ਦਿੱਲੀ ਦੇ ਕਿਸਾਨ ਅੰਦੋਲਨ ਵਿਚ ਕੁਦਰਤੀ ਆਫ਼ਤ ਦੇ ਬਾਵਜੂਦ ਅੰਦੋਲਨਕਾਰੀ ਕਿਸਾਨ ਚੜ੍ਹਦੀ ਕਲਾ ਵਿਚ
Published : Jun 2, 2021, 12:36 am IST
Updated : Jun 2, 2021, 12:36 am IST
SHARE ARTICLE
IMAGE
IMAGE

ਦਿੱਲੀ ਦੇ ਕਿਸਾਨ ਅੰਦੋਲਨ ਵਿਚ ਕੁਦਰਤੀ ਆਫ਼ਤ ਦੇ ਬਾਵਜੂਦ ਅੰਦੋਲਨਕਾਰੀ ਕਿਸਾਨ ਚੜ੍ਹਦੀ ਕਲਾ ਵਿਚ


ਤੇਜ਼ ਮੀਂਹ ਤੇ ਝੱਖੜ ਕਾਰਨ ਕਈ ਪੰਡਾਲ ਢਹਿ ਢੇਰੀ, ਲੱਖਾਂ ਰੁਪਏ ਦਾ ਨੁਕਸਾਨ

ਅੰਮਿ੍ਤਸਰ/ਟਾਂਗਰਾ, 1 ਜੂਨ (ਸੁਰਜੀਤ ਸਿੰਘ ਖ਼ਾਲਸਾ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਪਿਛਲੇ 6 ਮਹੀਨੇ ਤੋਂ ਵਧੇਰੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਣ ਦੇ ਬਾਵਜੂਦ ਮੋਰਚਿਆਂ ਵਿਚ ਬੈਠੇ ਕਿਸਾਨ-ਮਜ਼ਦੂਰ ਚੜ੍ਹਦੀ ਕਲਾ ਵਿਚ ਹਨ | ਸਰਕਾਰਾਂ ਦੀ ਬੇਰੁਖ਼ੀ ਦੇ ਨਾਲ ਨਾਲ ਕੁਦਰਤੀ ਆਫ਼ਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ | 
ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਸੁਬਾਈ ਆਗੂ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ, ਸਤਨਾਮ ਸਿੰਘ ਮਾਨੋਚਾਹਲ, ਸਰਵਣ ਸਿੰਘ ਪੰਧੇਰ ਜਰਨਲ ਸਕੱਤਰ ਪੰਜਾਬ ਨੇ ਪੱਤਰਕਾਰਾਂ ਨੂੰ  ਜਾਣਕਾਰੀ ਦਿੰਦਿਆਂ ਦਸਿਆ ਕਿ ਬੀਤੀ ਰਾਤ 2 ਵਜੇ ਦੇ ਲਗਭਗ ਬਹੁਤ ਜ਼ਿਆਦਾ ਤੇਜ਼ ਮੀਂਹ ਹਨੇਰੀ ਝੱਖੜ ਕਾਰਨ ਕਿਸਾਨ ਜਥੇਬੰਦੀ ਵਲੋਂ ਲਗਾਏ ਗਏ ਵੱਡੇ ਪੰਡਾਲ ਡਿੱਗ ਕੇ ਢਹਿ ਢੇਰੀ ਹੋ ਗਏ ਹਨ | ਲੋਹੇ ਦੀਆਂ ਲੱਗੀਆਂ ਹੋਈਆਂ ਪਾਈਪਾਂ ਦੇ ਐਂਗਲ ਮੁੜ ਗਏ ਹਨ ਅਤੇ ਤਰਪਾਲਾਂ ਪਾੜ ਕੇ ਉਡ ਗਈਆਂ ਹਨ | 
ਪਾਟੇ ਹੋਏ ਪੰਡਾਲਾਂ ਦੇ ਥੱਲੇ ਵੀ ਪਾਣੀ ਖੜਾ ਹੋ ਗਿਆ ਹੈ | ਇਸ ਦੇ ਨਾਲ ਲੰਗਰ ਦਾ ਪ੍ਰਬੰਧ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਤ ਹੋਇਆ ਹੈ | ਅੰਦੋਲਨ ਵਿਚ ਸ਼ਾਮਲ ਵਰਕਰਾਂ ਵਲੋਂ ਬੜੀ ਮਿਹਨਤ ਕਰ ਕੇ ਕਿਸਾਨਾਂ, ਬੀਬੀਆਂ, ਬਜ਼ੁਰਗਾਂ ਨੂੰ  ਸੁਰੱਖਿਅਤ ਥਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇੰਨੀਆਂ ਮੁਸ਼ਕਲਾਂ ਦੇ ਬਾਵਜੂਦ ਵੀ ਸੰਘਰਸ਼ ਵਿਚ ਕੋਈ ਢਿੱਲ ਨਹੀਂ ਆਉਣ ਦਿਤੀ ਜਾਵੇਗੀ | ਭਾਜਪਾ ਦੇ ਮੰਤਰੀਆਂ ਅਤੇ ਦਫ਼ਤਰਾਂ ਦੇ ਅੱਗੇ 5 ਜੂਨ ਨੂੰ  ਖੇਤੀ ਵਿਰੋਧੀ ਕਾਲੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਹਰਿਆਣਾ ਦੇ ਮੱੁਖ ਮੰਤਰੀ ਖੱਟਰ ਸਰਕਾਰ ਦੇ ਬਿਆਨ ਕਿ ਕਿਸਾਨ ਕੋਰੋਨਾ ਫੈਲਾਅ ਰਹੇ ਹਨ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ |
 

SHARE ARTICLE

ਏਜੰਸੀ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement