ ਹਨ।
ਭਗਵੰਤ ਮਾਨ ਨੇ ਫ਼ਸਲਾਂ ਦੇ ਮੁੱਲ 'ਚ ਕੀਤੇ ਇਸ ਵਾਧੇ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਕਿਹਾ ਕਿ ਮਹਿੰਗਾਈ ਦੀਆਂ ਦਰਾਂ, ਖਾਂਦਾ ਦੀ ਸਬਸਿਡੀ 'ਚ ਕੀਤੀ ਕਟੌਤੀ, ਡੀਜ਼ਲ-ਪੈਟਰੋਲ ਦੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਏ ਜਾ ਰਹੇ ਅੰਧਾਧੁੰਦ ਵੈਟ (ਟੈਕਸ) ਸਮੇਤ ਲੇਬਰ ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ ਇਹ ਵਾਧਾ ਕਿਸੇ ਵੀ ਪੈਮਾਨੇ 'ਤੇ ਖਰਾ ਨਹੀਂ ਉੱਤਰਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement