ਕੋਰੋਨਾ ਚੁਣੌਤੀ ਦੇ ਬਾਵਜੂਦ ਸੂਬੇ ਵਿਚ 128 ਲੱਖ ਮੀਟਰਕ ਟਨ ਕਣਕ ਦੀ ਹੋਈ ਖ਼ਰੀਦ: ਚੇਅਰਮੈਨ ਲਾਲ ਸਿੰਘ 
Published : Jun 2, 2020, 10:05 am IST
Updated : Jun 2, 2020, 10:05 am IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ ਦਰਪੇਸ ਚੁਣੌਤੀਆਂ ਦਾ ਸਾਹਮਣਾ ਕੀਤਾ

ਐਸ.ਏ.ਐਸ ਨਗਰ, 1 ਜੂਨ (ਸੁਖਦੀਪ ਸਿੰਘ ਸੋਈਂ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ ਦਰਪੇਸ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ 15 ਅਪ੍ਰੈਲ ਤੋਂ ਸ਼ੁਰੂ ਹੋਏ ਖਰੀਦ ਸੀਜਨ ਦੇ ਅੰਤ 31 ਮਈ, 2020 ਤੱਕ ਸੂਬੇ ਵਿਚ 128 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਲੋੜੀਂਦੇ ਪ੍ਰਬੰਧਾਂ ਸਦਕਾ ਇਹ ਯਕੀਨੀ ਬਣਾਇਆ ਗਿਆ ਕਿ ਕਿਸਾਨਾਂ ਨੂੰ ਅਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੱਭ ਤੋਂ ਵੱਡੀ ਚੁਣੌਤੀ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਲੱਗੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੰਤਵ ਨਾਲ ਮੰਡੀਆਂ ਵਿਚ 3030 ਫੁੱਟ ਦੇ ਵੱਡੇ ਬਲਾਕ ਬਣਾਏ ਗਏ ਤਾਂ ਜੋ ਕਿਸਾਨ ਉਥੇ ਅਪਣੀ ਫ਼ਸਲ ਉਤਾਰਨ ਦੇ ਯੋਗ ਹੋ ਸਕਣ।

ਇਸ ਤੋਂ ਇਲਾਵਾ, 34,000 ਲੀਟਰ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਥ ਸਾਫ਼ ਕਰਨ ਦੀ ਸੁਵਿਧਾ ਦਿਤੀ ਜਾ ਸਕੇ। ਸਾਰੇ ਮੁੱਖ ਯਾਰਡ ਅਤੇ ਸਬ ਯਾਰਡਾਂ ਵਿਚ, 500 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਅਤੇ 1300 ਪੈਡਲਡ ਵਾਸ ਬੇਸਨ ਲਗਾਏ ਗਏ ਸਨ। ਸਿਰਫ਼ ਇਹ ਹੀ ਨਹੀਂ, ਬਲਕਿ 12 ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਵਰਤੋਂ ਮੰਡੀਆਂ ਨੂੰ ਰੋਗਾਣੂ ਰਹਿਤ ਕਰਨ ਲਈ ਵੀ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement