ਸਾਧੂ ਸਿੰਘ ਧਰਮਸੋਤ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼
Published : Jun 2, 2020, 5:58 pm IST
Updated : Jun 2, 2020, 5:58 pm IST
SHARE ARTICLE
Sadhu Singh Dharamsot and Others
Sadhu Singh Dharamsot and Others

ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹੋਈ ਸਕਾਲਰਸ਼ਿਪ ਦੀ ਰਾਸ਼ੀ ਛੇਤੀ ਜਾਰੀ ਕਰਨ ਲਈ ਕਿਹਾ

ਚੰਡੀਗੜ੍ਹ,: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼ ਦਿੱਤੇ ਹਨ।

Sadhu Singh DharamsotSadhu Singh Dharamsot

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਉਨ੍ਹਾਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਤਰੱਕੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜੋ ਤਰੱਕੀ ਸਬੰਧੀ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ।

Sadhu Singh Dharamsot and OthersSadhu Singh Dharamsot and Others

ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਵਾ ਕੇ ਇਸਨੂੰ ਅਮਲੀ ਰੂਪ ਦੇ ਦਿੱਤਾ ਜਾਵੇ ਅਤੇ ਨਿਯਮ/ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮੋਟ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਤਰੱਕੀ ਨਾਲ ਵਿਭਾਗ 'ਚ ਸੀਨੀਅਰ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਵਿਭਾਗੀ ਸਮਰੱਥਾ 'ਚ ਵਾਧਾ ਹੋਵੇਗਾ।

JobsJobs

ਸ. ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਸਬੰਧਤ 309 ਕਰੋੜ ਰੁਪਏ ਦੀ ਰਾਸ਼ੀ ਸੂਬਾ ਸਰਕਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਵਿੱਚੋਂ ਵਜ਼ੀਫੇ ਨਾਲ ਸਬੰਧਤ 206 ਕਰੋੜ ਦੀ ਰਾਸ਼ੀ ਨੂੰ ਛੇਤੀ ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਜ਼ੀਫਾ ਰਾਸ਼ੀ ਵਿਦਿਆਰਥੀਆਂ ਦੇ ਖਾਤਿਆਂ 'ਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਦੀ ਰਹਿੰਦੀ ਬਕਾਇਆ ਰਾਸ਼ੀ ਬਾਰੇ ਵੀ ਕੇਂਦਰ ਨਾਲ ਜਲਦ ਦੀ ਰਾਬਤਾ ਕੀਤਾ ਜਾਵੇਗਾ।

Captain Amarinder SinghCaptain Amarinder Singh

ਸ. ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਸਰਕਾਰ ਨੇ ਜਿੱਥੇ ਪੜ੍ਹਾਾਈ ਦੇ ਪ੍ਰਬੰਧ ਕੀਤੇ ਹਨ, ਉੱਥੇ ਹੀ ਬੇਰੁਜਗਾਰ ਨੋਜਵਾਨਾਂ ਲਈ 50 ਹਜ਼ਾਰ ਤੋਂ 2 ਲੱਖ ਤੱਕ ਦੇ ਘੱਟ ਵਿਆਜ ਦਰਾਂ ਵਾਲੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement