ਵਧੀਆਂ ਸੇਵਾਵਾਂ ਲਈ ਯੂਨੀਅਨ ਆਫ਼ ਜਰਨਲਿਸਟ ਵਲੋਂ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕਅਧਿਕਾਰੀਸਨਮਾਨਤ
Published : Jun 2, 2020, 9:48 pm IST
Updated : Jun 2, 2020, 9:48 pm IST
SHARE ARTICLE
1
1

ਕੋਰੋਨਾ ਵਾਇਰਸ ਦੀ ਸਥਿਤੀ ਨਾਲ ਨਜਿੱਠਣ ਲਈ ਸਾਰਿਆਂ ਨੇ ਟੀਮ ਦੀ ਤਰ੍ਹਾਂ ਕੰਮ ਕੀਤਾ ਹੈ : ਡੀ.ਸੀ.

ਫਿਰੋਜ਼ਪੁਰ, 2 ਜੂਨ( ਜਗਵੰਤ ਸਿੰਘ ਮੱਲ•ੀ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕੋਵਿਡ19 ਦੌਰਾਨ ਵਧੀਆ ਸੇਵਾਵਾਂ ਦੇਣ ਲਈ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸਡੀਐਮ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਸਿਵਲ ਸਰਜਨ ਡਾ. ਨਵਦੀਪ ਸਿੰਘ, ਐਸਐਮਓ ਅਵਿਨਾਸ਼ ਜਿੰਦਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।


ਸੀਪੀਯੂ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਅਤੇ ਹੋਰ ਪ੍ਰਬੰਧਾਂ ਲਈ ਜ਼ਿਲ੍ਹੇ ਵਿਚ ਦਿਨ-ਰਾਤ ਕੰਮ ਕੀਤਾ ਹੈ। ਲੋਕਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜਾਂ ਵਿਚ ਭੇਜਣ ਤੱਕ ਦਾ ਕੰਮ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਕੀਤੇ ਕੰਮਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

1

ਸੀਪੀਯੂ ਦੇ ਚੇਅਰਮੈਨ ਐਮਐਲ ਤਿਵਾੜੀ ਅਤੇ ਜਨਰਲ ਸਕੱਤਰ ਹਰੀਸ਼ ਮੌਂਗਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਖ਼ੁਦ ਤਾਂ ਦਿਨ ਰਾਤ ਕੰਮ ਕੀਤਾ ਹੀ ਹੈ ਅਤੇ ਇਸ ਦੇ ਨਾਲ ਜੋ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਕੰਮ ਕੀਤਾ ਹੈ ! ਉਹ ਕੰਮ ਹਰ ਕੋਈ ਅਧਿਕਾਰੀ ਨਹੀਂ ਕਰ ਸਕਦਾ। ਸੰਕਟ ਦੀ ਇਸ ਘੜੀ ਵਿਚ ਬਹੁਤ ਵਧੀਆ ਢੰਗ ਨਾਲ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਜ਼ਿਲ੍ਹੇ ਨੂੰ ਸੁਰੱਖਿਅਤ ਰਖਿਆ ਹੈ 9 ਫਿਰੋਜ਼ਪੁਰ ਪ੍ਰੈਸ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਇਸ ਲੜਾਈ ਨੂੰ ਲੜ ਸਕੇ ਹਾਂ ਤੇ ਆਪਣੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰ ਸਕੇ ਹਾਂ। ਇਸ ਦੌਰਾਨ ਜ਼ਿਲ੍ਹੇ ਵਿਚ ਐਸਐਸਪੀ ਵਿਜੀਲੈਂਸ ਵਜੋਂ ਅਹੁਦਾ ਸੰਭਾਲ਼ਨ ਤੇ ਗੋਤਮ ਸਿੰਗਲ ਦਾ ਵੀ ਸਵਾਗਤ ਕੀਤਾ ਗਿਆ। ਯੂਨੀਅਨ ਮੈਂਬਰ ਪੀਡੀ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement