ਮੂਸੇਵਾਲਾ ਮਾਮਲਾ: ਗੈਂਗਸਟਰ ਭੂਪੀ ਰਾਣਾ ਗਰੁੱਪ ਨੇ ਕਾਤਲਾਂ ਦੀ ਜਾਣਕਾਰੀ ਦੇਣ ਲਈ ਰੱਖਿਆ ਪੰਜ ਲੱਖ ਦਾ ਇਨਾਮ
Published : Jun 2, 2022, 10:00 am IST
Updated : Jun 2, 2022, 10:13 am IST
SHARE ARTICLE
photo
photo

'ਜਾਣਕਾਰੀ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ'

 

 ਮੁਹਾਲੀ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਿਸ ਤੋਂ ਬਾਅਦ ਗੈਂਗਸਟਰ ਲਗਾਤਾਰ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।

 

PHOTO
PHOTO

ਹੁਣ ਭੂਪੀ ਰਾਣਾ ਗਰੁੱਪ ਖੁੱਲ੍ਹ ਕੇ ਸਾਹਮਣੇ ਆਇਆ ਹੈ, ਫੇਸਬੁੱਕ 'ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਸਿੱਧੂ ਦੀ ਮੌਤ ਦਾ ਬਦਲਾ ਲਿਆ ਜਾਵੇਗਾ।  ਭੂਪੀ ਰਾਣਾ ਗਰੁੱਪ ਨੇ ਮੂਸੇਵਾਲਾ ਦੇ ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

Sidhu Moose WalaSidhu Moose Wala

ਸੋਸ਼ਲ ਮੀਡੀਆ ਪੋਸਟ ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ ਵਿੱਚ ਬੈਠਾ ਹੈ ਜਾਂ ਕੈਨੇਡਾ, ਅਮਰੀਕਾ ਬੈਠਾ ਹੋਵੇ, ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
 

Sidhu Moose WalaSidhu Moose Wala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement