ਸਾਬਕਾ ਮੁੱਖ ਮੰਤਰੀ ਕਤਲ ਮਾਮਲਾ : ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜਮਾਨਤ
Published : Jun 2, 2023, 3:13 pm IST
Updated : Jun 2, 2023, 3:34 pm IST
SHARE ARTICLE
photo
photo

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ-ਦੋ ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿਤੀ

 

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਮਾਨਤ ਦੇ ਦਿਤੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ-ਦੋ ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿਤੀ ਹੈ।

ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਅਦਾਲਤ ਵਿਚ ਬਹਿਸ ਕਰਦਿਆਂ ਉਨ੍ਹਾਂ ਸਾਰੇ ਦੋਸ਼ੀਆਂ ਦੀਆਂ ਉਦਾਹਰਣਾਂ ਦਿਤੀਆਂ ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁਕੇ ਹਨ ਅਤੇ ਅਦਾਲਤ ਵਲੋਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ’ਤੇ ਰਿਹਾਅ ਵੀ ਕੀਤਾ ਗਿਆ ਸੀ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿਚ 27 ਸਾਲ ਪੂਰੇ ਕਰ ਚੁਕਾ ਹੈ। ਉਸ ਨੇ ਦਲੀਲ ਦਿਤੀ ਕਿ ਉਨ੍ਹਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕਈ ਹੋਰ ਉਮਰ ਕੈਦੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ 'ਤੇ ਰਿਹਾਅ ਕੀਤਾ ਗਿਆ ਸੀ।

ਗੁਰਮੀਤ ਸਿੰਘ 1995 ਤੋਂ ਸਲਾਖਾਂ ਪਿੱਛੇ ਸਜ਼ਾ ਕੱਟ ਰਿਹਾ ਹੈ। 27 ਮਈ 2007 ਨੂੰ ਬਲਵੰਤ ਸਿੰਘ, ਜਗਤਾਰ ਸਿੰਘ ਤਾਰਾ ਸਮੇਤ ਨਸੀਬ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਹੱਤਿਆ ਕੇਸ ਵਿਚ ਦੋਸ਼ੀ ਕਰਾਰ ਦਿਤਾ ਸੀ। ਇਕ ਹੋਰ ਦੋਸ਼ੀ ਨੂੰ ਬਰੀ ਕਰ ਦਿਤਾ ਗਿਆ। ਬਲਵੰਤ ਸਿੰਘ, ਜਗਤਾਰ ਸਿੰਘ ਨੂੰ 31 ਜੁਲਾਈ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਉਮਰ ਕੈਦ ਅਤੇ ਨਸੀਬ ਨੂੰ 10 ਸਾਲ ਦੀ ਸਜ਼ਾ ਹੋਈ ਹੈ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement