2 ਕਿੱਲੋ ਸੋਨਾ ਲੁੱਟਣ ਵਾਲਾ ਸਰਗਣਾ ਪੰਜਾਬ ਪੁਲਿਸ ਦੀ ਵਰਦੀ, ਨਕਲੀ ਆਈਡੀ, ਚੀਨੀ ਪਿਸਤੌਲ ਸਮੇਤ ਕਾਬੂ
Published : Jun 2, 2020, 5:34 pm IST
Updated : Jun 2, 2020, 5:34 pm IST
SHARE ARTICLE
File Photo
File Photo

ਖਾਲਿਸਤਾਨੀ ਏਜੰਡੇ ਦੇ ਹਿੱਸੇ ਵਜੋਂ ਰਾਜ ਵਿੱਚ ਮਿਥਕੇ ਕਤਲ ਕਰਨ ਲਈ ਬਣਾਈ ਸੀ ਯੋਜਨਾ : ਡੀ.ਜੀ.ਪੀ.

ਚੰਡੀਗੜ੍ਹ, 2 ਜੂਨ : ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ 2 ਕਿੱਲੋ ਸੋਨੇ ਦੀ ਡਕੈਤੀ ਦੇ ਦੋਸ਼ੀ ਸਰਗਣੇ ਨੂੰ ਗਿ੍ਰਫਤਾਰ ਕੀਤਾ ਹੈ ਜਿਸਨੇ ਰਾਜ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਲਈ ਖਾਲਿਸਤਾਨ ਪੱਖੀ ਏਜੰਡੇ ਦੇ ਹਿੱਸੇ ਵਜੋਂ ਮਿਥਕੇ ਕਤਲਾਂ ਨੂੰ ਅੰਜ਼ਾਮ ਦੇਣ ਲਈ ਫੰਡ ਇਕੱਤਰ ਕਰਨ ਦੀ ਯੋਜਨਾ ਤਿਆਰ ਕੀਤੀ ਸੀ।

ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਇੱਕ ਵਿਸ਼ੇਸ ਟੀਮ ਨੇ ਐਸ.ਏ.ਐਸ.ਨਗਰ ਤੋਂ ਅਤਿ ਲੋੜੀਂਦੇ ਗੈਂਗਸਟਰ-ਅੱਤਵਾਦੀ ਨੂੰ ਗਿ੍ਰਫਤਾਰ ਕੀਤਾ, ਜਿਸ ਦੀ ਪਛਾਣ ਤੇਜਿੰਦਰ ਸਿੰਘ ਉਰਫ ਤੇਜਾ ਉਰਫ਼ ਜੁਝਾਰ ਸਿੰਘ ਵਾਸੀ ਮਹਿਦਪੁਰ, ਥਾਣਾ ਬਲਾਚੌਰ (ਜ਼ਿਲ੍ਹਾ ਐਸ.ਬੀ.ਐੱਸ. ਨਗਰ) ਵਜੋਂ ਹੋਈ ਹੈ।

DGP Dinkar GuptaDGP Dinkar Gupta

ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਦੋਸ਼ੀ ਤੇਜਿੰਦਰ ਕੋਲੋਂ ਪੰਜਾਬ ਪੁਲਿਸ ਦੀ ਵਰਦੀ ਦਾ ਇੱਕ ਸੈੱਟ, ਸੀਮਾ ਸੁਰੱਖਿਆ ਬੱਲ (ਐਸਐਸਬੀ) ਜੋ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਅਰਧ ਸੈਨਿਕ ਬਲ ਹੈ, ਦਾ ਇੱਕ ਆਈਡੀ ਕਾਰਡ ਬਰਾਮਦ ਕੀਤਾ ਗਿਆ ਸੀ, ਜੋ ਜਨਵਰੀ 2020 ਵਿੱਚ ਖਰੜ (ਨੇੜੇ ਐਸ.ਏ.ਐੱਸ. ਨਗਰ) ਤੋਂ ਟੋਯੋਟਾ ਫਾਰਚੂਨਰ ਖੋਹਣ ਦੀ ਇੱਕ ਘਟਨਾ ਵਿੱਚ ਮੁੱਖ ਮੁਲਜ਼ਮ ਵੀ ਸੀ।

ਗੁਪਤਾ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ ‘ਤੇ ਅੱਤਵਾਦੀ ਕਾਰਵਾਈਆਂ ਸਮੇਤ ਕਈ ਤਰ੍ਹਾਂ ਦੇ ਅਪਰਾਧਾਂ ਦੇ ਪ੍ਰਤਿਬੰਧਤ ਖੇਤਰਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਵਰਦੀ ਅਤੇ ਕਾਰਡ ਆਦਿ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ। ਉਨਾਂ ਕਿਹਾ ਕਿ ਦੋਸ਼ੀ ਸਪੱਸ਼ਟ ਤੌਰ ’ਤੇ ਰਾਜ ਨੂੰ ਉੱਚ ਸੁਰੱਖਿਆ ਦਾ ਜ਼ੋਖਮ ਪਾਇਆ ਹੈ।

