
ਇਕਾਂਤਵਾਸ ਨਿਯਮਾਂ ਦੀ ਉਲੰਘਣਾ ਇੱਕ ਬੇਹੱਦ ਗੰਭੀਰ ਮਸਲਾ ਹੈ
ਸੰਗਰੂਰ- ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਘਰ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਇੱਕ ਬੇਹੱਦ ਗੰਭੀਰ ਮਸਲਾ ਹੈ ਅਤੇ ਇਸ ਨਿਯਮ ਨੂੰ ਤੋੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਣਾ ਜ਼ਰੂਰੀ ਹੈ।
corona virus
ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਜੁਰਮਾਨਾ ਕਰਨ ਦੇ ਨਾਲ-ਨਾਲ ਉਸ ਵਿਰੁੱਧ ਤੁਰੰਤ ਐਫ.ਆਈ.ਆਰ ਦਰਜ ਕੀਤੀ ਜਾਵੇ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਮਿਲੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਸ਼੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ 'ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ।
Corona Virus
ਜ਼ਿਲ੍ਹਾ ਪੁਲਿਸ ਮੁਖੀ ਡਾ ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਦੇਵਦਰਸ਼ਦੀਪ ਸਿੰਘ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਅਤੇ ਡਾ. ਸਨਵੀਰ ਸਮੇਤ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਕਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਸਲਾਹਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
Corona Virus
ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ., ਏ.ਐੱਸ.ਆਈ. ਤੇ ਇਸ ਅਹੁਦੇ ਤੋਂ ਉੱਪਰਲੇ ਸਮੂਹ ਅਧਿਕਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਐਪੀਡੈਮਿਕ ਡਿਜ਼ੀਜ ਐਕਟ 1897 ਦੇ ਨਿਯਮਾਂ ਤਹਿਤ ਜੁਰਮਾਨਾ ਵਸੂਲ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਨਤਕ ਥਾਂ ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
Corona Virus
ਅਤੇ ਜਨਤਕ ਥਾਂ 'ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਇਸ ਮੌਕੇ ਐਸ ਐਸ ਪੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।