VIP ਸੁਰੱਖਿਆ ਮਾਮਲੇ 'ਤੇ ਹਾਈ ਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ,  ਸੁਰੱਖਿਆ ਬਹਾਲ ਕਰਨ ਦੇ ਦਿੱਤੇ ਆਦੇਸ਼
Published : Jun 2, 2022, 5:49 pm IST
Updated : Jun 2, 2022, 5:49 pm IST
SHARE ARTICLE
Punjab and Haryana High Court
Punjab and Haryana High Court

6 ਜੂਨ ਤੱਕ ਅਸਥਾਈ ਤੌਰ 'ਤੇ ਵਾਪਸ ਲਈ ਗਈ ਹੈ ਸੁਰੱਖਿਆ 

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਨੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਤੋਂ ਬਾਅਦ ਬੈਕਫੁੱਟ 'ਤੇ ਆਈ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਾਰਿਆਂ ਦੀ ਸੁਰੱਖਿਆ ਅਸਥਾਈ ਤੌਰ 'ਤੇ ਵਾਪਸ ਲਈ ਗਈ ਹੈ। ਹੁਣ 7 ਜੂਨ ਤੱਕ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਸੁਰੱਖਿਆ ਮਾਮਲੇ 'ਚ ਸਰਕਾਰ ਤੋਂ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਹੈ। ਸਰਕਾਰ ਨੇ ਅਦਾਲਤ ਵੱਲੋਂ ਦਿੱਤਾ ਸਮਾਂ ਘਟਾ ਕੇ ਦੋ ਦਿਨ ਕਰ ਦਿੱਤਾ ਹੈ।  

Punjab GovernmentPunjab Government

400 ਤੋਂ ਵੱਧ ਵੀਆਈਪੀਜ਼ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸੀਲਬੰਦ ਰਿਪੋਰਟ ਸੌਂਪ ਦਿੱਤੀ ਹੈ। ਇਸ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ 6 ਜੂਨ ਤੱਕ ਅਸਥਾਈ ਤੌਰ 'ਤੇ ਸੁਰੱਖਿਆ ਵਾਪਸ ਲਈ ਗਈ ਹੈ। ਇਹ ਸੁਰੱਖਿਆ 7 ਜੂਨ ਤੱਕ ਵਾਪਸ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕੁਝ ਵੀਆਈਪੀਜ਼ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਜ਼ਿਆਦਾ ਖ਼ਤਰਾ ਹੈ, ਇਸ ਲਈ ਉਨ੍ਹਾਂ ਦੀ ਸੁਰੱਖਿਆ ਤੁਰੰਤ ਵਾਪਸ ਦਿੱਤੀ ਜਾਵੇ।

ਇਸ 'ਤੇ ਅਦਾਲਤ ਨੇ ਕਿਹਾ ਕਿ ਜੇਕਰ ਫੌਰੀ ਸੁਰੱਖਿਆ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦਿਤੀ ਜਾਵੇ। ਪੰਜਾਬ ਸਰਕਾਰ ਨੇ ਸੀਲਬੰਦ ਰਿਕਾਰਡ ਸੌਂਪਣ ਤੋਂ ਬਾਅਦ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ।ਸੁਰੱਖਿਆ ਘਟਾਏ ਜਾਣ ਤੋਂ ਇਕ ਦਿਨ ਬਾਅਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਵਿਆਪਕ ਆਲੋਚਨਾ ਦਾ ਸਾਹਮਣਾ ਕਰਦੇ ਹੋਏ, ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 40 ਵੀਆਈਪੀਜ਼ ਦੀ ਸੁਰੱਖਿਆ ਕਵਰ ਵਾਪਸ ਲੈ ਲਈ ਹੈ। ਹਾਲਾਂਕਿ, ਇਸ ਵਾਰ ਸੁਰੱਖਿਆ ਘੇਰਾ ਵਾਪਸ ਕਰਦੇ ਹੋਏ, ਸਰਕਾਰ ਨੇ ਇਹ ਧਿਆਨ ਰੱਖਿਆ ਕਿ ਕਿਸੇ ਵੀਆਈਪੀ ਦਾ ਨਾਮ ਜਨਤਕ ਨਾ ਕੀਤਾ ਜਾਵੇ।

High Court High Court

ਸੂਤਰਾਂ ਮੁਤਾਬਕ, ਸਰਕਾਰ ਨੇ ਹੁਣ ਹਰ ਮਹੀਨੇ ਸੁਰੱਖਿਆ ਕਵਰ ਲੈਣ ਵਾਲੇ ਹਰ ਵੀਆਈਪੀ ਵੱਲੋਂ ਖਤਰੇ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਵੀ.ਆਈ.ਪੀਜ਼ ਜੋ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕਰ ਰਹੇ ਹਨ, ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ ਬਾਅਦ ਵਿੱਚ ਜਾਂਚ ਕੀਤੀ ਜਾਵੇ। ਜਿਨ੍ਹਾਂ 40 ਵੀਆਈਪੀਜ਼ ਦੀ ਘਟਾਈ ਗਈ ਸੁਰੱਖਿਆ ਵਿੱਚ ਬੁੱਧਵਾਰ ਨੂੰ ਮੁੜ ਸੁਧਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਲੋਕ ਹਨ ਜਿਨ੍ਹਾਂ ਨੂੰ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਦਸਦੇ ਹਨ।

ਅਧਿਕਾਰੀਆਂ ਨੂੰ ਪੁੱਛਿਆ ਕਿ ਸੁਰੱਖਿਆ ਘਟਾਉਣ ਦੇ ਕੀ ਕਾਰਨ ਸਨ?
ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਜਿਸ ਸਮੀਖਿਆ ਰਿਪੋਰਟ ਦੇ ਆਧਾਰ ’ਤੇ 424 ਵਿਅਕਤੀਆਂ ਦੀ ਸੁਰੱਖਿਆ ਘਟਾਈ ਸੀ, ਉਸ ਦੇ ਆਧਾਰ ’ਤੇ ਸਬੰਧਤ ਅਧਿਕਾਰੀਆਂ ਤੋਂ ਜਵਾਬ ਵੀ ਤਲਬ ਕੀਤਾ ਹੈ ਕਿ ਉਨ੍ਹਾਂ ਨੇ ਸੁਰੱਖਿਆ ਘਟਾਉਣ ਦੀ ਸਿਫ਼ਾਰਸ਼ ਕਿਸ ਆਧਾਰ ’ਤੇ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਤੋਂ ਖ਼ਤਰੇ ਬਾਰੇ ਪਹਿਲਾਂ ਹੀ ਪਤਾ ਸੀ ਅਤੇ ਇਸ ਸਬੰਧੀ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਨੂੰ ਫੀਡਬੈਕ ਵੀ ਦਿੱਤੀ ਸੀ।

Punjab policePunjab police

ਇਸ ਤੋਂ ਬਾਅਦ ਵੀ ਮੂਸੇਵਾਲਾ ਦੀ ਸੁਰੱਖਿਆ ਵਿੱਚ ਤਾਇਨਾਤ 10 ਗੰਨਮੈਨ ਪਹਿਲਾਂ 4 ਅਤੇ ਹੁਣ 2 ਗੰਨਮੈਨ ਰਹਿ ਗਏ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਉਹ ਵਿਧੀ ਦੱਸਣ ਲਈ ਕਿਹਾ ਹੈ ਜਿਸ ਦੇ ਆਧਾਰ 'ਤੇ ਸੁਰੱਖਿਆ ਵਧਾਉਣ, ਘਟਾਉਣ ਜਾਂ ਵਾਪਸ ਲੈਣ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement