
ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਤੇਜੀ ਫੜ ਲਈ ਹੈ। ਇਸੇ ਤਹਿਤ ਅੱਜ ਪੰਜਾਬ ਦੇ ਜਲੰਧਰ ਵਿਚੋਂ 10 ਨਵੇਂ ਕਰੋਨਾ ਵਾਇਰਸ ਕੇਸ ਦਰਜ਼ ਹੋਏ ਹਨ
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਤੇਜੀ ਫੜ ਲਈ ਹੈ। ਇਸੇ ਤਹਿਤ ਅੱਜ ਪੰਜਾਬ ਦੇ ਜਲੰਧਰ ਵਿਚੋਂ 10 ਨਵੇਂ ਕਰੋਨਾ ਵਾਇਰਸ ਕੇਸ ਦਰਜ਼ ਹੋਏ ਹਨ। ਇਸ ਦੇ ਨਾਲ ਹੀ ਹਾਲ ਹੀ ਵਿਚ ਤਿੰਨ ਐਨਆਰਆਈ ਵੀ ਕਰੋਨਾ ਪੌਜਟਿਵ ਪਾਏ ਗਏ ਹਨ। ਜੋ ਕਿ ਕੁਵੈਤ ਤੋਂ ਵਾਪਿਸ ਪਰਤੇ ਸਨ।
Covid 19
ਇਨ੍ਹਾਂ ਨਵੇਂ ਕੇਸਾਂ ਦੇ ਸਾਹਮਣੇ ਆਉਂਣ ਤੋਂ ਬਾਅਦ ਸੂਬੇ ਵਿਚ ਕਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 257 ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ ਸੂਬੇ ਅੰਦਰ 2263 ਕਰੋਨਾ ਵਾਇਰਸ ਦੇ ਕੇਸ ਦਰਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਵਿਚ 45 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਸੂਬੇ ਵਿਚ 2000 ਦੇ ਕਰੀਬ ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਦੇਣ ਤੋਂ ਬਾਅਦ ਸਿਹਤਯਾਬ ਹੋ ਚੁੱਕੇ ਹਨ।
Covid 19
ਜ਼ਿਕਰਯੋਗ ਹੈ ਕਿ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਕਰੋਨ ਵਾਇਰਸ ਦੇ ਵਿਚ ਰਿਕਵਰੀ ਰੇਟ ਕਾਫੀ ਹਾਂ-ਪੱਖੀ ਹੈ ਇਸ ਤੋਂ ਇਲਾਵਾ ਦੇਸ਼ ਵਿਚ ਕਰੋਨਾ ਵਾਇਰਸ ਤੇ ਨਕੇਲ ਪਾਉਂਣ ਲਈ ਲੋਕਡਾਊਨ 5.0 ਚੱਲ ਰਿਹਾ ਹੈ ਜਿਸ ਵਿਚ ਪਹਿਲਾਂ ਦੇ ਮੁਕਾਬਲੇ ਕਾਫੀ ਰਿਆਤਾਂ ਦਿੱਤੀਆਂ ਜਾ ਰਹੀਆਂ ਹਨ।
Covid19