
ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਜਲੰਧਰ : ਜਲੰਧਰ ਦੱਖਣੀ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਦੀ ਖ਼ੁਦ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।
AAP MLA Sheetal Angural
ਗੋਲੀ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗ ਸਕਿਆ ਹੈ। ਪੁਲਿਸ ਮੌਕੇ 'ਤੇ ਪਹੁੰਚੇ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਪਵਨ ਕੁਮਾਰ (29) ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਮਰਹੂਮ ਪਵਨ ਮਹਿਤਪੁਰ ਦਾ ਰਹਿਣ ਵਾਲਾ ਸੀ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਦੀ ਸੁਰੱਖਿਆ ਵਿੱਚ ਤਾਇਨਾਤ ਸੀ। ਅੱਜ ਇਕ ਹਫ਼ਤੇ ਬਾਅਦ ਆਪਣੀ ਡਿਊਟੀ ਤੇ ਆਇਆ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਆਉਂਦੇ ਹੀ ਵਿਧਾਇਕ ਦੇ ਦਫ਼ਤਰ 'ਚ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ।
AAP MLA Sheetal Angural's gunman news update
ਇਸ ਬਾਰੇ ਵਿਧਾਇਕ ਨੇ ਖ਼ੁਦ ਗੱਲ ਕਰਦੇ ਹੋਏ ਦੱਸਿਆ ਕਿ ਜਿਸ ਵਕਤ ਇਹ ਹਾਦਸਾ ਵਾਪਰਿਆ ਉਸ ਵੇਲੇ ਆਪਣੇ ਦਫ਼ਤਰ 'ਚ ਮੌਜੂਦ ਨਹੀਂ ਸਨ। ਉਹ ਥੋੜੀ ਦੇਰ ਪਹਿਲਾਂ ਹੀ ਚੰਡੀਗੜ੍ਹ ਤੋਂ ਵਾਪਸ ਆਏ ਹਨ। ਉਨ੍ਹਾਂ ਦੱਸਿਆ ਕਿ ਪਵਨ ਬਹੁਤ ਹੀ ਮਿਲਾਪੜੇ ਸੁਭਾਅ ਦਾ ਮਾਲਕ ਸੀ। ਪਵਨ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਡਿਊਟੀ 'ਤੇ ਨਹੀਂ ਆ ਰਿਹਾ ਸੀ ਅਤੇ ਅੱਜ ਜਦੋਂ ਉਹ ਆਇਆ ਤਾਂ ਡ੍ਰੇਸ ਪਾਉਣ ਲਈ ਆਪਣੇ ਕਮਰੇ ਵਿਚ ਗਿਆ ਜਿਸ ਮਗਰੋਂ ਇਹ ਘਟਨਾ ਵਾਪਰ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮੌਕੇ 'ਤੇ ਪੁਲਿਸ ਵੀ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।