ਮੁੱਖ ਮੰਤਰੀ ਨੇ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਟੈਕਸ ਦਰਾਂ ਵਿਚ ਕਟੌਤੀ ਦੇ ਹੁਕਮ ਕੀਤੇ
Published : Jun 2, 2020, 10:00 am IST
Updated : Jun 2, 2020, 10:00 am IST
SHARE ARTICLE
Captain amrinder singh
Captain amrinder singh

ਤਾਲਾਬੰਦੀ ਦੇ ਚਲਦਿਆਂ ਭਾਰੀ ਵਿਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

ਚੰਡੀਗੜ੍ਹ, 1 ਜੂਨ (ਸਪੋਕਸਮੈਨ ਸਮਾਚਾਰ ਸੇਵਾ)  : ਤਾਲਾਬੰਦੀ ਦੇ ਚਲਦਿਆਂ ਭਾਰੀ ਵਿਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਟੈਕਸ ਰੇਟਾਂ ਵਿਚ ਕਟੌਤੀ ਦੇ ਹੁਕਮ ਦਿੱਤੇ ਹਨ। ਪ੍ਰਤੀ ਦਿਨ ਪ੍ਰਤੀ ਵਾਹਨ ਪ੍ਰਤੀ ਕਿਲੋਮੀਟਰ ਟੈਕਸ 2.80 ਰੁਪਏ ਤੋਂ ਘਟਾ ਕੇ 2.69 ਰੁਪਏ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ 30 ਜੂਨ ਤਕ ਬਿਨਾਂ ਜ਼ੁਰਮਾਨੇ ਤੇ ਵਿਆਜ ਦੇ ਟੈਕਸ ਬਕਾਏ ਅਦਾ ਕਰਨ ਦੀ ਆਗਿਆ ਦਿਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਤੋਂ ਹਜ਼ਾਰਾਂ ਲੋਕ ਸਿੱਧੇ ’ਤੇ ਅਸਿੱਧੇ ਤੌਰ ’ਤੇ ਅਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਤਾਲਾਬੰਦੀ ਕਾਰਨ ਮੁਕੰਮਲ ਬੱਸ ਸੇਵਾ ਬੰਦ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਪ੍ਰੇਸ਼ਾਨੀ ਦੂਰ ਕਰਨ ਵਿਚ ਇਹ ਫ਼ੈਸਲਾ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਗੈਰ-ਏ.ਸੀ. ਬੱਸ ਆਪਰੇਟਰ ਵੱਡੇ ਵਿੱਤੀ ਘਾਟੇ ਵਿੱਚੋਂ ਨਿਕਲ ਰਹੇ ਹਨ ਜਦੋਂ ਕਿ ਸੂਬੇ ਦੇ ਆਮ ਲੋਕਾਂ ਲਈ ਇਹ ਬਸਾਂ ਆਵਾਜਾਈ ਦਾ ਆਮ ਸਾਧਨ ਹੈ।

File photoFile photo

ਇਸੇ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੇ ਦਸਿਆ ਕਿ ਟੈਕਸ ਦਰਾਂ ਨੂੰ ਘਟਾਉਣ ਦਾ ਮੰਤਵ ਸੂਬੇ ਅੰਦਰ ਚਲਦੀਆਂ ਸਾਧਾਰਨ ਬਸਾਂ ਨੂੰ ਰਾਹਤ ਦੇਣਾ ਹੈ ਤਾਂ ਜੋ ਉਹ ਮੌਜੂਦਾ ਸਮੇਂ ਦੇ ਅਪਣੇ ਵਿੱਤੀ ਸੰਕਟ ਵਿਚੋਂ ਬਾਹਰ ਨਿਕਲ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਖੇਤਰ ਵਿਚ ਲੱਗੇ ਕਾਮਿਆਂ ਦੇ ਹਿਤਾਂ ਦੀ ਰਖਿਆ ਕਰੇਗਾ।

ਇਸੇ ਦੌਰਾਨ ਹੀ ਪੰਜਾਬ ਸਰਕਾਰ ਵਲੋਂ ਆਵਾਜਾਈ ਵਾਹਨਾਂ ਦੇ ਮਾਲਕ ਵਿਅਕਤੀਆਂ ਨੂੰ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ 1924 (ਪੰਜਾਬ ਐਕਟ ਨੰ. 4, 1924 (2007 ਦੀ ਤਰਮੀਮ) ਦੇ ਪ੍ਰਵਾਧਾਨਾਂ ਤੋਂ ਇਸ ਸਥਿਤੀ ਤਹਿਤ ਛੋਟ ਦਿੱਤੀ ਗਈ ਹੈ ਕਿ ਜਿਨ੍ਹਾਂ ਆਵਾਜਾਈ ਵਾਹਨ ਮਾਲਕਾਂ ਦੇ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਤਹਿਤ ਟੈਕਸ ਬਕਾਇਆ ਹਨ, ਉਹ ਇਹ ਟੈਕਸ 1 ਜੂਨ 2020 ਤੋਂ 30 ਜੂਨ 2020 ਤੱਕ ਇਕ ਮਹੀਨੇ ਦੇ ਅੰਦਰ-ਅੰਦਰ ਅਦਾ ਕਰ ਸਕਦੇ ਹਨ।

ਇਸ ਸਮੇਂ ਦੌਰਨ ਕੋਈ ਜ਼ੁਰਮਾਨਾ ਜਾਂ ਵਿਆਜ਼ ਜਾਂ ਟੈਕਸ ਦੀ ਦੇਰੀ ਨਾਲ ਅਦਾਇਗੀ ਨਹੀਂ ਲਗਾਈ/ਵਸੂਲੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਬਕਾਇਆ ਟੈਕਸ ਦੀ ਅਦਾਇਗੀ ਤੈਅ ਸਮੇਂ ਦੌਰਾਨ ਨਹੀਂ ਕੀਤੀ ਜਾਵੇਗੀ ਤਾਂ ਇਹ ਬਕਾਇਆ ਟੈਕਸ ਸਮੇਤ ਜ਼ੁਰਮਾਨਾ ਅਤੇ ਵਿਆਜ਼ ਤੈਅ ਸਮਾਂ ਮਿਆਦ ਬੀਤਣ ਬਾਅਦ ਵਸੂਲਣ ਯੋਗ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement