
ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ (Malerkotla) ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( Captain Amarinder Singh) ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ।
Captain Amarinder Singh
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਰਿਸ਼ਤੇ ਹੋਏ ਤਾਰ ਤਾਰ, ਸਹੁਰੇ ਨੇ ਆਪਣੀ ਹੀ ਨੂੰਹ ਦਾ ਕੀਤਾ ਬਲਾਤਕਾਰ
ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ। ਮੰਤਰੀ ਮੰਡਲ (Cabinet) ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।
MALERKOTLA
ਇਹ ਵੀ ਪੜ੍ਹੋ: ਚੀਨ ਦੀ ਇਕ ਹੋਰ ਕੋਰੋਨਾ ਵੈਕਸੀਨ ਨੂੰ WHO ਨੇ ਦਿੱਤੀ ਐਮਰਜੈਂਸੀ ਮਨਜ਼ੂਰੀ
ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ (Eid-ul-Fitr)ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।
ਈਦ ਮੌਕੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਮਲੇਰਕੋਟਲਾ ਹੋਵੇਗਾ ਪੰਜਾਬ ਦਾ 23ਵਾਂ ਜ਼ਿਲ੍ਹਾ