
1984 ਦੌਰਾਨ ਸਰਕਾਰੀ ਤਸ਼ਦਦ ਦਾ ਰੀਕਾਰਡ ਅਕਾਲ ਤਖ਼ਤ ਸਾਹਿਬ ਵਲੋਂ ਕੀਤਾ ਜਾਵੇਗਾ ਇਕੱਠਾ
ਅੰਮਿ੍ਰਤਸਰ, 1 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 1984 ਦੇ ਦੌਰਾਨ ਵਾਪਰੇ ਘੱਲੂਘਾਰੇ ਦਾ ਰੀਕਾਰਡ ਅਕਾਲ ਤਖ਼ਤ ਸਾਹਿਬ ਵਲੋਂ ਇਕੱਠਾ ਕੀਤਾ ਜਾਵੇਗਾ। ਜੋ ਵੀ ਮੌਕੇ ਤੇ ਚਸ਼ਮਦੀਦ ਇਸ ਦਾ ਸ਼ਿਕਾਰ ਹੋਏ ਹਨ ਉਹ ਅਪਣਾ ਰੀਕਾਰਡ ਇਕ ਵੀਡੀਉ ਦੇ ਰੂਪ ਵਿਚ ਜਲਦ ਤੋਂ ਜਲਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾਂ ਕਰਵਾਉਣ।
ਅੱਜ ਸਾਬਕਾ ਫ਼ੈਡਰੇਸ਼ਨ ਆਗੂ ਤੇ ਅਕਾਲ ਤਖ਼ਤ ਸਾਹਿਬ ਵਲੋਂ ਸਨਮਾਨਿਤ ਸ਼ਖ਼ਸੀਅਤ ਹਰਵਿੰਦਰ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਹਰਵਿੰਦਰ ਸਿੰਘ ਖ਼ਾਲਸਾ ਪਾਸੋਂ 1984 ਤੋਂ ਪਹਿਲਾ ਤੇ ਬਾਅਦ ਦੀ ਸਾਰੀ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਉਹ ਗੱਲਾਂ ਕਿਤਾਬਾਂ ਵਿਚੋਂ ਪ੍ਰਾਪਤ ਨਹੀਂ ਕੀਤੀਆਂ ਜਾ ਸਕਦੀਆਂ ਜੋ ਹਰਵਿੰਦਰ ਸਿੰਘ ਖ਼ਾਲਸਾ ਦੀ ਜ਼ੁਬਾਨੀ ਸੁਣਿਆ ਪਤਾ ਲੱਗਦਾ ਹੈ।