2 Sikh Youth Charity workers arrestedFile Photo

ਪੁਲਿਸ ਨੇ ਤੇਜਿੰਦਰ ਦੇ ਕਬਜੇ ਵਿਚੋਂ ਇੱਕ 30 ਬੋਰ ਦਾ ਚੀਨੀ ਪਿਸਤੌਲ, 10 ਕਾਰਤੂਸ ਅਤੇ ਇੱਕ ਸ਼ੈਵਰਲੇਟ ਆਪਟਰਾ ਕਾਰ ਵੀ ਬਰਾਮਦ ਕੀਤੀ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸਨੇ ਗਿ੍ਰਫਤਾਰੀ ਤੋਂ ਬਚਣ ਲਈ ਹੋਰ ਨਕਲੀ ਆਈਡੀ ਕਾਰਡ ਜਿਵੇਂ ਕਿ ਆਧਾਰ ਕਾਰਡ, ਨੋਇਡਾ (ਯੂ ਪੀ) ਤੋਂ ਡਰਾਈਵਿੰਗ ਲਾਇਸੈਂਸ ਵੀ ਤਿਆਰ ਕੀਤੇ ਸਨ। ਡੀਜੀਪੀ ਨੇ ਕਿਹਾ ਕਿ ਭਗੌੜਾ ਹੋਣ ਪਿੱਛੋਂ ਉਹ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਲੁਕਿਆ ਰਿਹਾ।

ਤੇਜਾ ਪਹਿਲਾਂ ਵੀ ਕਤਲ, ਕਤਲ ਦੀ ਕੋਸ਼ਿਸ਼, ਕਾਰ ਖੋਹਣ, ਡਕੈਤੀ ਆਦਿ 25 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੋਣ ਕਰਕੇ ਗਿ੍ਰਫਤਾਰ ਕੀਤਾ ਗਿਆ ਸੀ। ਉਸ ਨੇ ਹੋਰ ਖੁਲਾਸਾ ਕੀਤਾ ਕਿ ਉਹ ਕੱਟੜਪੰਥੀ ਸੀ ਅਤੇ ਕੁਝ ਕੱਟੜ ਅੱਤਵਾਦੀਆਂ ਦੁਆਰਾ ਮਿਥਕੇ ਕਤਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ ਅਤੇ ਉਨਾਂ ਦੇ ਸੰਪਰਕ ਵਿੱਚ ਉਹ ਵੱਖ ਵੱਖ ਜੇਲ੍ਹਾਂ ਵਿੱਚ ਬੰਦੀ ਦੇ ਦੌਰਾਨ ਆਇਆ ਸੀ।

2 Sikh Youth Charity Workers ArrestedFile Photo

ਮੁੱਢਲੀ ਪੁੱਛਗਿੱਛ ਦੌਰਾਨ ਤੇਜਿੰਦਰ ਸਿੰਘ ਉਰਫ ਤੇਜਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਅਤੇ ਉਸ ਦਾ ਨਜਦੀਕੀ ਸਾਥੀ ਰਛਪਾਲ ਸਿੰਘ ਉਰਫ ਦੌਲਾ ਵਾਸੀ ਪਿੰਡ ਭੁੱਚਰ ਕਲਾਂ (ਜ਼ਿਲ੍ਹਾ ਤਰਨ ਤਾਰਨ) ਮੌੜ ਅਤੇ ਤਲਵੰਡੀ ਸਾਬੋ ਵਿਚ ਐਸਬੀਆਈ ਦੀਆਂ ਮੁੱਖ ਸ਼ਾਖਾਵਾਂ ਤੋਂ ਕਰੰਸੀ ਲੈਣ ਲਈ ਵਰਤੀ ਜਾਂਦੀ ਇੱਕ ਬੈਂਕ ਕੈਸ਼ ਵੈਨ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਇਸ ਬਾਰੇ ਰਸਤਾ ਵੀ ਚੈੱਕ ਕਰ ਲਿਆ ਸੀ ਅਤੇ ਹੋਰ ਜਾਂਚ ਵੀ ਕੀਤੀ ਸੀ।

ਦਸੰਬਰ 2019 ਵਿਚ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਅਤੇ ਰਛਪਾਲ ਸਿੰਘ ਉਰਫ ਦੌਲਾ, ਜੋ ਪਹਿਲਾਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਕਰਕੇ ਜੇਲ੍ਹ ਵਿਚ ਸਨ, ਨੇ ਸਰਹੱਦ ਪਾਰੋਂ ਅਤਿ ਆਧੁਨਿਕ ਹਥਿਆਰ ਪ੍ਰਾਪਤ ਕੀਤੇ। ਇਹ ਹੁਣ ਜ਼ਿਲ੍ਹਾ ਤਰਨ ਤਾਰਨ ਵਿਚ ਕਤਲ ਦੇ ਇਕ ਤਾਜ਼ਾ ਮਾਮਲੇ ਵਿਚ ਫਰਾਰ ਸੀ। ਡੀਜੀਪੀ ਨੇ ਕਿਹਾ ਕਿ ਉਹ ਆਟੋਮੈਟਿਕ ਹਥਿਆਰਾਂ/ਨਸ਼ਿਆਂ ਦੀ ਨਵੀਂ ਖੇਪ ਦੀ ਵੀ ਉਮੀਦ ਕਰ ਰਹੇ ਸਨ।

DPG Dinkar guptaDPG Dinkar gupta

ਤੇਜਿੰਦਰ ਸਿੰਘ ਉਰਫ ਤੇਜਾ ਅਤੇ ਉਸਦੇ ਸਾਥੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਇਸ ਬਾਰੇ ਹੋਰ ਅਗਲੇਰੀ ਪੜਤਾਲ ਜਾਰੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement