
ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਖੇ ਬੁੱਧਵਾਰ ਨੂੰ ਭਿਆਨਕ ਸੜਕ ਹਾਦਸੇ ਵਿਚ ਤਿੰਨ ਚਚੇਰੇ ਭਰਾਵਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਬਠਿੰਡਾ: ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਖੇ ਬੁੱਧਵਾਰ ਨੂੰ ਭਿਆਨਕ ਸੜਕ ਹਾਦਸੇ ਵਿਚ ਤਿੰਨ ਚਚੇਰੇ ਭਰਾਵਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਬੀਤੀ ਰਾਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਅਪਣੇ ਘਰ ਪਰਤ ਰਹੇ ਸੀ। ਹਰਿਆਣਾ-ਪੰਜਾਬ ਬਾਰਡਰ ’ਤੇ ਸਥਿਤ ਪਿੰਡ ਪਥਰਾਲਾ ਦੇ ਨੇੜੇ ਇਹਨਾਂ ਦੀ ਕਾਰ ਇਕ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ।
Road accident in bathinda
ਮ੍ਰਿਤਕਾਂ ਦੀ ਪਛਾਣ ਚਾਨਣ ਸਿੰਘ (24 ਸਾਲ), ਜਗਜੀਤ ਸਿੰਘ (22 ਸਾਲ) ਪੁੱਤਰ ਹਰੀ ਸਿੰਘ ਅਤੇ ਅਮਨਦੀਪ ਸਿੰਘ (28) ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਬਠਿੰਡਾ ਜ਼ਿਲ੍ਹੇ ਦੇ ਸੰਗਤ ਬਲਾਕ ਦੇ ਪਿੰਡ ਰੁਲਦੂ ਸਿੰਘ ਵਾਲਾ ਦੇ ਰਹਿਣ ਵਾਲੇ ਸਨ।
Accident
ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਭਰਾ ਇਹਨੀਂ ਦਿਨੀਂ ਡੱਬਵਾਲੀ ਦੀ ਇਕ ਸਾਈਟ 'ਤੇ ਮਕਾਨ ਉਸਾਰੀ ਦਾ ਕੰਮ ਕਰ ਰਹੇ ਸਨ। ਪਥਰਾਲਾ ਚੌਂਕੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਲਾਸ਼ਾਂ ਨੂੰ ਕਾਰ ‘ਚੋਂ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।