
ਸਹਿਕਾਰੀ ਬੈਂਕ ਦੇ ਐਮ ਡੀ ਵੱਲੋਂ ਕੀਤੀ ਮੁੱਢਲੇ ਨਿਰੀਖਣ ਵਿੱਚ ਆਇਆ ਮਾਮਲਾ ਸਾਹਮਣਾ
ਚੰਡੀਗੜ੍ਹ, 2 ਜੂਨ : ਤਰਸਿੱਕਾ ਸਹਿਕਾਰੀ ਬੈਂਕ ਅਤੇ ਇਸ ਅਧੀਨ 5 ਸਹਿਕਾਰੀ ਸੁਸਾਇਟੀਆਂ ਵਿੱਚ ਹੋਏ ਘਪਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੀ ਉਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਸਹਿਕਾਰਤਾ ਵਿਭਾਗ ਦੀਆਂ ਉਚ ਪੱਧਰੀ ਟੀਮਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨਗੀਆਂ ਜਿਸ ਵਿੱਚ ਬਾਹਰਲੀਆਂ ਸੁਸਾਇਟੀਆਂ ਦੇ ਸੀਨੀਅਰ ਆਡੀਟਰ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ।
Sukhjinder Singh Randhawa
ਇਹ ਫੈਸਲਾ ਸਹਿਕਾਰਤਾ ਮੰਤਰੀ ਵੱਲੋਂ ਅੱਜ ਇੱਥੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ ਡੀ ਸ੍ਰੀ ਵਰੁਣ ਰੂਜ਼ਮ ਨਾਲ ਕੀਤੀ ਮੀਟਿੰਗ ਵਿੱਚ ਲਿਆ ਗਿਆ। ਸ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ ਕਿ ਤਰਸਿੱਕਾ ਸਹਿਕਾਰੀ ਬੈਂਕ ਅਧੀਨ ਆਉਂਦੀਆ 5 ਸਹਿਕਾਰੀ ਸੁਸਾਇਟੀਆਂ ਤਰਸਿੱਕਾ, ਸੈਦੋਕੇ ਲਹਿਲ, ਭੱਟੀਕੇ, ਚੁਗਾਵਾਂ ਸਾਧਪੁਰ ਤੇ ਕੋਹਾਲਾ ਵਿੱਚ ਘੋਟਾਲਾ ਹੋਇਆ ਹੈSukhjinder singh randhawa
ਜੋ ਸਾਲ 2012-13 ਤੋਂ ਚੱਲ ਰਿਹਾ ਹੈ। ਇਸ ਦੀ ਮੁੱਢਲੀ ਜਾਂਚ ਲਈ ਬੀਤੇ ਦਿਨ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ ਡੀ ਸ੍ਰੀ ਰੂਜ਼ਮ ਨੂੰ ਜਮੀਨੀ ਹਕੀਕਤ ਦੇਖਣ ਲਈ ਭੇਜਿਆ ਗਿਆ ਸੀ। ਸ੍ਰੀ ਰੂਜ਼ਮ ਵੱਲੋਂ ਕੀਤੇ ਮੁੱਢਲੇ ਨਿਰੀਖਣ ਵਿੱਚ ਘੋਟਾਲੇ ਦੀ ਪੁਸ਼ਟੀ ਹੋਈ ਹੈ। sukhjinder singh randhawa
ਸਹਿਕਾਰਤਾ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਮੁੱਢਲੇ ਨਿਰੀਖਣ ਵਿੱਚ ਸਾਹਮਣੇ ਆਏ ਮਾਮਲੇ ਤੋਂ ਬਾਅਦ ਉਚ ਪੱਧਰੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Photo